spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ...

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ

ਗੁਰਦਾਸਪੁਰ, 20 ਅਕਤੂਬਰ ( ਮੁਨੀਰਾ ਸਲਾਮ ਤਾਰੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਅੱਜ ਇਸ ਪਾਵਨ ਦਿਹਾੜੇ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਮੰਦਰਾਂ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕੀਤੇ ਗਏ ਅਤੇ ਭਜਨ ਮੰਡਲੀਆਂ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਦੀ ਉਸਤਤ ਗਾਇਨ ਕੀਤੀ ਗਈ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਆਦਿ ਕਵੀ ਸ੍ਰੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਵਾਲਮੀਕਿ ਜੀ ਨੇ ਜਾਤ ਨਾਲੋਂ ਸ਼ੁਭ ਕਰਮ ਨੂੰ ਵੱਡਾ ਦੱਸਿਆ ਹੈ। ਉਨ੍ਹਾਂ ਨੇ ਗਿਆਨ ਭਗਤੀ ਨਾਲ ਸਦਾਚਾਰ ਨੂੰ ਇਕਸੁਰ ਕੀਤਾ ਅਤੇ ਰਿਸ਼ਤਿਆਂ ਦੇ ਆਦਰਸ਼ ਸਥਾਪਤ ਕੀਤੇ। ਨਾਰੀ ਦੇ ਸਨਮਾਨ ਨੂੰ ਮੂਰਤੀਮਾਨ ਕੀਤਾ ਅਤੇ ਮਹਾਂ ਕਾਵਿ ਦੇ ਉਤਕ੍ਰਿਸ਼ਟ ਨਮੂਨੇ ਸਿਰਜੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨੁੱਖਤਾ ਲਈ ਭਗਵਾਨ ਸ੍ਰੀ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਸਾਰਥਕ ਹਨ ਅਤੇ ਸਾਨੂੰ ਸਾਰਿਆਂ ਨੂੰ ਇਸ ਉੱਪਰ ਅਮਲ ਕਰਨਾ ਚਾਹੀਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments