spot_img
Homeਮਾਝਾਗੁਰਦਾਸਪੁਰਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ...

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਸਲਿੰਗ ਅੱਜ

ਬਟਾਲਾ, 29 ਸਤੰਬਰ  ( ਮੁਨੀਰਾ ਸਲਾਮ ਤਾਰੀ) – ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 04 ਅਕਤੂਬਰ 2021 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਦੇ ਨਾਲ ਨਾਲ ਸਫਲਤਾ ਪੂਰਵਕ ਟੇ੍ਰਨਿੰਗ ਕਰਨ ਉਪਰੰਤ ਰੁਪਏ 2000/ ਵਜ਼ੀਫਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀਆਂ ਦੀ ਕੌਸਲਿੰਗ ਮਿਤੀ 30 ਸਤੰਬਰ 2021 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 (ਟੈਲੀਫੋਨ ਨੰ: 01874-220163) ਵਿਖੇ ਕੀਤੀ ਜਾਵੇਗੀ। ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਕਸ਼ਮੀਰ ਸਿੰਘ ਗੋਰਾਇਆ ਨੇ ਕਿਹਾ ਕਿ ਚਾਹਵਾਨ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ ਫੋਟੋ, ਘੱਟੋ ਘੱਟ ਪੰਜਵੀਂ ਪਾਸ ਜਾਂ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫ਼ਤਰ ਵਿਖੇ ਹਾਜਰ ਹੋਣ।

ਉਨ੍ਹਾਂ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ, ਵੇਰਕਾ (ਅੰਮ੍ਰਿਤਸਰ) ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਦੋ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀ ਨੂੰ ਪੰਜਾਬ ਸਰਕਾਰ ਵੱਲੋਂ 33 ਫੀਸਦੀ ਵੀ ਸਬਸਿਡੀ ਦਿੱਤੀ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments