spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ

ਗੁਰਦਾਸਪੁਰ, 3 ਨਵੰਬਰ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕੱਲ੍ਹ 4 ਨਵੰਬਰ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਸਮੂਹ ਜਿਲਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ , ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ, ਤਰੱਕੀ, ਖੁਸ਼ਹਾਲੀ ਤੇ ਅਮਨ-ਸਾਂਤੀ ਦੀ ਅ੍ਰਰਦਾਸ ਕੀਤੀ ਹੈ

                    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਿਉਹਾਰ ਸਾਨੂੰ ਆਪਣੀ ਪਿਆਰ, ਭਾਈਚਾਰਕ ਸਾਂਝ ਅਤੇ ਮਿਲਵਰਤਨ ਦਾ ਸੁਨੇਹਾ ਦਿੰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ

                  ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆਂ ਦੇ ਹੁਕਮ ਅਤੇ ਪੰਜਾਬ ਡਿਪਾਰਮੈਂਟ ਆਫ ਸਾਇੰਸ ਟੈਕਨੋਲੋਜੀ ਦੇ ਪਿ੍ਰੰਸੀਪਲ ਸਕੱਤਰ ਦੀਆਂ ਹਦਾਇਤਾਂ ਤਹਿਤ ਦੀਵਾਲੀ ਦੇ ਤਿਉਹਾਰ (4 ਨਵੰਬਰ ਨੂੰ) ਮੌਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤਕ ਆਤਿਸ਼ਬਾਜ਼ੀ ਕਰਨ ਦੇ ਹੁਕਮ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਸਾਈਲੈਂਸ਼ ਜ਼ੋਨ ਜਿਵੇ ਕਿ ਹਸਪਤਾਲਾਂ. ਵਿੱਦਿਅਕ ਸੰਸਥਾਵਾਂ, ਸਰਕਾਰੀ ਦਫਤਰਾਂ, ਜੰਗਲਾਤ, ਅਦਾਲਤਾਂ, ਧਾਰਮਿਕ ਸਥਾਵਾਂ ਜਾਂ ਕੋਈ ਹੋਰ ਏਰੀਆ, ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਵਿਚ ਆਤਿਸ਼ਬਾਜ਼ੀ/ਪਟਾਕੇ ਦੇ ਚਲਾਉਣ ਉੱਤੇ ਪਾਬੰਦੀ ਲਗਾਈ ਗਈ ਹੈ

            ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਣੀ , ਆਪਣੇ ਪਰਿਵਾਰ ਤੇ ਲੋਕਾਂ ਦੀ ਸਿਹਤ ਮੁੱਖ ਰੱਖਦਿਆਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਾਤਾਵਰਣ ਨੂੰ ਸਾਫਸੁਥਰਾ ਰੱਖਣ ਲਈ ਸਾਰਿਆ ਨੂੰ ਸਹਿਯੋਗ ਕਰਨਾ ਚਾਹੀਦਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments