spot_img
Homeਮਾਝਾਗੁਰਦਾਸਪੁਰਮਨੁੱਖੀ ਸਿਹਤ ਦੀ ਸੁਰੱਖਿਆ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ...

ਮਨੁੱਖੀ ਸਿਹਤ ਦੀ ਸੁਰੱਖਿਆ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ-ਮੁੱਖ ਖੇਤੀਬਾੜੀ ਅਫਸਰ

ਗੁਰਦਾਸਪੁਰ, 17 ਸਤੰਬਰ ( ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ ਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰਹੇ।

ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ ’ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਬੱਚਿਆਂ , ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਤ ਕਰਦੀਆਂ ਹਨ। ਉਨਾਂ ਨੇ ਅੱਗੇ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨਾਲ ਅੱਖਾਂ ਦਾ ਜਲਣਾ, ਨੱਕ ਵਿੱਚ ਜਲਣ,ਗਲੇ ਵਿੱਚ ਜਲਣ,ਚਮੜੀ ਦੇ ਰੋਗ,ਛਾਤੀ ਦਾ ਜਕੜਣ ਆਦਿ ਅਜਿਹੇ ਰੋਗ ਹਨ ਜੋ ਹਵਾ ਦੇ ਪ੍ਰਦੂਸ਼ਣ ਵਧਣ ਨਾਲ ਵਧਦੇ ਹਨ।

ਮੁੱਖ ਖੇਤੀਬਾੜੀ ਅਫਸਰ ਨੇ ਅੱਗੇ ਕਿਹਾ ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਦੀ ਬਿਜਾਏ ਖੇਤ ਵਿੱਚ ਹੀ ਤਵੀਆਂ ਨਾਲ ਵਾਹ ਦੇਣਾ ਚਾਹੀਦਾ। ਉਨਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਟਰ ਕਮ ਸ਼ਰੈਡਰ ਜਾਂ ਚੌਪਰ ਨਾਲ ਰਹਿੰਦ ਖੂੰਹਦ ਨੂੰ ਖੇਤ ਵਿੱਚ ਇੱਕਸਾਰ ਖਿਲਾਰ ਕੇ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਕੀਤੀ ਜਾ ਸਕਦੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments