spot_img
Homeਮਾਝਾਗੁਰਦਾਸਪੁਰਵਿਆਹ ਪੁਰਬ ਸਮਾਗਮਾਂ ਦੀ ਸਫਲਤਾ ਲਈ ਕਮਿਸ਼ਨਰ ਗਰੇਵਾਲ ਨੇ ਸੰਗਤਾਂ ਦਾ ਧੰਨਵਾਦ...

ਵਿਆਹ ਪੁਰਬ ਸਮਾਗਮਾਂ ਦੀ ਸਫਲਤਾ ਲਈ ਕਮਿਸ਼ਨਰ ਗਰੇਵਾਲ ਨੇ ਸੰਗਤਾਂ ਦਾ ਧੰਨਵਾਦ ਕੀਤਾ

ਬਟਾਲਾ, 14 ਸਤੰਬਰ (ਮੁਨੀਰਾ ਸਲਾਮ ਤਾਰੀ) – ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਮੋਹਤਬਰ ਵਿਅਕਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਪੰਮਾ, ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਸ. ਗੁਰਿੰਦਰ ਸਿੰਘ ਚੀਕੂ, ਐੱਮ.ਸੀ. ਹਰਿੰਦਰ ਸਿੰਘ ਗਿੱਲ, ਮਨਜੀਤ ਸਿੰਘ ਹੰਸਪਾਲ, ਹਰਜੀਤ ਸਿੰਘ ਬਾਜਵਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮਨਬੀਰ ਸਿੰਘ, ਪ੍ਰੋਫੈਸਰ ਮੁਨੀਸ਼ ਯਾਦਵ, ਸੁਮਿਤ ਪੁਰੀ, ਨਿਰਮਲ ਦਾਸ ਪ੍ਰਧਾਨ ਲੇਬਰ ਯੂਨੀਅਨ, ਗੁਲਸ਼ਨ ਭੰਡਾਰੀ, ਜਸਵਿੰਦਰ ਸਿੰਘ ਸੂਰਾ, ਰਾਜੇਸ਼ ਮਹਾਜਨ ਪ੍ਰਧਾਨ ਇੰਡਸਟਰੀਲਿਸਟ, ਸਰਬਜੀਤ ਸਿੰਘ, ਮਨਜੀਤ ਸਿੰਘ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

ਸਭ ਤੋਂ ਪਹਿਲਾਂ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਸਮੂਹ ਸੰਗਤਾਂ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਮਾਗਮਾਂ ਦੀ ਸਫਲਤਾ ਤੇ ਸੰਪੂਰਨਤਾ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੂਹ ਸੰਗਤਾਂ, ਸ਼ਹਿਰ ਵਾਸੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸੇਵਾ ਸੰਸਥਾਵਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਦਾ ਸਮਾਗਮ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਸਟਾਫ ਵੱਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਸੀ ਅਤੇ ਸਮੂਹ ਸਟਾਫ ਵੱਲੋਂ ਆਪਣੀ ਡਿਊਟੀ ਨੂੰ ਸੇਵਾ ਭਾਵਨਾ ਨਾਲ ਨਿਭਾਇਆ ਗਿਆ।

ਸ਼ਹਿਰ ਦੇ ਵਿਕਾਸ ਸਬੰਧੀ ਬੁਲਾਈ ਮੀਟਿੰਗ ਦੌਰਾਨ ਕਮਿਸ਼ਨਰ ਸ. ਗਰੇਵਾਲ ਨੇ ਬਟਾਲਾ ਸ਼ਹਿਰ ਨੂੰ ‘ਡਰੀਮ ਸਿਟੀ’ ਬਣਾਉਣ ਲਈ ਮੋਹਤਬਰਾਂ ਦੇ ਸੁਝਾਅ ਲਏ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਇਥੋਂ ਦੇ ਵਸਨੀਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸ਼ਹਿਰ ਵਾਸੀਆਂ ਦੇ ਵਧੀਆ ਸੁਝਾਵਾਂ ਉੱਪਰ ਅਮਲ ਕੀਤਾ ਜਾਵੇਗਾ। ਸ. ਗਰੇਵਾਲ ਨੇ ਕਿਹਾ ਕਿ ਵਿਆਹ ਪੁਰਬ ਦੀ ਸਮਾਪਤੀ ਤੋਂ ਬਾਅਦ ਹੁਣ ਉਨ੍ਹਾਂ ਦਾ ਸਾਰਾ ਧਿਆਨ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਅਸਰਦਾਰ ਬਣਾਇਆ ਜਾਵੇਗਾ ਅਤੇ ਸਫ਼ਾਈ ਮੁਹਿੰਮ ਵਿੱਚ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਲਿਆ ਜਾਵੇਗਾ। ਸ. ਗਰੇਵਾਲ ਨੇ ਕਿਹਾ ਕਿ ਅੱਜ ਦੀ ਮੀਟਿੰਗ ਦੌਰਾਨ ਵੀ ਮੋਹਤਬਰਾਂ ਨੇ ਸ਼ਹਿਰ ਦੇ ਵਿਕਾਸ ਸਬੰਧੀ ਆਪਣੇ ਕੀਮਤੀ ਸੁਝਾਅ ਦਿੱਤੇ ਹਨ ਜਿਨ੍ਹਾਂ ਉੱਪਰ ਜਰੂਰ ਗੌਰ ਕੀਤਾ ਜਾਵੇਗਾ।

ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਬਟਾਲਾ ਵਾਸੀਆਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਨ ਅਤੇ ਸ਼ਹਿਰ ਦੇ ਵਿਕਾਸ ਜਾਂ ਕਿਸੇ ਸਮੱੱੱਸਿਆ ਦੇ ਹੱਲ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਆਪਣੀਆਂ ਸਮੱਸਿਆਵਾਂ ਉਨ੍ਹਾਂ ਦੇ ਵਟਸਐਪ ਨੰਬਰ 84374-00001 ’ਤੇ ਵੀ ਭੇਜ ਸਕਦੇ ਹਨ ਜਾਂ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਕਾਲ ਕਰਕੇ ਵੀ ਦੱਸ ਸਕਦੇ ਹਨ।

ਇਸ ਮੌਕੇ ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਸ. ਗੁਰਿੰਦਰ ਸਿੰਘ ਚੀਕੂ ਨੇ ਕਿਹਾ ਕਿ ਕਮਿਸ਼ਨਰ ਸ. ਗਰੇਵਾਲ ਵੱਲੋਂ ਸ਼ਹਿਰ ਦੇ ਵਿਕਾਸ ਲਈ ਇਥੋਂ ਦੇ ਵਸਨੀਕਾਂ ਦੇ ਸੁਝਾਅ ਲੈਣਾ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਹੇਠਲੇ ਪੱਧਰ ਦੀਆਂ ਕਈ ਸਮੱਸਿਆਵਾਂ ਅਸਾਨੀ ਨਾਲ ਹੱਲ ਹੋ ਸਕਣਗੀਆਂ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਬਾਰੇ ਖੁੱਲ ਕੇ ਚਰਚਾ ਹੋਈ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਦਾ ਅਸਰ ਵੀ ਜਲਦੀ ਹੀ ਦਿਖਾਈ ਦੇਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments