spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੇ ਰੁਝਾਨ ਠੱਲ੍ਹ ਪਾਉਣ ਲਈ ਆਪਣਾਏਗਾ ਬਹੁਪੱਖੀ ਰਣਨੀਤੀ

ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੇ ਰੁਝਾਨ ਠੱਲ੍ਹ ਪਾਉਣ ਲਈ ਆਪਣਾਏਗਾ ਬਹੁਪੱਖੀ ਰਣਨੀਤੀ

ਗੁਰਦਾਸਪੁਰ, 15 ਸਤੰਬਰ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਅਤੇ ਵਰਤੋਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀਮਤੀ ਇਨਾਇਤ ਐਸ.ਡੀ.ਐਮ ਦੀਨਾਨਗਰ (ਵਾਧੂ ਚਾਰਜ ਗੁਰਦਾਸਪੁਰ), ਸ੍ਰੀਮਤੀ ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ, ਅਗਾਂਹਵਧੂ ਕਿਸਾਨ, ਗੁੱਜਰ ਭਾਈਚਾਰੇ ਦੇ ਲੋਕ, ਫੀਡਬੈਕ ਫਾਊਡੇਸ਼ਨ ਤੋਂ ਅਜੇ ਸਿਨਹਾ, ਸ੍ਰੀ ਰਾਮ ਕਾਲਜ ਨਵੀਂ ਦਿੱਲੀ ਦੀਆਂ ਵਿਦਿਆਰਥਣਾਂ, ਸ਼ੂਗਰ ਮਿੱਲਜ਼, ਸਹਿਕਾਰੀ ਸਭਾਵਾਂ, ਪ੍ਰਦੂਸ਼ਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਆਦਿ ਮੋਜੂਦ ਸਨ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਝੋਨੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਹਿੱਤ ਅੱਜ ਇਹ ਮੀਟਿੰਗ ਸੱਦੀ ਗਈ ਹੈ, ਤਾਂ ਜੋ ਪਰਾਲੀ ਦੀ ਰਹਿੰਦ-ਖੂੰਹਦ ਨੂੰ ਲਗਾਈ ਜਾਂਦੀ ਅੱਗ ਨੂੰ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਨਾੜ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ , ਉਥੇ ਨਾਲ ਧਰਤੀ ਦੀ ਉਪਜਾਊ ਸ਼ਕਤੀ ਵੀ ਖਤਮ ਹੋ ਜਾਂਦੀ ਹੈ, ਜਿਸ ਪ੍ਰਤੀ ਗੰਭੀਰਤਾ ਨਾਲ ਸੋਚਣ-ਵਿਚਾਰਨ ਦੀ ਲੋੜ ਹੈ

ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਅਤੇ ਇਸ ਦੀ ਵਰਤੋਂ ਕਰਨ ਲਈ ਸੁਝਾਅ ਲਏ ਅਤੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਅਤੇ ਖਾਸਕਰਕੇ ਕਿਸਾਨਾਂ ਦੇ ਸਹਿਯੋਗ ਨਾਲ ਨਾਲ ਇਸ ਮਿਸ਼ਨ ਵਿਚ ਕਾਮਯਾਬੀ ਪ੍ਰਾਪਤ ਕੀਤੀ ਜਾ ਸਕਦੀ ਹੈ

ਡਿਪਟੀ ਕਮਿਸ਼ਨਰ ਵਲੋਂ ਜ਼ਿਲੇ ਦੇ 50 ਪਿੰਡ, ਜਿਥੇ ਪਰਾਲੀ ਨੂੰ ਸਭ ਤੋਂ ਵੱਧ ਅੱਗ ਲਗਾਈ ਜਾਂਦੀ ਹੈ, ਵਿਖੇ ਵਿਸ਼ੇਸ ਜਾਗਰੂਕਤਾ ਅਭਿਆਨ ਚਲਾਉਣ ਤੋਂ ਇਲਾਵਾ ਇਹ ਵੀ ਦੱਸਿਆ ਕਿ ਪ੍ਰਾਈਵੇਟ ਸ਼ੂਗਰ ਮਿੱਲਜ਼ ਵਲੋਂ ਫਿਊਲ ਬਣਾਉਣ ਲਈ 30 ਪਿੰਡਾਂ ਦੀ ਪਰਾਲੀ ਦੀ ਸੁਚੱਜੀ ਵਰਤੀ ਕਰਨ ਲਈ ਕਿਹਾ ਗਿਆ ਹੈ, ਇਸ ਤੋਂ ਇਲਾਵਾ ਪਰਾਲੀ ਤੋਂ ਬਿਲਡਿੰਗ ਮਟੀਰੀਅਲ ਬਣਾਉਣ ਅਤੇ ਪਰਾਲੀ ਤੋਂ ਕੱਚਾ ਕੋਲਾ ਬਣਾਉਣ ਲਈ ਸ੍ਰੀ ਰਾਮ ਕਾਲਜ ਨਵੀਂ ਦਿੱਲੀ ਦੀਆਂ ਵਿਦਿਆਰਥਣਾਂ ਵਲੋਂ ਕੱਚਾ ਕੋਲਾ ਬਣਾਉਣ ਲਈ ਇੱਕ-ਇੱਕ ਪਿੰਡ ਵਿਚ ਪਾਇਲਟ ਪ੍ਰਜੈਕਟ ਸ਼ੁਰੂ ਕੀਤਾ ਜਾਵੇਗਾ, 09 ਪਿੰਡਾਂ ਦੀ ਪਰਾਲੀ ਦੀ ਸੁਚੱਜੀ ਵਰਤੋਂ ਫੀਡਬੈਕ ਫਾਊਡੇਸ਼ਨ ਵਲੋਂ ਕੀਤੀ ਜਾਵੇਗੀ ਅਤੇ ਬਾਕੀ ਪਿੰਡਾਂ ਅੰਦਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੀ ਸਾਂਭ-ਸੰਭਾਲ ਅਤੇ ਵਰਤੋਂ ਲਈ ਯਤਨ ਕੀਤੇ ਜਾਣਗੇ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪਰੋਕਤ 50 ਹਾਟਸਪਾਟ ਪਿੰਡਾਂ ਤੋਂ ਇਲਾਵਾ ਪਿੰਡ-ਪਿੰਡ ਕਿਸਾਨਾਂ  ਨੂੰ ਪਰਾਲੀ ਦੀ ਸਾਂਭ ਸੰਭਾਲ ਅਤੇ ਇਸਦੀ ਸੁਚੱਜੀ ਵਰਤੋ ਕਰਨ ਲਈ ਸਬੰਧਤ ਵਿਭਾਗਾਂ ਵਲੋਂ ਜਾਗਰੂਕਤਾ ਅਭਿਆਨ ਵਿੱਢਿਆ ਜਾਵੇਗਾ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ, ਉਨਾਂ ਦੇ ਆਪਣੇ ਪਰਿਵਾਰ ਅਤੇ ਪਿੰਡ ਦੇ ਲੋਕਾਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। 

ਉਨਾਂ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਸਮੁੱਚੀਆਂ ਕੰਬਾਇਨਾਂ ਸੁਪਰ ਐਸ.ਐਮ.ਐਸ ਤਕਨੀਕ ਨਾਲ ਲੈਸ ਹੋਣ ਨੂੰ ਯਕੀਨੀ ਬਣਾਉਣ। ਉਨਾਂ ਡੀਡੀਪੀਓ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪੰਚਾਇਤਾਂ ਕੋਲੋ ਮਤੇ ਪਵਾਏ ਜਾਣ । ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਪੋਸਟਰ ਅਤੇ ਫਲੈਕਸ ਲਗਵਾਉਣ, ਜਿਸ ’ਤੇ ਦਰਸਾਇਆ ਹੋਵੇ ਕਿ ਪਰਾਲੀ ਨੂੰ ਅੱਗ ਲਗਾਏ ਜਾਣ ਨਾਲ ਕੀ-ਕੀ ਨੁਕਸਾਨ ਹੁੰਦੇ ਹਨ ਅਤੇ ਇਸਨੂੰ ਖੇਤਾਂ ਵਿਚ ਵਾਹ ਕੇ ਹੀ ਕਣਕ ਦੀ ਬਿਜਾਈ ਕਰਨ ਨਾਲ ਕੀ-ਕੀ ਲਾਭ ਹੁੰਦੇ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments