spot_img
Homeਮਾਝਾਗੁਰਦਾਸਪੁਰਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਵੱਲੋਂ ਸਿਹਤ ਸਹੂਲਤਾਂ...

ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਵੱਲੋਂ ਸਿਹਤ ਸਹੂਲਤਾਂ ਫਰੀ ਦੀ ਗਾਰੰਟੀ ਦੇਣਾ ਬਹੁਤ ਹੀ ਸ਼ਲਾਘਾਯੋਗ ਹੈ:– ਐਡਵੋਕੇਟ ਜਗਰੂਪ ਸਿੰਘ ਸੇਖਵਾਂ

ਕਾਦੀਆਂ (ਮੁਨੀਰਾ ਸਲਾਮ ਤਾਰੀ )
ਸਿਆਸੀ ਗਲਿਆਰੇ ਦੇ ਵਿਚ ਇਕ ਆਮ ਆਦਮੀ ਪਾਰਟੀ ਹੀ ਐਸੀ ਇਕ ਪਾਰਟੀ ਹੈ ਜਿਸ ਨੂੰ ਕਿ ਹਰ ਵਰਗ ਦੇ ਅਮੀਰ ਗ਼ਰੀਬ ਦਾ ਦਰਦ ਦਿਲ ਵਿੱਚ ਸਮਾਉਣ ਦਾ ਜਜ਼ਬਾ ਹੁੰਦਾ ਹੈ ਔਰ ਇਹੋ ਹੀ ਜਜ਼ਬਾ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਵਿੱਚ ਸਹਾਈ ਹੁੰਦਾ ਹੈ ਇਸੇ ਹੀ ਕਡ਼ੀ ਦੇ ਤਹਿਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸੀ ਐਮ ਸ੍ਰੀ ਅਰਵਿੰਦ ਕੇਜਰੀਵਾਲ ਜੀ ਵੱਲੋਂ ਪੰਜਾਬ ਨੂੰ ਹਿੰਦੋਸਤਾਨ ਦਾ ਇਕ ਮਾਡਲ ਸੂਬਾ ਬਣਾਉਣ ਦਾ ਸੰਕਲਪ ਪੂਰਾ ਕਰਨ ਦੇ ਉਦੇਸ਼ ਦੇ ਨਾਲ ਲੁਧਿਆਣਾ ਫੇਰੀ ਦੌਰਾਨ ਪੰਜਾਬ ਦੇ ਹਰ ਸਰਕਾਰੀ ਹਸਪਤਾਲ ਦੇ ਵਿੱਚ ਹਰ ਬਿਮਾਰੀ ਦਾ ਇਲਾਜ ਫਰੀ ਕਰਨ ਦੀ ਦੂਸਰੀ ਗਾਰੰਟੀ ਦਾ ਐਲਾਨ ਕਰ ਦਿੱਤਾ ਗਿਆ
ਇੱਥੇ ਹੁਣ ਹਰ ਪੰਜਾਬੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਜ਼ਮੀਰ ਦੀ ਆਵਾਜ਼ ਪਹਿਚਾਣਦੇ ਹੋਏ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਬਹੁਮੱਤ ਦੇ ਨਾਲ ਪੰਜਾਬ ਦੇ ਵਿੱਚ ਸਰਕਾਰ ਬਣਾਉਣ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਨੇ ਕਿਹਾ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਔਰ ਅਕਾਲੀ ਦਲ ਨੂੰ ਢੁਕਵਾਂ ਜਵਾਬ ਦੇਣ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments