spot_img
Homeਮਾਝਾਗੁਰਦਾਸਪੁਰਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ ਡੇਂਗੂ ਤੇ ਮਲੇਰੀਏ ਤੋਂ -...

ਸਾਵਧਾਨੀ ਵਰਤ ਕੇ ਬਚਿਆ ਜਾ ਸਕਦਾ ਹੈ ਡੇਂਗੂ ਤੇ ਮਲੇਰੀਏ ਤੋਂ – ਡਾ. ਹਰਪਾਲ ਸਿੰਘ

ਬਟਾਲਾ, 4 ਅਕਤੂਬਰ (ਮੁਨੀਰਾ ਸਲਾਮ ਤਾਰੀ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦੇਣ, ਕਿਉਂਕਿ ਖੜੇ ਗੰਦੇ ਅਤੇ ਸਾਫ਼ ਪਾਣੀ ਵਿਚ ਹੀ ਮਲੇਰੀਆ ਅਤੇ ਡੇਂਗੂ ਫੈਲਾਉਣ ਵਾਲੇ ਮੱਛਰ ਪਨਪਦੇ ਹਨ। ਉਨਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਬਹੁਤ ਖਤਰਨਾਕ ਹੈ ਅਤੇ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਉਨਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀ ਵਰਤਣੀ ਚਾਹੀਦੀ ਹੈ। ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਹਰ ਹਫਤੇ ਸ਼ੁਕਰਵਾਰ ਇਕ ਦਿਨ ਕੂਲਰਾਂ, ਫਰਿਜ਼ ਦੀਆਂ ਟ੍ਰੇਆਂ ਜਾਂ ਹੋਰ ਸਾਰੀਆਂ ਅਜਿਹੀਆਂ ਥਾਂਵਾਂ ਜਿੱਥੇ ਸਾਫ਼ ਪਾਣੀ ਖੜਾ ਹੁੰਦਾ ਨੂੰ ਖਾਲੀ ਕਰਕੇ ਸੁਕਾਉਣ, ਕਿਉਂਕਿ ਡੇਂਗੂ ਦਾ ਮੱਛਰ ਇਸੇ ਤਰਾਂ ਦੇ ਸਾਫ਼ ਪਾਣੀ ਵਿਚ ਪਨਪਦਾ ਹੈ। ਉਨਾਂ ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਅਸੀਂ ਡੇਂਗੂ ਨੂੰ ਫੈਲਣ ਤੋਂ ਰੋਕ ਸਕਦੇ ਹਾਂ।

ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਬਿਮਾਰੀ ਦੇ ਸਾਰੇ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਬਟਾਲਾ ਵਿਖੇ ਮੁਫ਼ਤ ਉਪਲੱਬਧ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ ਬੁਖਾਰ ਹੁੰਦਾ ਹੈ ਜਾਂ ਡੇਂਗੂ ਦੀ ਬਿਮਾਰੀ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਮਰੀਜ਼ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਜਾਵੇ। ਉਨਾਂ ਸਾਰੇ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਅਤੇ ਡਾਕਟਰਾਂ ਨੂੰ ਵੀ ਕਿਹਾ ਕਿ ਜੇਕਰ ਉਨਾਂ ਕੋਲ ਵੀ ਕੋਈ ਡੇਂਗੂ ਦਾ ਮਰੀਜ਼ ਇਲਾਜ ਲਈ ਆਉਂਦਾ ਹੈ ਤਾਂ ਇਸਦੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ। ਡਾ. ਹਰਪਾਲ ਸਿੰਘ ਨੇ ਕਿਹਾ ਕਿ ਲੋਕਾਂ ਵਿੱਚ ਡੇਂਗੂ ਤੋਂ ਬਚਣ ਲਈ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਵਿਭਾਗ ਵਲੋਂ ਇਸ ਸਬੰਧੀ ਪੂਰੀ ਚੌਕਸੀ ਵਰਤੀ ਜਾ ਰਹੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments