spot_img
Homeਮਾਝਾਗੁਰਦਾਸਪੁਰਚੋਣ ਕਮਿਸ਼ਨ ਨੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਮੁਹਿੰਮ ਕੀਤੀ ਸ਼ੁਰੂ

ਚੋਣ ਕਮਿਸ਼ਨ ਨੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਮੁਹਿੰਮ ਕੀਤੀ ਸ਼ੁਰੂ

ਬਟਾਲਾ, 8 ਅਕਤੂਬਰ ( ਮੁਨੀਰਾ ਸਲਾਮ ਤਾਰੀ ) – ਪੰਜਾਬ ਰਾਜ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾ 2022 ਦੇ ਲਈ ਚੋਣ ਕਮਿਸ਼ਨ ਵੱਲੋਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ 18-19 ਸਾਲਾਂ ਦੇ ਨੌਜਵਾਨ ਜੋ ਕਿ ਵੋਟ ਬਣਾਉਣ ਦੇ ਯੋਗ ਹੋ ਗਏ ਹਨ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਲਈ http://www.voteportal.ecl.gov.in ਅਤੇ www.nvsp.in ਤੇ ਰਜਿਸਟਰ ਕਰਵਾਉਣ ਅਤੇ ਜੇਕਰ ਉਨਾਂ ਦੀ ਵੋਟ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਤਾਂ ਉਹ e-EPIC ਡਾਊਨਲੋਡ ਕਰਨ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਸ੍ਰੀ ਰਾਹੁਲ (ਆਈ.ਏ.ਐੱਸ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਇਹ ਸੁਵਿਧਾ ਵੀ ਦਿੱਤੀ ਗਈ ਹੈ ਕਿ ਜਿਹੜੇ ਨੌਜਵਾਨ ਆਪਣੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਡਰਾਈਵਿੰਗ ਟੈਸਟ ਦੇਣ ਵਾਸਤੇ ਟੈਸਟਿੰਗ ਸੈਂਟਰਾਂ ਤੇ ਆਉਂਦੇ ਹਨ, ਉਨਾਂ ਨੂੰ ਰਜਿਸਟਰ ਕਰਨ ਵਾਸਤੇ ਉਚੇਚੇ ਤੌਰ ਤੇ ਜਿੱਥੇ ਲਰਨਿੰਗ ਲਾਇਸੈਂਸ ਦੀ ਫੋਟੋ  ਹੁੰਦੀ ਹੈ ਉਥੇ ਖਾਲੀ ਪਏ ਕਾਊਂਟਰਾਂ ਤੇ  ਵੋਟਰ ਰਜਿਸਟਰ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਸਾਰੇ ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੇ ਆਪਣੀ ਵੋਟ ਨਹੀਂ ਬਣਾਈ ਤਾਂ ਵੱਖ ਵੱਖ ਸਥਾਨਾਂ ਤੇ ਵੋਟ ਦੀ ਰਜਿਸਟ੍ਰੇਸ਼ਨ ਕਰਨ ਲਈ ਬਣਾਈਆਂ ਗਈਆਂ ਸੁਵਿਧਾਵਾਂ ਦਾ ਲਾਭ ਉਠਾਉਂਦੇ ਹੋਏ ਆਪਣੀ ਵੋਟ ਜਲਦ ਤੋਂ ਜਲਦ ਬਣਾਉਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments