spot_img
Homeਮਾਝਾਗੁਰਦਾਸਪੁਰਲੋਕਾਂ ਨੂੰ ਆਪਣੇ ਵਿਰਸੇ ਤੇ ਇਤਿਹਾਸ ਨਾਲ ਜੋੜ ਰਹੀ ਹੈ ਜ਼ਿਲ੍ਹਾ ਪ੍ਰਸ਼ਾਸਨ...

ਲੋਕਾਂ ਨੂੰ ਆਪਣੇ ਵਿਰਸੇ ਤੇ ਇਤਿਹਾਸ ਨਾਲ ਜੋੜ ਰਹੀ ਹੈ ਜ਼ਿਲ੍ਹਾ ਪ੍ਰਸ਼ਾਸਨ ਦੀ ਬੱਸ ਯਾਤਰਾ

ਬਟਾਲਾ, 7 ਨਵੰਬਰ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲੇ ਵਿੱਚ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਤਹਿਤ ਹਰ ਹਫਤੇ ਚਲਾਈ ਰਹੀ ਇੱਕ ਰੋਜ਼ਾ ਮੁਫ਼ਤ ਬੱਸ ਯਾਤਰਾ ਨੂੰ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲਾ ਹੈਰੀਟਜ ਸੁਸਾਇਟੀ ਗੁਰਦਾਸਪੁਰ ਵੱਲੋਂ ਅੱਜ ਬਟਾਲਾ ਤੋਂ 18ਵੀਂ ਮੁਫ਼ਤ ਬੱਸ ਯਾਤਰਾ ਰਵਾਨਾ ਕੀਤੀ ਗਈ ਜਿਸ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਅਤੇ ਬਟਾਲਾ ਸ਼ਹਿਰ ਦੇ ਵਸਨੀਕਾਂ ਨੇ ਭਾਗ ਲਿਆ।

ਬਟਾਲਾ ਸਰਕਟ ਤਹਿਤ ਇਸ ਯਾਤਰਾ ਰਾਹੀਂ ਯਾਤਰੂਆਂ ਨੇ ਗੜੀ ਗੁਰਦਾਸ ਨੰਗਲ, ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ ਵਿਖੇ ਗੁਰੂ ਕੀ ਮਸੀਤ, ਲਾਹੌਰੀ ਦਰਵਾਜ਼ਾ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਕਿਸ਼ਨਕੋਟ ਵਿਖੇ ਰਾਧਾ ਕਿ੍ਰਸ਼ਨ ਮੰਦਰ, ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ, ਮਸਾਣੀਆਂ ਵਿਖੇ ਹਜ਼ਰਤ ਬਦਰ ਸ਼ਾਹ ਦੀਵਾਨ ਦੀ ਮਜ਼ਾਰ ਅਤੇ ਸ੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕੀਤੇ। ਘੱਲੂਘਾਰਾ ਸਮਾਰਕ ਵਿਖੇ ਵਿਦਿਆਰਥਣਾਂ ਤੇ ਯਾਤਰੂਆਂ ਨੂੰ ਵਿਸ਼ੇਸ਼ ਦਸਤਾਵੇਜੀ ਫਿਲਮ ਵੀ ਦਿਖਾਈ ਗਈ। ਇਸ ਮੌਕੇ ਯਾਤਰੂਆਂ ਨੂੰ ਸਾਰੇ ਅਸਥਾਨਾਂ ਦੀ ਜਾਣਕਾਰੀ ਗਾਈਡ ਹਰਬਖਸ਼ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ।

ਬਟਾਲਾ ਦੇ ਵਸਨੀਕ ਨਰਿੰਦਰ ਸ਼ਰਮਾਂ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਬਹੁਤ ਸਾਰੇ ਇਤਿਹਾਸਕ ਮਹੱਤਤਾ ਦੇ ਸਥਾਨ ਹਨ ਜਿਨਾਂ ਨੂੰ ਜਰੂਰ ਦੇਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਮੈਂ ਅੱਜ ਬਟਾਲਾ ਸਰਕਟ ਤਹਿਤ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਹੁਤ ਕੁਝ ਜਾਨਣ ਤੇ ਸਿੱਖਣ ਨੂੰ ਮਿਲਿਆ ਹੈ। ਉਨਾਂ ਕਿਹਾ ਕਿ ਛੋਟਾ ਘੱਲੂਘਾਰਾ ਸਮਾਰਕ ਮੈਂ ਪਹਿਲੀ ਵਾਰ ਦੇਖੀ ਹੈ ਅਤੇ ਓਥੇ ਇਤਿਹਾਸ ਦੀ ਦਸਤਾਵੇਜ਼ੀ ਫਿਲਮ ਦੇਖ ਕੇ ਇਥੋਂ ਦੇ ਇਤਿਹਾਸ ਨੂੰ ਜਾਣਿਆ ਹੈ। ਇਸੇ ਦੌਰਾਨ ਵਿਦਿਆਰਥੀ ਗੁਰਸੇਵਕ ਸਿੰਘ ਅਤੇ ਮਨਦੀਪ ਸਿੰਘ ਨੇ ਕਿਹਾ ਸਾਰੇ ਵਿਦਿਆਰਥੀਆਂ ਨੇ ਇਸ ਯਾਤਰਾ ਦਾ ਭਰਪੂਰ ਅਨੰਦ ਮਾਣਿਆ ਹੈ ਅਤੇ ਸਾਨੂੰ ਇਸ ਇਤਿਹਾਸਕ ਟੂਰ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਸਾਰੇ ਹੀ ਯਾਤਰੂਆਂ ਨੇ ਇਸ ਵਧੀਆ ਉਪਰਾਲੇ ਲਈ ਜ਼ਿਲਾ ਪ੍ਰਸ਼ਾਸਨ ਅਤੇ ਖਾਸ ਕਰਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦਾ ਧੰਨਵਾਦ ਕੀਤਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments