spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਦੀਆਂ ਮੰਡੀਆਂ ਵਿੱਚ 116 ਮੀਟਰਕ ਟਨ ਦੀ ਹੋਈ ਖਰੀਦ-ਕਿਸਾਨਾਂ ਨੂੰ ਫਸਲ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 116 ਮੀਟਰਕ ਟਨ ਦੀ ਹੋਈ ਖਰੀਦ-ਕਿਸਾਨਾਂ ਨੂੰ ਫਸਲ ਸੁਕਾ ਕੇ ਮੰਡੀਆਂ ਵਿਚ ਲਿਆਉਣ ਦੀ ਅਪੀਲ

 

ਗੁਰਦਾਸਪੁਰ, 4 ਅਕਤੂਬਰ (ਮੁਨੀਰਾ ਸਲਾਮ ਤਾਰੀ) ਸ੍ਰੀ ਹਿਮਾਂਸ਼ੂ ਕੱਕੜ, ਡੀ.ਐਫ.ਐਸ.ਸੀ ਗੁਰਦਸਾਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 03 ਅਕਤੂਬਰ ਤੱਕ 135 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 116 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 116 ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ

                       ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ। ਉੁਨਾਂ ਦੱਸਿਆ ਕਿ ਜ਼ਿਲੇ ਅੰਦਰ ਕੁਲ 95 ਮੰਡੀਆਂ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

                   ਉਨਾਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਨਾੜ ਨੂੰ ਅੱਗ ਨਾ ਲਾਉਣ। ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments