spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪੋਲਿੰਗ ਬੂਥਾਂ ’ਤੇ ਪੋਲਿਗ ਪ੍ਰਤੀਸ਼ਤਤਾ ਵਧਾਉਣ ਲਈ...

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪੋਲਿੰਗ ਬੂਥਾਂ ’ਤੇ ਪੋਲਿਗ ਪ੍ਰਤੀਸ਼ਤਤਾ ਵਧਾਉਣ ਲਈ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ

ਗੁਰਦਾਸਪੁਰ, 9 ਨਵੰਬਰ  (ਮੁਨੀਰਾ ਸਲਾਮ ਤਾਰੀ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੋਲਿੰਗ ਬੂਥਾਂ ਉੱਤੇ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਵਿਧਾਨ ਸਭਾ ਚੋਣ ਹਲਕਾ ਗੁਰਦਾਸਪੁਰ (4) ਅਤੇ ਦੀਨਾਨਗਰ (05) ਦੇ ਸਹਾਇਕ ਰਿਟਰਨਿੰਗ ਅਫਸਰ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਗੁਰਦਾਸਪੁਰ, ਸ੍ਰੀਮਤੀ ਇਨਾਇਤ ਐਸ.ਡੀ.ਐਮ ਦੀਨਾਨਗਰ, ਮਨਜਿੰਦਰ ਸਿੰਘ ਚੋਣ ਕਾਨੂੰਗੋ ਅਤੇ ਸੁਪਰਵਾਈਜ਼ਰ ਮੋਜੂਦ ਸਨ

              ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਪੋਲ ਪ੍ਰਤੀਸ਼ਤਤਾ 77.40 ਫੀਸਦ ਰਹੀ ਸੀ ਅਤੇ ਜ਼ਿਲੇ ਗੁਰਦਾਸਪੁਰ ਦੀ ਪੋਲਿੰਗ ਪ੍ਰਤੀਸ਼ਤਤਾ 74.91 ਸੀ। ਉਨਾਂ ਸੁਪਰਵਾਈਜ਼ਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲੇ ਦੇ ਪੋਲਿੰਗ ਸਟੇਸ਼ਨਾਂ, ਜਿਨਾਂ ਵਿਚ ਘੱਟ ਪ੍ਰਤੀਸ਼ਤ ਵੋਟ ਪੋਲ ਹੋਈ ਸੀ, ਓਥੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਵੱਧ ਤੋਂ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ’ਤੇ ਲੱਗ ਰਹੇ ਸਪੈਸ਼ਲ ਕੈਂਪ 13, 14, 20 ਤੇ 21 ਨਵੰਬਰ (ਦਿਨ ਸ਼ਨੀਵਾਰ ਤੇ ਐਤਵਾਰ) ਤੋਂ ਪਹਿਲਾਂ ਲੋਕਾਂ ਨੂੰ ਵੱਧ ਤੋਂ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਆਪਣੀ ਵੋਟ ਬਣਵਾ ਸਕਣ ਜਾਂ ਵੋਟ ਬਣ ਗਈ ਹੈ, ਬਾਰੇ ਜਾਣਕਾਰੀ ਹਾਸਲ ਕਰਨ ਲੈਣ

                   ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਯੋਗਤਾ ਮਿਤੀ 1.1.2022 ਦੇ ਆਧਾਰ ਤੇ 18 ਸਾਲ ਜਾਂ 18 ਸਾਲ ਤੋਂ ਵੱਧ ਉਮਰ ਦੇ ਨੋਜਵਾਨ ਲੜਕੇ-ਲੜਕੀਆਂ ਦੀ ਵੋਟ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣ। ਦਿਵਿਆਂਗ ਵੋਟਰਾਂ ਲਈ ਵੀਲ੍ਹ ਚੀਅਰ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ। ਵੀਲ੍ਹ ਚੇਅਰ ਦੀ ਚਾਲੂ ਹਾਲਤ ਸਬੰਧੀ ਸਰਟੀਫਿਕੇਟ ਦਿੱਤਾ ਜਾਵੇ ਕੇ ਵੀਲ੍ਹ ਚੇਅਰ ਚੋਣਾਂ ਵਿਚ ਵਰਤੋਂਯੋਗ ਹਨ ਜਾਂ ਨਹੀਂ

                     ਉਨਾਂ ਅੱਗੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ 80 ਸਾਲ ਜਾਂ ਇਸ ਤੋਂ ਉਪਰ ਵਿਅਕਤੀਆਂ ਨੂੰ ਵੋਟ ਪਾਉਣ ਸਬੰਧੀ ਪੋਸਟਲ ਬੈਲਟ ਪੇਪਰ ਦੀ ਸਹੂਲਤ ਪ੍ਰਦਾਨ ਕਰਵਾਈ ਗਈ ਹੈ, ਪ੍ਰਤੀ ਜਾਗਰੂਕ ਕੀਤਾ ਤਾਂ ਜੋ ਉਹ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਕਣ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments