spot_img
Homeਮਾਝਾਗੁਰਦਾਸਪੁਰਸੇਵਾ ਕੇਂਦਰਾਂ `ਚ ਖਾਣ ਵਾਲੇ ਪਦਾਰਥਾਂ ਦੀ ਰਾਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ...

ਸੇਵਾ ਕੇਂਦਰਾਂ `ਚ ਖਾਣ ਵਾਲੇ ਪਦਾਰਥਾਂ ਦੀ ਰਾਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਂਆਂ ਸੇਵਾਂਵਾਂ ਸ਼ੁਰੂ

ਬਟਾਲਾ, 29 ਸਤੰਬਰ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ `ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ  ਨੇ ਦੱਸਿਆ ਕਿ ਫੂਡ ਅਤੇ ਡਰੱਸ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਇਹ ਦੋ ਸੇਵਾਂਵਾਂ 27 ਸਤੰਬਰ 2021 ਤੋਂ ਸਾਰੇ ਸੇਵਾ ਕੇਂਦਰਾਂ `ਚ ਸ਼ੁਰੂ ਹੋ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਦੋ ਸੇਵਾਵਾਂ, ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (ਟਰਨਓਵਰ 12 ਲੱਖ ਰੁਪਏ ਤੋਂ ਘੱਟ) ਤਹਿਤ ਰਜਿਸਟ੍ਰੇਸ਼ਨ ਅਤੇ ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਤੋਂ ਵੱਧ ਦੀ ਟਰਨਓਵਰ) ਦਾ ਲਾਇਸੈਂਸ ਦੀ ਸੇਵਾ ਹੁਣ ਸੇਵਾ ਕੇਂਦਰਾਂ `ਚ ਪ੍ਰਾਪਤ ਹੋਣਗੀਆਂ।

ਐੱਸ.ਡੀ.ਐੱਮ. ਬਟਾਲਾ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰਾਂ `ਚ 1815 ਰੁਪਏ ਪ੍ਰਤੀ ਸੇਵਾ, ਸੇਵਾ ਫੀਸ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ, ਲਾਇਸੈਂਸ ਸੇਵਾ ਲਈ ਰਜਿਸਟ੍ਰੇਸ਼ਨ ਵਾਸਤੇ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਵੀ ਅਪਲਾਈ ਕਰ ਸਕਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments