spot_img
Homeਮਾਝਾਗੁਰਦਾਸਪੁਰਬਿਜਲੀ ਸਬੰਧੀ ਇਤਿਹਾਸਕ ਫ਼ੈਸਲਿਆਂ ਲਈ ਮਾਝੇ ਵਾਲਿਆਂ ਵਿੱਚ ਖੁਸ਼ੀ ਦੀ ਲਹਿਰ :...

ਬਿਜਲੀ ਸਬੰਧੀ ਇਤਿਹਾਸਕ ਫ਼ੈਸਲਿਆਂ ਲਈ ਮਾਝੇ ਵਾਲਿਆਂ ਵਿੱਚ ਖੁਸ਼ੀ ਦੀ ਲਹਿਰ : ਰਵੀਨੰਦਨ ਬਾਜਵਾ

ਬਟਾਲਾ, 1 ਨਵੰਬਰ (ਮੁਨੀਰਾ ਸਲਾਮ ਤਾਰੀ) – ਪੰਜਾਬ ਵਿਚਲੀ ਕਾਂਗਰਸ ਸਰਕਾਰ ਵੱਲੋਂ ਪਹਿਲਾਂ 02 ਕਿਲੋਵਾਟ ਵਾਲੇ ਸਾਰੇ ਖ਼ਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾਣ ਅਤੇ ਹੁਣ ਅਕਾਲੀ ਦਲ ਭਾਜਪਾ ਦੀ ਤਤਕਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚੋਂ ਜੀ.ਵੀ.ਕੇ. ਗੋਇੰਦਵਾਲ ਸਾਹਿਬ ਨਾਲ ਸਮਝੌਤਾ ਰੱਦ ਕੀਤੇ ਜਾਣ ਸਬੰਧੀ ਗੁਰਦਾਸਪੁਰ ਜ਼ਿਲ੍ਹਾ ਵਾਸੀਆਂ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਹੈ, ਉਥੇ ਉਨਾਂ ਵੱਲੋਂ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।

ਇਸ ਬਾਬਤ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਇਸ ਸਮਝੌਤੇ ਕਾਰਨ ਪੰਜਾਬ ਸਰਕਾਰ ਨੂੰ ਉਦੋਂ ਵੀ 07.52 ਰੁਪਏ ਪ੍ਰਤੀ ਯੂਨਿਟ ਬਿਜਲੀ ਕੰਪਨੀ ਨੂੰ ਦੇਣੇ ਪੈਂਦੇ ਸਨ, ਜਦੋਂ ਥਰਮਲ ਪਲਾਂਟ ਵਿੱਚ ਬਿਜਲੀ ਉਤਪਾਤਦਨ ਵੀ ਨਹੀਂ ਹੋ ਰਿਹਾ ਹੁੰਦਾ ਸੀ। ਹੁਣ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੂੰ ਦੋ ਟੈਂਡਰ ਪ੍ਰਾਪਤ ਹੋਏ ਹਨ, ਜਿਹੜੇ ਕਿ 02.33 ਰੁਪਏ ਪ੍ਰਤੀ ਯੂਨਿਟ ਅਤੇ 02.50 ਪੈਸੇ ਪ੍ਰਤੀ ਯੂਨਿਟ ਬਿਜਲੀ ਸੂਰਜੀ ਊਰਜਾ ਉਤੇ ਆਧਾਰਤ ਪੈਦਾ ਕਰਨ ਨਾਲ ਸਬੰਧਤ ਹਨ। ਇਨਾਂ ਸਦਕਾ ਜੀ.ਵੀ.ਕੇ. ਗੋਇੰਦਵਾਲ ਸਾਹਿਬ ਵਾਲੇ ਥਰਮਲ ਤੋਂ ਕੋਲੇ ਨਾਲ ਪੈਦਾ ਹੁੰਦੀ ਬਿਜਲੀ ਦੀ ਲੋੜ ਨਹੀਂ ਪਵੇਗੀ। ਉਂਝ ਵੀ ਦੇਸ਼ ਵਿੱਚ ਕੋਲੇ ਦੀ ਕਮੀ ਹੈ ਤੇ ਇਸ ਰਾਹੀਂ ਬਿਜਲੀ ਉਤਪਾਦਨ ਮਹਿੰਗਾ ਪੈਣ ਦੇ ਨਾਲ ਨਾਲ ਵਾਤਾਵਰਨ ਵੀ ਦੂਸ਼ਿਤ ਕਰਦਾ ਹੈ।

ਚੇਅਰਮੈਨ ਬਾਜਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵੱਲ ਵੱਧ ਰਹੀ ਹੈ ਤੇ ਲੋਕਾਂ ਨੂੰ ਇਹ ਆਸ ਬੱਝੀ ਹੈ ਕਿ ਉਨਾਂ ਨੂੰ ਸਸਤੀ ਬਿਜਲੀ ਮਿਲੇਗੀ ਤੇ ਪੰਜਾਬ ਸਰਕਾਰ ਇਸ ਆਸ ਨੂੰ ਅਮਲੀ ਰੂਪ ਹਰ ਦੇਵੇਗੀ। ਉਨਾਂ ਕਿਹਾ ਕਿ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਬਕਾਇਆ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ 02 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸਨਾਂ ਵਾਲੇ ਬਕਾਇਆ ਬਿੱਲਾਂ ਦੀ ਮੁਆਫੀ ਸਦਕਾ ਪੰਜਾਬ ਦੇ ਵੱਡੀ ਗਿਣਤੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਬਾਬਤ ਗੱਲ ਕਰਦਿਆਂ ਬਟਾਲਾ ਵਾਸੀ ਗੌਤਮ ਸੇਠ ਗੁੱਡੂ, ਰਾਜਾ ਗੁਰਬਖਸ ਸਿੰਘ ਅਤੇ ਪ੍ਰਭਜੋਤ ਸਿੰਘ ਚੱਠਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਕਿਹਾ ਉਹ ਕਰ ਵਿਖਾਇਆ ਹੈ ਤੇ ਉਨਾਂ ਨੂੰ ਪੂਰਨ ਆਸ ਹੈ ਕਿ ਬਾਕੀ ਵਾਅਦੇ ਵੀ ਛੇਤੀ ਪੂਰੇ ਹੋਣਗੇ। ਉਨਾਂ ਨੇ ਇਨਾਂ ਵੱਡੇ ਫ਼ੈਸਲਿਆਂ ਲਈ ਮੁੱਖ ਮੰਤਰੀ ਚਰਨਜੀਤ ਚੰਨੀ, ਸਮੁੱਚੀ ਕੈਬਨਿਟ, ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਕਾਂਗਰਸ ਸਰਕਾਰ ਦਾ ਧੰਨਵਾਦ ਕੀਤਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments