spot_img
Homeਮਾਝਾਗੁਰਦਾਸਪੁਰਪਿੰਡ ਸੱਲੋਪੁਰ ਦੇ ਅਗਾਂਹਵਧੂ ਕਿਸਾਨ ਗੁਰਦਿਆਲ ਸਿੰਘ ਨੇ ਸਾਲ 2015 ਤੋਂ ਫਸਲ...

ਪਿੰਡ ਸੱਲੋਪੁਰ ਦੇ ਅਗਾਂਹਵਧੂ ਕਿਸਾਨ ਗੁਰਦਿਆਲ ਸਿੰਘ ਨੇ ਸਾਲ 2015 ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ

ਗੁਰਦਾਸਪੁਰ, 11 ਅਕਤੂਬਰ  (ਮੁਨੀਰਾ ਸਲਾਮ ਤਾਰੀ) ਅਗਾਂਹਵਧੂ ਕਿਸਾਨ ਗੁਰਦਿਆਲ ਸਿੰਘ, ਵਾਸੀ ਪਿੰਡ ਸੱਲੋਪੁਰ ਸਾਲ 2015 ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਗੈਰ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ। ਉਸਨੇ ਦੱਸਿਆ ਕਿ ਉਹ ਸੁਪਰਸੀਡਰ, ਰੋਟਾਵੇਟਰ ਤੇ ਹੈਪੀਸੀਡਰ ਨਾਲ ਪਰਾਲੀ ਦੀ ਸਾਂਭ-ਸੰਭਾਲ ਕਰਕੇ ਅਗਲੀ ਫਸਲ ਦੀ ਬਿਜਾਈ ਕਰਦੇ ਹਨ

ਅਗਾਂਹਵਧੂ ਕਿਸਾਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਸਦੀ 15 ਏਕੜ ਜ਼ਮੀਨ ਹੈ, ਜਿਸ ਵਿਚੋਂ 6 ਏਕੜ ਵਿਚ ਝੋਨਾ ਤੇ ਬਾਕੀ ਪੈਲੀ ਵਿਚ ਹਲਦੀ ਦੀ ਕਾਸ਼ਤ ਕਰਦਾ ਹੈ। ਕਿਸਾਨ ਨੇ ਦੱਸਿਆ ਕਿ ਅੱਗ ਨਾ ਲਾਉਣ ਕਰਕੇ ਜਿਥੇ ਫਸਲ ਦਾ ਝਾੜ ਵਧਿਆ ਹੈ, ਓਥੇ ਆਪਣੇ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੂੰ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰਨ ਵਿਚ ਯੋਦਗਾਨ ਪਾ ਰਿਹਾ ਹੈ

ਕਿਸਾਨ ਗੁਰਦਿਆਲ ਸਿੰਘ ਨੇ ਅੱਗੇ ਦੱਸਿਆ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਇ, ਪਿਛਲੇ  ਕਰੀਬ 06 ਸਾਲਾਂ ਤੋਂ ਖੇਤੀ ਦੇ ਅਤਿ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਪਣੀ ਜ਼ਮੀਨ ਵਿਚ ਮਿਲਾ ਕੇ ਅਗਲੀ ਫਸਲ ਦੀ ਬਿਜਾਈ ਕਰਦਾ ਹੈ। ਉਨਾਂ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਵਿਧੀ ਨਾਲ ਉਸ ਦੀ ਜ਼ਮੀਨ ਦੀ ਸਿਹਤ ਵਿਚ ਬਹੁਤ ਸੁਧਾਰ ਆਇਆ ਹੈ ਅਤੇ ਫਸਲ ਦੀ ਝਾੜ ਅਤੇ ਗੁਣਵੱਤਾ ਵਿਚ ਵਾਧਾ ਹੋਇਆ ਹੈ

ਉਸਨੇ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਅੱਜ ਦੇ ਸਮੇਂ ਦੀ ਲੋੜ ਹੈ ਕਿ ਆਧੁਨਿਕ ਤਰੀਕੇ ਨਾਲ ਖੇਤੀ ਕੀਤੀ ਜਾਵੇ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ, ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕੀਤਾ ਜਾਵੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments