spot_img
Homeਮਾਝਾਗੁਰਦਾਸਪੁਰਵਿਦੇਸ਼ ਵਿੱਚ ਰਹਿ ਕੇ ਵੀ ਸੁਖਪ੍ਰੀਤ ਸਿੰਘ ਦੇ ਰਿਹਾ ਹੈ ਸ਼੍ਰੋਮਣੀ...

ਵਿਦੇਸ਼ ਵਿੱਚ ਰਹਿ ਕੇ ਵੀ ਸੁਖਪ੍ਰੀਤ ਸਿੰਘ ਦੇ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਨੂੰ ਸਹਿਯੋਗ

ਕਾਦੀਆਂ  29 ਸਤੰਬਰ(ਮੁਨੀਰਾ ਸਲਾਮ ਤਾਰੀ )        ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਪਾਰ ਸੈੱਲ ਗੁਰਦਾਸਪੁਰ ਦੇ ਜ਼ਿਲਾ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਜਤਿੰਦਰਬੀਰ ਸਿੰਘ ਪੰਨੂ ਵੱਲੋਂ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਕਿ ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਦੂਰ ਅੰਦੇਸ਼ੀ ਸੱਚੇ ਅਤੇ ਬਹਾਦਰ ਰਾਜਨੀਤਕ ਆਗੂ ਹਨ ਜਿਨ੍ਹਾਂ ਨੇ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਰੱਖੇ ਖਾਲਿਸਤਾਨ ਦੀ ਨੀਂਹ ਨੂੰ ਕਾਇਮ ਰੱਖਿਆ ਹੈ ।ਉਨ੍ਹਾਂ ਕਿਹਾ ਕਿ ਪਾਰਟੀ ਦੇ ਵਲੋਂ ਪਹਿਲਾਂ ਵੀ ਕਈ ਸਮਾਜ ਭਲਾਈ ਦੇ ਉਪਰਾਲੇ ਕੀਤੇ ਗਏ ਹਨ ਜਿਸ ਦੇ ਚਲਦਿਆਂ ਸੁਖਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਠੀਕਰੀਵਾਲ ਉੱਚਾ ਦੇ ਵੱਲੋਂ ਵਿਦੇਸ਼ ਵਿੱਚ ਰਹਿ ਕੇ ਵੀ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਹਰ ਵਾਰ ਹੀ ਪਾਰਟੀ ਨੂੰ ਹਰ ਤਰ੍ਹਾਂ ਦੀ ਸਹਾਇਤਾ ਭੇਜੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਰਹਿ ਕੇ ਵੀ ਸੁਖਪ੍ਰੀਤ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਚਾਹੇ ਸਮਾਜ ਭਲਾਈ ਦੇ ਕੰਮ ਹੋਣ ਚਾਹੇ ਪਾਰਟੀ ਪ੍ਰਤੀ ਕੰਮ ਹੋਣ ਜਾਂ ਫਿਰ ਹੋਰ ਖ਼ੂਨਦਾਨ ਕੈਂਪ ਜਾਂ ਲੋੜਵੰਦ ਪਰਿਵਾਰਾਂ ਦੀ ਮੱਦਦ ਕਰਨਾ ਜਿਸ ਵਿਚ ਸੁਖਪ੍ਰੀਤ ਸਿੰਘ ਵੱਲੋਂ ਆਪਣਾ ਅਹਿਮ ਯੋਗਦਾਨ ਪਾਇਆ ਗਿਆ ਹੈ ।ਤੇ ਸੁਖਪ੍ਰੀਤ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਹੀ ਇਸੇ ਤਰ੍ਹਾਂ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਨੂੰ ਸਹਿਯੋਗ ਦਿੰਦੇ ਰਹਿਣਗੇ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments