spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲੇ ਦੇ ਅਗਾਂਹਵਧੂ...

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲੇ ਦੇ ਅਗਾਂਹਵਧੂ ਕਿਸਾਨ ਸਨਮਾਨਿਤ

ਗੁਰਦਾਸਪੁਰ, 23 ਸਤੰਬਰ  ( ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਫਸਲ ਦੀ ਰਹਿੰਦ-ਖੂੰਹਦ ਨਾ ਸਾੜ ਕੇ ਅਗਲੀ ਫਸਲ ਪੈਦਾ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੋਕੇ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ, ਰਣਧੀਰ ਠਾਕੁਰ, ਹਰਮਨਜੀਤ ਸਿੰਘ, ਪ੍ਰਭਜੋਤ ਸਿੰਘ ਖੇਤੀਬਾੜੀ ਅਫਸਰ ਆਦਿ ਮੋਜੂਦ ਸਨ

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨ ਜ਼ਿਲੇ ਲਈ ਮਿਸਾਲ ਹਨ, ਜਿਨਾਂ ਵਲੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ, ਪੈਲੀ ਵਿਚ ਵਾਹ ਕੇ ਅਗਲੀ ਫਸਲ ਬੀਜੀ ਜਾਂਦੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਵਾਤਵਰਣ ਨੂੰ ਸਾਫ-ਸੁਥਰਾ ਰੱਖਣ, ਆਪਣੀ, ਆਪਣੇ ਪਰਿਵਾਰ ਤੇ ਪਿੰਡ ਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ  ਪਰਾਲੀ ਨੂੰ ਖੇਤਾਂ ਵਿਚ ਵਾਹੁਣ ਲਈ ਅਤਿ ਆਧਨਿਕ ਖੇਤੀ ਸੰਦ ਜਿਵੇਂ ਰੋਟਾਵੇਟਰ, ਹੈਪੀਸੀਡਰ ਤੇ ਮਲਚਰ ਆਦਿ ਸਬਸਿਡੀ ’ਤੇ ਮੁਹੱਈਆ ਕਰਵਾਏ ਜਾਂਦੇ ਹਨ, ਉਨਾਂ ਦੀ ਵਰਤੋਂ ਕੀਤੀ ਜਾਵੇ

ਇਸ ਮੌਕੇ ਸਨਮਾਨਤ ਕੀਤੇ ਗਏ ਅਗਾਂਹਵਧੂ ਕਿਸਾਨ ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਲਗਾਉਣ ਦੀ ਬਜਾਏ, ਹੈਪੀਸੀਡਰ ਨਾਲ ਅਗਲੀ ਫਸਲ ਬੀਜਦਾ ਹੈ, ਜਿਸ ਨਾਲ ਉਸਦੀ ਫਸਲ ਦਾ ਝਾੜ ਵੀ ਵਧਿਆ ਹੈ ਅਤੇ ਧਰਤੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਹੈ। ਉਨਾਂ ਕਿਸਾਨਾਂ  ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ।  ਇਕ ਹੋਰ ਅਗਾਂਹਵਧੂ ਕਿਸਾਨ ਨੇ ਆਪਣੇ ਕਿਸਾਨ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ

ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਸਮੂਹ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਹਮੇਸ਼ਾਂ ਕਿਸਾਨਾਂ ਨੂੰ ਸਹਿਯੋਗ ਦੇਣ ਲਈ ਵਚਨਬੱਧ ਹੈ। ਨਾਲ ਹੀ ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਸੁਪਰਸੀਡਰ ਅਤੇ  ਰੋਟਾਵੇਟਰ ਦੀ ਵਰਤੋਂ ਕਰਕੇ ਪਰਾਲੀ ਨੂੰ ਆਪਣੀ ਜ਼ਮੀਨ ਵਿਚ ਮਿਲਾ ਕੇ ਅਗਲੀ ਫਸਲ ਦੀ ਬਿਜਾਈ ਕਰ ਸਕਦੇ ਹਨ। ਇਸ ਵਿਧੀ ਨਾਲ ਫਸਲ ਦੀ ਝਾੜ ਅਤੇ ਗੁਣਵੱਤਾ ਵਿਚ ਵਾਧਾ ਹੁੰਦਾ ਹੈ। ਉਨਾਂ ਅੱਗੇ ਕਿਹਾ ਕਿ ਵਿਭਾਗ ਵਲੋਂ ਜ਼ਿਲੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments