spot_img
Homeਦੋਆਬਾਕਪੂਰਥਲਾ-ਫਗਵਾੜਾਕ੍ਰਿਸ਼ਨ ਕੁਮਾਰ ਟੰਡਨ ਸ਼੍ਰੋਮਣੀ ਅਕਾਲੀ ਦਲ ਦੇ ਮੁਖ ਮੀਡੀਆ ਸਲਾਹਕਾਰ ਨਿਯੁਕਤ

ਕ੍ਰਿਸ਼ਨ ਕੁਮਾਰ ਟੰਡਨ ਸ਼੍ਰੋਮਣੀ ਅਕਾਲੀ ਦਲ ਦੇ ਮੁਖ ਮੀਡੀਆ ਸਲਾਹਕਾਰ ਨਿਯੁਕਤ

ਕਪੂਰਥਲਾ, 11 ਜੂਨ (ਅਸ਼ੋਕ ਸਡਾਨਾ )ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਜ਼ਿਲਾ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢਪਈ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਥੇਦਾਰ ਹਰਜੀਤ ਸਿੰਘ ਵਾਲੀਆ ਨੇ ਕਪੂਰਥਲਾ ਹਲਕੇ ਦੇ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਪੰਮਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਕ੍ਰਿਸ਼ਨ ਕੁਮਾਰ ਟੰਡਨ ਨੂੰ ਜ਼ਿਲਾ ਜਥੇਬੰਦੀ ਵਿਚ ਬਤੋਰ ਮੁਖ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ।ਇਥੇ ਇਹ ਗੱਲ ਦੱਸਣੀ ਵਰਣਯੋਗ ਹੈ ਕਿ ਇਸ ਤੋਂ ਪਹਿਲਾ ਕ੍ਰਿਸ਼ਨ ਕੁਮਾਰ ਟੰਡਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁਖ ਮੰਤਰੀ ਪੰਜਾਬ ਦੇ ਮੀਡੀਆ ਇੰਚਾਰਜ,ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਕਪੂਰਥਲਾ ਦੇ ਪੀਏ,ਕਮ ਮੀਡੀਆ ਇੰਚਾਰਜ ਅਤੇ ਸਾਬਕਾ ਪੀਆਰਓ ਰਹੀ ਚੁਕੇ ਹਨ।ਕ੍ਰਿਸ਼ਨ ਕੁਮਾਰ ਟੰਡਨ ਨੇ ਉਨਾਂ ਨੂੰ ਜ਼ਿਲਾ ਜਥੇਬੰਦੀ ਵਿਚ ਬਤੋਰ ਮੁਖ ਮੀਡੀਆ ਸਲਾਹਕਾਰ ਬਣਾਉਣ ਤੇ ਜ਼ਿਲਾ ਪ੍ਰਧਾਨ ਦਿਹਾਤੀ,ਜ਼ਿਲਾ ਪ੍ਰਧਾਨ ਸ਼ਹਿਰੀ ਹਲਕਾ ਇੰਚਾਰਜ ਕਪੂਰਥਲਾ ਦਾ ਧੰਨਵਾਦ ਕਰਦਿਆਂ ਹੋਇਆ ਦੱਸਿਆ ਕਿ ਪਾਰਟੀ ਵਲੋਂ ਜੋ ਉਹਨਾਂ ਨੂੰ ਜੁਮੇਵਾਰੀ ਸੋਂਪੀ ਗਈ ਹੈ ਉਹ ਉਸ ਜੁਮੇਵਾਰੀ ਨੂੰ ਪੂਰੀ ਲਗਨ ਮੇਹਨਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਸਦਾ ਹੀ ਤਤਪਰ ਰਹਿਣਗੇ।

RELATED ARTICLES
- Advertisment -spot_img

Most Popular

Recent Comments