spot_img
Homeਮਾਝਾਗੁਰਦਾਸਪੁਰਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਸਾਲਿਡ ਵੇਸਟ ਮੈਨਜਮੈਂਟ...

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਸਾਲਿਡ ਵੇਸਟ ਮੈਨਜਮੈਂਟ ਸਬੰਧੀ ਵਰਕਸ਼ਾਪ ਲਗਾਈ

ਬਟਾਲਾ, 21 ਸਤੰਬਰ ( ਮੁਨੀਰਾ ਸਲਾਮ ਤਾਰੀ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫੀਡਬੈਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਅੱਜ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਸਾਲਿਡ ਵੇਸਟ ਮੈਨਜਮੈਂਟ ਸਬੰਧੀ ਇੱਕ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਖੇਤੀਬਾੜੀ ਵਿਕਾਸ ਅਧਿਕਾਰੀ ਬਟਾਲਾ ਅੰਮ੍ਰਿਤਪਾਲ ਸਿੰਘ, ਕੰਵਲਜੀਤ ਕੌਰ, ਪਰਮਬੀਰ ਕੌਰ, ਹਰਮਨਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਫੀਡਬੈਕ ਫਾਊਂਡੇਸ਼ਨ ਦੇ ਸੀ.ਈ.ਓ. ਅਜੇ ਸਿਨਹਾ ਵੱਲੋਂ ਵਰਕਸ਼ਾਪ ਦੌਰਾਨ ਵਿਸਥਾਰ ਵਿੱਚ ਪਰਾਲੀ ਪ੍ਰਬੰਧਨ ਅਤੇ ਸਾਲਿਡ ਵੇਸਟ ਮੈਨਜਮੈਂਟ ਬਾਰੇ ਦੱਸਿਆ ਗਿਆ।

ਫੀਡਬੈਕ ਫਾਊਂਡੇਸ਼ਨ ਦੇ ਸੀ.ਈ.ਓ. ਅਜੇ ਸਿਨਹਾ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਦਾ ਰੁਝਾਨ ਬਹੁਤ ਚਿੰਤਾਜਨਕ ਹੈ ਅਤੇ ਇਸ ਨਾਲ ਸਾਡੇ ਵਾਤਾਵਰਨ ਅਤੇ ਮਨੁੱਖਾਂ ਸਮੇਤ ਹਰ ਜੀਵ-ਜੰਤੂ ਉੱਪਰ ਮਾੜਾ ਅਸਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਟਰੇਂਡ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਆਪ ਖੁਦ ਪਰਾਲੀ ਦਾ ਨਿਪਟਾਰਾ ਕਰ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਣਾ ਚਾਹੀਦਾ ਹੈ ਅਤੇ ਜਦੋਂ ਕਿਸਾਨਾਂ ਨੂੰ ਇਹ ਪਤਾ ਚੱਲ ਜਾਵੇਗਾ ਕਿ ਪਰਾਲੀ ਤੇ ਨਾੜ ਨੂੰ ਅੱਗ ਲਗਾਉਣ ਦੇ ਸਿਰਫ ਤੇ ਸਿਰਫ ਨੁਕਸਾਨ ਹੀ ਹਨ ਤਾਂ ਉਸ ਦਿਨ ਕਿਸਾਨ ਆਪਣੇ ਆਪ ਹੀ ਇਸ ਤੋਂ ਤੌਬਾ ਕਰ ਲੈਣਗੇ। ਅਜੇ ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਨਾਲ ਸੰਵਾਦ ਰਚਾਉਣਾ ਚਾਹੀਦਾ ਹੈ ਅਤੇ ਜਦੋਂ ਦੋਵਾਂ ਧਿਰਾਂ ਵਿੱਚ ਗੱਲ ਸ਼ੁਰੂ ਹੋਵੇਗੀ ਤਾਂ ਇਸਦੇ ਨਤੀਜੇ ਬਹੁਤ ਵਧੀਆ ਹੋਣਗੇ। ਇਸ ਮੌਕੇ ਉਨ੍ਹਾਂ ਸਾਲਡ ਵੇਸਟ ਮੈਨੇਜਮੈਂਟ ਬਾਰੇ ਵੀ ਹਾਜ਼ਰੀਨ ਨੂੰ ਜਾਗਰੂਕ ਕੀਤਾ।

ਇਸ ਮੌਕੇ ਖੇਤੀਬਾੜੀ ਵਿਕਾਸ ਅਧਿਕਾਰੀ ਬਟਾਲਾ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਅਸੀਂ ਆਪਣੀ ਜ਼ਮੀਨ ਦੇ ਬਹੁਮੁੱਲੇ ਖੁਰਾਕੀ ਤੱਕ ਵੀ ਸਾੜ ਬੈਠਦੇ ਹਾਂ ਅਤੇ ਇਸ ਨਾਲ ਸਾਡੇ ਮਿੱਤਰ ਕੀਟ ਵੀ ਮਰ ਜਾਂਦੇ ਹਨ। ਇਸ ਦਾ ਸਾਡੇ ਵਾਤਾਵਰਨ ਤੇ ਵੀ ਮਾੜਾ ਅਸਰ ਪੈਂਦਾ ਹੈ। ਉਨਾਂ ਨੇ ਕਿਹਾ ਕਿ ਜਿੰਨਾਂ ਕਿਸਾਨਾਂ ਨੇ ਪਿੱਛਲੇ ਸਾਲ ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕੀਤੀ ਸੀ ਉਨਾਂ ਦੀ ਕਣਕ ਦੀ ਬਹੁਤ ਵਧੀਆ ਪੈਦਾਵਾਰ ਹੋਈ ਸੀ। ਉਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨਾ ਚਾਹੀਦਾ ਹੈ।

ਵਰਕਸ਼ਾਪ ਦੌਰਾਨ ਹਾਜ਼ਰ ਕਿਸਾਨਾਂ ਨੇ ਵੀ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਪਿੰਡ ਪੰਜਗਰਾਈਆਂ ਦੇ ਕਿਸਾਨ ਕੰਵਲਜੀਤ ਸਿੰਘ ਨੇ ਕਿਹਾ ਕਿ ਉਹ ਪਿਛਲੇ 5 ਸਾਲਾਂ ਤੋਂ ਪਰਾਲੀ ਤੇ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਫਸਲਾਂ ਦੀ ਬਿਜਾਈ ਕਰ ਰਿਹਾ ਹੈ ਅਤੇ ਉਸਦੀਆਂ ਫਸਲਾਂ ਦਾ ਝਾੜ ਪਹਿਲਾਂ ਦੇ ਮੁਕਾਬਲੇ ਸਗੋਂ ਵਧਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments