spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1553 ਹੋਈ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1553 ਹੋਈ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਗੁਰਦਾਸਪੁਰ, 11 ਅਕਤੂਬਰ ( ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ ਅਨੁਸਾਰ ਚੋਣ ਕਮਿਸ਼ਨਰ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀਆਂ ਤਜਵੀਜ਼ਾਂ ਦੀ ਪ੍ਰਵਾਨਗੀ ਦਿੱਤੀ ਗਈ ਹੈ। ਪ੍ਰਵਾਨ ਹੋਈਆਂ ਤਜ਼ਵੀਜ਼ਾਂ ਅਨੁਸਾਰ ਜ਼ਿਲ੍ਹੇ ਦੇ ਚੋਣ ਹਲਕੇਵਾਰ ਕੁਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1553 ਹੈ 

ਉਨਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ (4) ਵਿਚ 207 ਪੋਲਿੰਗ ਸਟੇਸ਼ਨ, ਹਲਕਾ ਦੀਨਾਨਗਰ (5-ਰਾਖਵਾਂ) ਵਿਚ 229, ਹਲਕਾ ਕਾਦੀਆਂ ਵਿਚ (6) 223 , ਹਲਕਾ ਬਟਾਲਾ (7) ਵਿਚ 201, ਹਲਕਾ ਸ੍ਰੀ ਹਰਗੋਬਿੰਦਪੁਰ (8-ਰਾਖਵਾਂ) ਵਿਚ 226, ਹਲਕਾ ਫਤਹਿਗੜ੍ਹ ਚੂੜੀਆਂ (9) ਵਿਖੇ 226 ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ (10) ਵਿਚ 241 ਪੋਲਿੰਗ ਸਟੇਸ਼ਨ, ਰੈਸ਼ਨੇਲਾਈਜੇਸ਼ਨ ਤਹਿਤ ਬਣਾਏ ਗਏ ਹਨ

ਉਨਾਂ ਜ਼ਿਲੇ ਦੇ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣ ੇਦਫਤਰ ਦੇ ਨੋਟਿਸ ਬੋਰਡ ’ਤੇ ਪੋਲਿੰਗ ਸਟੇਸਨਾਂ ਦੀ ਫਾਈਨਲ ਸੂਚੀ ਦਾ ਚਸਪਾ ਕਰਨਾ ਯਕੀਨੀ ਬਣਾਉਣ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments