spot_img
Homeਮਾਝਾਗੁਰਦਾਸਪੁਰਕੱਲ੍ਹ 2 ਅਕਤੂਬਰ ਤੋਂ ਸ਼ੁਰੂ ਹੋਵੇਗਾ ਪੇਨ ਇੰਡੀਆ ਅਵੈਰਨੈਸ ਐਂਡ ਆਊਟਰੀਚ ਪ੍ਰੋਗਰਾਮ...

ਕੱਲ੍ਹ 2 ਅਕਤੂਬਰ ਤੋਂ ਸ਼ੁਰੂ ਹੋਵੇਗਾ ਪੇਨ ਇੰਡੀਆ ਅਵੈਰਨੈਸ ਐਂਡ ਆਊਟਰੀਚ ਪ੍ਰੋਗਰਾਮ ਆਜ਼ਾਦੀ ਦਾ ਮਹਾਂਉਤਸ਼ਵ

ਗੁਰਦਾਸਪੁਰ , 1 ਅਕਤੂਬਰ (ਮੁਨੀਰਾ ਸਲਾਮ ਤਾਰੀ) ਮਾਨਯੋਗ ਜਸਟਿਸ ਉਦੇ ਉਮੇਸ਼ ਲਲਿਤ , ਨਾਲਸਾ , ਨਵੀ ਦਿੱਲੀ , ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾਰੀ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ , ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀਮਤੀ ਰਮੇਸ਼ ਕੁਮਾਰੀ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਦੀ ਦੇਖ-ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ , ਸਕੱਤਰ , ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜ਼ਾਦੀ ਦਿਹਾੜੇ ਦੇ ਮੌਕੇ Pan India Awareness and Outreach Programme –Azadi Ka Amrit Mahosav ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀਂ ਹੈ । ਇਹ ਜਾਗਰੂਕਤਾ ਮੁਹਿੰਮ ਮਿਤੀ 2 ਨਵੰਬਰ, 2021 ਤੋਂ ਲੈ ਕੇ 14 ਨਵੰਬਰ, 2021 ਤੱਕ ,ਜ਼ਿਲ੍ਹਾ ਗੁਰਦਾਸਪੁਰ ਵਿੱਚ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਪਰਾਲਾ ਆਮ ਲੋਕਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦੇਣਾ ਹੈ। ਇਸ ਮੁਹਿੰਮ ਰਾਹੀਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੈਂਦੇ ਲੱਗਭਗ 1289 ਪਿੰਡਾਂ ਤੱਕ ਪਹੁੰਚ ਕਰਨਾ ਹੈ ਅਤੇ ਆਮ ਲੋਕਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਜਾਣਕਾਰੀ ਦੇਣਾ ਹੈ। ਇਸ ਜਾਗਰੂਕਤਾ ਮੁਹਿੰਮ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਵੱਖ-ਵੱਖ ਟੀਮਾਂ ਬਣਾਈਆਂ ਜਾ ਰਹੀਆਂ ਹਨ, ਜਿਸ ਵਿੱਚ ਪੈਨਲ ਐਡਵੋਕੇਟਜ਼ , ਪੀ.ਐਲ.ਵੀਜ਼ , ਅਤੇ ਸ਼ੋਸ਼ਲ ਵਰਕਰਜ ਤੋਂ ਇਲਾਵਾ ਬਾਕੀ ਹੋਰ ਅਦਾਰਿਆਂ ਦੁਆਰਾ ਹਿੱਸਾ ਲਿਆ ਜਾ ਰਿਹਾ ਹੈ । ਮੈਡਮ ਨਵਦੀਪ ਕੌਰ ਗਿੱਲ , ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਲੋਕ ਹਿੱਸਾ ਲੈਣ ਅਤੇ ਇਸ ਜਾਗਰੂਕਤਾ ਮੁਹਿੰਮ ਦਾ ਲਾਭ ਉਠਾਉਣ । ਇਸ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋਂ ਮੁਫ਼ਤ ਕਾਨੂੰਨੀ ਸਹਾਇਤ ਲੈਣ ਦੇ ਹੱਕਦਾਰ ਕੋਣ ਹਨ , ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਕੀ ਮਿਲਦਾ ਹੈ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦਾ ਤਰੀਕਾ ਕੀ ਹੈ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments