spot_img
Homeਮਾਝਾਗੁਰਦਾਸਪੁਰਕੋਵਿਡ-19 ਵੈਕਸੀਨੇਸ਼ਨ ਤੇ ਪੋਸ਼ਣ 'ਤੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ...

ਕੋਵਿਡ-19 ਵੈਕਸੀਨੇਸ਼ਨ ਤੇ ਪੋਸ਼ਣ ‘ਤੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵਲੋਂ ਦੋ ਦਿਨਾਂ ਮੁਹਿੰਮ ਦਾ ਆਗਾਜ਼

ਗੁਰਦਾਸਪੁਰ, 23 ਸਤੰਬਰ ( ਮੁਨੀਰਾ ਸਲਾਮ ਤਾਰੀ)ਕੋਰੋਨਾ ਵਾਇਰਸ ਵਰਗੀ ਗੰਭੀਰ ਬੀਮਾਰੀ ਨੇ ਜਿੱਥੇ ਇਕ ਪਾਸੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ, ਉਥੇ ਦੂਜੇ ਪਾਸੇ ਭਾਰਤ ਸਰਕਾਰ ਵਲੋਂ ਮੁਫ਼ਤ ਵੈਕਸੀਨੇਸ਼ਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਉੱਤੇ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਗੁਰਦਾਸਪੁਰ ਵਿਚ ਦੋ ਦਿਨਾਂ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਭਿਖਾਰੀਵਾਲ ਦੇ ਸਰਕਾਰੀ ਆਦਰਸ਼ ਸਕੂਲ ਵਿੱਚ ਵਿਦਿਆਥੀਆਂ ਦੇ ਲੇਖ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਕੋਵਿਡ-19 ਵੈਕਸੀਨੇਸ਼ਨ ਤੇ ਪੋਸ਼ਣ ਦੀ ਥੀਮ ਉੱਤੇ ਅਧਾਰਿਤ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ

ਇਸ ਮੌਕੇ ਪ੍ਰਿੰਸੀਪਲ ਪੁਨੀਤਾ ਸ਼ਰਮਾ ਨੇ ਕਿਹਾ ਕਿ ਇਹ ਇਕ ਚੰਗਾ ਉਪਰਾਲਾ ਹੈ ਅਤੇ ਇਸ ਮੁਹਿੰਮ ਦੇ ਜ਼ਰੀਏ ਲੋਕਾਂ ਨੂੰ ਘਰ ਬੈਠੇ ਜਾਗਰੂਕ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦਾ ਵੱਡੇ ਪੱਧਰ ਉੱਤੇ ਘਰੋਂ ਨਿਕਲਣਾ ਸੁਰੱਖਿਅਤ ਨਹੀਂ ਹੈ, ਅਜਿਹੇ ਵਿਚ ਸਰਕਾਰ ਵੱਲੋਂ ਵੱਖੋ ਵੱਖ ਥਾਵਾਂ ਉੱਤੇ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਇੱਕ ਚੰਗਾ ਕਦਮ ਹੈ। ਉਨ੍ਹਾਂ ਵੱਲੋਂ ਉਮੀਦ ਪ੍ਰਗਟਾਈ ਗਈ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੇ ਜ਼ਰੀਏ ਪੇਂਡੂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਸਣੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਵਿਚ ਕਾਫੀ ਮਦਦ ਮਿਲੇਗੀ

ਇਸ ਮੌਕੇ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਵੱਲੋਂ 21 ਜੂਨ ਨੂੰ ਪੂਰੇ ਦੇਸ਼ ਵਿੱਚ ਮੁਫ਼ਤ ਟੀਕਾਕਰਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੂਰੇ ਦੇਸ਼ ਭਰ ਵਿੱਚ ਇਹ ਅਭਿਆਨ ਮੁੱਢਲੇ ਪੱਧਰ ਉੱਤੇ ਚਲਾਇਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਵੱਧ ਤੋਂ ਵੱਧ ਹੱਥ ਸਾਫ ਰੱਖ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਕੁਝ ਹੋਰ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਪੋਸ਼ਣ ਅਤੇ ਸਹੀ ਖੁਰਾਕ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ, ਅਜਿਹਾ ਕਰਕੇ ਇਕ ਪਾਸੇ ਜਿੱਥੇ ਹਰ ਵਿਅਕਤੀ ਸਿਹਤਮੰਦ ਹੋਵੇਗਾ, ਉਥੇ ਹੀ ਬਿਮਾਰੀਆਂ ਤੋਂ ਵੀ ਬਚਿਆ ਜਾ ਸਕੇਗਾ

 

ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕਲਾਕਾਰਾਂ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਫੋਰਮੈਂਸ ਰਾਹੀਂ ਜਾਗਰੂਕ ਕੀਤਾ। ਕਲਾਕਾਰਾਂ ਵੱਲੋਂ ਦਿੱਤੀ ਗਈ ਪੇਸ਼ਕਾਰੀ ਦੀ ਬੱਚਿਆਂ ਵਲੋਂ ਜੰਮ ਕੇ ਸ਼ਲਾਘਾ ਕੀਤੀ ਗਈ। ਬਹਿਰਹਾਲ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਦੇਸ਼ ਦੇ ਹਰ ਨਾਗਰਿਕ ਵਿਚ ਮੁਫ਼ਤ ਟੀਕਾਕਰਣ ਅਤੇ ਪੋਸ਼ਣ ਬਾਰੇ ਜਾਗਰੂਕਤਾ ਫੈਲਾਉਣਾ ਹੈ। ਹਾਲਾਂਕਿ ਗੁਰਦਾਸਪੁਰ ਵਿਚ ਇਹ ਅਭਿਆਨ ਦੋ ਦਿਨਾਂ ਲਈ ਚਲੇਗਾ, ਪਰ ਦੇਸ਼ ਭਰ ਵਿਚ ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਸ ਬਿਮਾਰੀ ‘ਤੇ ਪੂਰੀ ਤਰ੍ਹਾਂ ਠੱਲ ਨਹੀਂ ਪਾਈ ਜਾਂਦੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments