spot_img
Homeਮਾਝਾਗੁਰਦਾਸਪੁਰਕਿਸਾਨ ਰਜਿੰਦਰ ਸਿੰਘ ਮੁਰਾਦਪੁਰ ਨੇ ਪਰਾਲੀ ਤੇ ਨਾੜ ਨੂੰ ਅੱਗ ਲਗਾਉਣੀ ਛੱਡੀ

ਕਿਸਾਨ ਰਜਿੰਦਰ ਸਿੰਘ ਮੁਰਾਦਪੁਰ ਨੇ ਪਰਾਲੀ ਤੇ ਨਾੜ ਨੂੰ ਅੱਗ ਲਗਾਉਣੀ ਛੱਡੀ

ਬਟਾਲਾ, 1 ਅਕਤੂਬਰ (ਮੁਨੀਰਾ ਸਲਾਮ ਤਾਰੀ) – ਕਾਦੀਆਂ ਨੇੜਲੇ ਪਿੰਡ ਮੁਰਾਦਪੁਰ ਦੇ ਕਿਸਾਨ ਰਜਿੰਦਰ ਸਿੰਘ ਵਲੋਂ ਪਿਛਲੇ ਚਾਰ ਸਾਲਾਂ ਤੋਂ ਨਾੜ ਤੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਫਸਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਜਿਸ ਕਾਰਨ ਉਸਦੀਆਂ ਫਸਲਾਂ ਦਾ ਝਾੜ ਪਹਿਲਾਂ ਦੇ ਮੁਕਾਬਲੇ ਵੱਧ ਨਿਕਲ ਰਿਹਾ ਹੈ।

ਕਿਸਾਨ ਰਜਿੰਦਰ ਸਿੰਘ ਆਪਣੇ ਪਿੰਡ ਮੁਰਾਦਪੁਰ ਵਿਖੇ 15 ਏਕੜ ਦੀ ਖੇਤੀ ਹੈ। ਚਾਰ ਸਾਲ ਪਹਿਲਾਂ ਉਨਾਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੇ ਕਹੇ ਅਨੁਸਾਰ ਬਿਨਾਂ ਝੋਨੇ ਦੀ ਪਰਾਲੀ ਸਾੜੇ ਸੁਪਰ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਸੀ, ਜੋ ਕਿ ਬਹੁਤ ਕਾਮਯਾਬ ਰਹੀ। ਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਵਲੋਂ ਸੁਪਰ-ਹੈਪੀਸਡਰ ਨਾਲ ਬਿਜਾਈ ਕਰਨ ਦੇ ਬਹੁਤ ਫਾਇਦੇ ਹਨ। ਇੱਕ ਤਾਂ ਉਸਦੀ ਕਣਕ ਦੀ ਬਿਜਾਈ ਲੇਟ ਨਹੀਂ ਹੁੰਦੀ, ਦੂਜਾ ਸਮੇਂ ਦੀ ਬਚਤ ਵੀ ਹੁੰਦੀ ਹੈ। ਇਸ ਤੋਂ ਇਲਾਵਾ ਕਣਕ ਦੀ ਬਿਜਾਈ ਵਿੱਚ ਖਰਚ ਘੱਟ ਆਉਂਦਾ ਹੈ ਅਤੇ ਸਭ ਤੋਂ ਵੱਡੀ ਗੱਲ ਕਿ ਉਸਦੀਆਂ ਫਸਲਾਂ ਦਾ ਝਾੜ ਪਹਿਲਾਂ ਦੇ ਮੁਕਾਬਲੇ 2 ਕੁਇੰਟਲ ਪ੍ਰਤੀ ਏਕੜ ਵੱਧ ਨਿਕਲ ਰਿਹਾ ਹੈ।  ਕਿਸਾਨ ਰਜਿੰਦਰ ਸਿੰਘ ਨੇ ਕਿਹਾ ਕਿ ਉਸਨੇ ਅਜੇ ਝੋਨੇ ਦੀ ਫਸਲ ਦੀ ਵਾਢੀ ਕਰਨੀ ਹੈ ਅਤੇ ਉਹ ਇਸ ਵਾਰ ਵੀ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਏਗਾ।

ਰਜਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਤੇ ਨਾੜ ਨੂੰ ਅੱਗ ਨਾ ਲਗਾਉਣ ਕਾਰਨ ਉਸਦੀ ਜ਼ਮੀਨ ਦੀ ਉਪਜਾਊ ਸ਼ਕਤੀ ਲਗਾਤਾਰ ਵੱਧ ਰਹੀ ਹੈ। ਉਸਨੇ ਦੱਸਿਆ ਕਿ ਅੱਗ ਨਾ ਲਗਾਉਣ ਕਾਰਨ ਵਾਤਾਵਰਨ ਵੀ ਪ੍ਰਦੂਸ਼ਤ ਨਹੀਂ ਹੁੰਦਾ ਜਿਸਦੀ ਉਸਨੂੰ ਬੇਹੱਦ ਖੁਸ਼ੀ ਹੈ।  ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਸਾਰੇ ਕਿਸਾਨ ਹਾਂ-ਪੱਖੀ ਨਜ਼ਰੀਆ ਰੱਖ ਕੇ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਯਤਨ ਕਰਨ ਤਾਂ ਇਸ ਵਰਤਾਰੇ ਨੂੰ ਰੋਕਣਾ ਕੋਈ ਵੱਡੀ ਗੱਲ ਨਹੀਂ ਹੈ।

ਰਜਿੰਦਰ ਸਿੰਘ ਮੁਰਾਦਪੁਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਤੇ ਨਾੜ ਨੂੰ ਬਿਨਾਂ ਅੱਗ ਲਗਾਏ ਫਸਲਾਂ ਦੀ ਕਾਸ਼ਤ ਕਰਨ ਅਤੇ ਅਜਿਹਾ ਕਰਨ ਨਾਲ ਉਨਾਂ ਨੂੰ ਹਰ ਪੱਖ ਤੋਂ ਬੇਹੱਦ ਫਾਇਦਾ ਹੋਵੇਗਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments