spot_img
Homeਮਾਝਾਗੁਰਦਾਸਪੁਰਸ਼ਨੀਵਾਰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਜ਼ੂਮ ਮੀਟਿੰਗ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ...

ਸ਼ਨੀਵਾਰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਜ਼ੂਮ ਮੀਟਿੰਗ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨਗੇ

ਬਟਾਲਾ, 8 ਅਕਤੂਬਰ (ਮੁਨੀਰਾ ਸਲਾਮ ਤਾਰੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਸ਼ਨੀਵਾਰ ਮਿਤੀ 9 ਅਕਤੂਬਰ 2021 ਨੂੰ ਦੁਪਹਿਰ 12 ਵਜੇ ਜ਼ਿਲ੍ਹਾ ਵਾਸੀਆਂ ਨਾਲ ਜ਼ੂਮ ਐਪ ਰਾਹੀਂ ਆਨ-ਲਾਈਨ ਰਾਬਤਾ ਕਾਇਮ ਕੀਤਾ ਜਾਵੇਗਾ ਜਿਸ ਵਿੱਚ ਜ਼ਿਲ੍ਹੇ ਦਾ ਕੋਈ ਵੀ ਵਸਨੀਕ ਭਾਗ ਲੈ ਕੇ ਆਪਣੀ ਸਮੱਸਿਆ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਸਕਦਾ ਹੈ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ੂਮ ਮੀਟਿੰਗ ਵਿੱਚ ਉਨ੍ਹਾਂ ਸਮੇਤ ਜ਼ਿਲ੍ਹੇ ਦੇ ਸਾਰੇ ਅਧਿਕਾਰੀ ਭਾਗ ਲੈਣਗੇ ਜੋ ਕਿ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਜ਼ੂਮ ਮੀਟਿੰਗ ਵਿੱਚ ਬਟਾਲਾ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਫ਼ਤਹਿਗੜ੍ਹ ਚੂੜੀਆਂ, ਧਾਰੀਵਾਲ, ਦੀਨਾ ਨਗਰ, ਡੇਰਾ ਬਾਬਾ ਨਾਨਕ, ਕਲਾਨੌਰ, ਕਾਹਨੂਵਾਨ ਸਮੇਤ ਜ਼ਿਲ੍ਹੇ ਦੇ ਪਿੰਡਾਂ ਦੇ ਨਾਗਰਿਕ ਵੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਭਾਗ ਲੈਣ ਲਈ ਆਪਣੇ ਮੋਬਾਇਲ ਉੱਪਰ ਜ਼ੂਮ ਐਪ ਨੂੰ ਡਾਊਨਲੋਡ ਕੀਤਾ ਜਾਵੇ ਅਤੇ ਉਸਤੋਂ ਬਾਅਦ ਜ਼ੂਮ ਆਈ.ਡੀ. 99154-33700 ਦਰਜ ਕਰਕੇ ਮੀਟਿੰਗ ਨੂੰ ਜੁਆਇੰਨ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਿੰਗ ਦੌਰਾਨ ਆਪਣੇ ਇਲਾਕੇ ਦੀ ਸਫ਼ਾਈ, ਸੀਵਰੇਜ, ਛੱਪੜਾਂ ਦੀ ਸਫ਼ਾਈ, ਗਲੀਆਂ, ਨਾਲੀਆਂ ਸੜਕਾਂ ਆਦਿ ਦੀਆਂ ਸਮੱਸਿਆਵਾਂ ਸਮੇਤ ਜਨਤਾ ਨਾਲ ਸਬੰਧਤ ਕਿਸੇ ਵੀ ਸਮੱਸਿਆ ਬਾਰੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਅਤੇ ਮੀਟਿੰਗ ਵਿੱਚ ਸ਼ਾਮਲ ਅਧਿਕਾਰੀ ਉਸ ਸ਼ਿਕਾਇਤ ਨੂੰ ਸੁਣ ਕੇ ਉਸਦੇ ਹੱਲ ਸਬੰਧੀ ਕਾਰਵਾਈ ਕਰਨਗੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਹੈ ਤਾਂ ਉਹ ਜ਼ੂਮ ਮੀਟਿੰਗ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਜਰੂਰ ਲਿਆਉਣ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਪਿਛਲੇ ਸਾਲ ਲਾਕਡਊਨ ਦੌਰਾਨ ਬਟਾਲਾ ਵਾਸੀਆਂ ਨਾਲ ਜ਼ੂਮ ਮੀਟਿੰਗ ਰਾਹੀਂ ਰਾਬਤਾ ਸ਼ੁਰੂ ਕੀਤਾ ਗਿਆ ਸੀ ਜਿਸ ਵਿੱਚ ਬਟਾਲਾ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਪ੍ਰਤੀ ਪ੍ਰਸ਼ਾਸਨ ਦਾ ਧਿਆਨ ਦਿਵਾਇਆ ਸੀ ਅਤੇ ਇਸ ਉੱਪਰ ਕਾਰਵਾਈ ਕਰਦਿਆਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਮੁਸ਼ਕਲਾਂ ਦਾ ਹੱਲ ਕੀਤਾ ਗਿਆ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments