spot_img
Homeਮਾਝਾਗੁਰਦਾਸਪੁਰਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕੱਲ੍ਹ ਕਰਵਾਏ ਜਾਣਗੇ ਜੂਨੀਅਰ ਅਤੇ ਸੀਨੀਅਰ ਵਰਗ ਦੇ...

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕੱਲ੍ਹ ਕਰਵਾਏ ਜਾਣਗੇ ਜੂਨੀਅਰ ਅਤੇ ਸੀਨੀਅਰ ਵਰਗ ਦੇ ਸਾਧਾਰਨ ਗਿਆਨ ਦੇ ਮੁਕਾਬਲੇ

ਕਾਦੀਆਂ 17 ਅਕਤੂਬਰ (ਮੁਨੀਰਾ ਸਲਾਮ ਤਾਰੀ) ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕੱਲ੍ਹ ਸਵੇਰੇ ਦਸ ਵਜੇ ਸਕਸੈੱਸ ਪਬਲਿਕ ਸਕੂਲ ਵਿਖੇ “ਭਾਰਤ ਕੋ ਜਾਨੋ” ਦੇ ਬੈਨਰ ਤਲੇ ਕੰਪੀਟੀਸ਼ਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਬਲਾਕ ਦੇ ਕਰੀਬ ਛੱਬੀ ਸਕੂਲਾਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਇਸ ਪ੍ਰਤੀਯੋਗਿਤਾ ਵਿਚ ਦੋ ਵਰਗਾਂ (ਜੂਨੀਅਰ ਵਰਗ ਅਤੇ ਸੀਨੀਅਰ ਵਰਗ) ਦੇ ਮੁਕਾਬਲੇ ਕਰਵਾਏ ਜਾਣਗੇ । ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਮੁਕੇਸ਼ ਵਰਮਾ ਨੇ ਦੱਸਿਆ ਕਿ ਜੂਨੀਅਰ ਵਰਗ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਦੋ ਵਿਦਿਆਰਥੀ ਸ਼ਾਮਲ ਹੋਣਗੇ ਅਤੇ ਸੀਨੀਅਰ ਵਰਗ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵੀ ਦੋ ਵਿਦਿਆਰਥੀ ਹੀ ਸ਼ਾਮਲ ਕੀਤੇ ਜਾਣਗੇ । ਇਨ੍ਹਾਂ ਮੁਕਾਬਲਿਆਂ ਦਾ ਸਿਲੇਬਸ ਸਾਰੇ ਸਕੂਲਾਂ ਨੂੰ ਵੰਡ ਦਿੱਤਾ ਗਿਆ ਹੈ ਅਤੇ ਇਸ ਵਿਚ ਸਾਧਾਰਨ ਗਿਆਨ ਦੀ ਪ੍ਰੀਖਿਆ ਹੀ ਲਈ ਜਾਵੇਗੀ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਭਾਗੀਦਾਰੀ ਪ੍ਰਮਾਣ ਪੱਤਰ ਦਿੱਤੇ ਜਾਣਗੇ ਅਤੇ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੀਆਂ ਟੀਮਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨੌਂ ਵਜੇ ਸਕੂਲਾਂ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਅਤੇ ਦਸ ਵਜੇ ਇਸ ਪ੍ਰੀਖਿਆ ਦਾ ਆਗਾਜ਼ ਕੀਤਾ ਜਾਵੇਗਾ। ਇਸ ਮੌਕੇ ਤੇ ਵਿਦਿਆਰਥੀਆਂ ਲਈ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ ।
ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਮੁਕੇਸ਼ ਵਰਮਾ ਅਤੇ ਹੋਰ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments