spot_img
Homeਮਾਝਾਗੁਰਦਾਸਪੁਰਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 14...

ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 14 ਨਵੰਬਰ ਨੂੰ ਘੁਮਾਣ ਵਿਖੇ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ – ਵਿਧਾਇਕ ਲਾਡੀ

ਘੁਮਾਣ/ਬਟਾਲਾ, 12 ਨਵੰਬਰ (ਮੁਨੀਰਾ ਸਲਾਮ ਤਾਰੀ) – ਸ਼੍ਰੋਮਣੀ ਭਗਤ ਸ੍ਰੀ ਨਾਮਦੇਵ ਜੀ ਦੇ 751ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਮਿਤੀ 14 ਨਵੰਬਰ 2021 ਨੂੰ ਘੁਮਾਣ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ ਵੇਰਕਾ, ਸਮਾਜਿਕ ਨਿਆਂ, ਘੱਟ ਗਿਣਤੀ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।
ਇਹ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੂਰੀ ਦੁਨੀਆਂ ਵਿੱਚ ਸੰਗਤਾਂ ਵੱਲੋਂ ਸ਼੍ਰੋਮਣੀ ਸ੍ਰੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਭਗਤ ਜੀ ਨੂੰ ਨਤਮਸਤਕ ਹੁੰਦਿਆਂ ਇਸ ਵਾਰ ਘੁਮਾਣ ਵਿਖੇ ਰਾਜ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਮੌਕੇ ਦੇਸ਼-ਦੁਨੀਆਂ ਤੋਂ ਸੰਗਤਾਂ ਘੁਮਾਣ ਵਿਖੇ ਪਹੁੰਚ ਰਹੀਆਂ ਹਨ ਜਿਨ੍ਹਾਂ ਦੀ ਆਓ ਭਗਤ ਲਈ ਪੰਜਾਬ ਸਰਕਾਰ ਅਤੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਪੂਰੀ ਤਰਾਂ ਤਿਆਰ ਹੈ।
ਓਧਰ ਅੱਜ ਘੁਮਾਣ ਵਿਖੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਹਰਜਿੰਦਰ ਸਿੰਘ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰ ਵਿਭਾਗ ਆਪਣੇ ਜਿੰਮੇ ਆਏ ਕੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਏ ਤਾਂ ਜੋ ਰਾਜ ਪੱਧਰੀ ਸਮਾਗਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਸੰਗਤਾਂ ਨੂੰ ਵੀ ਕਿਸੇ ਪ੍ਰਕਾਰ ਦੀ ਕੋਈ ਪਰੇਸ਼ਾਨੀ ਨਾ ਆਵੇ।
ਇਸ ਮੌਕੇ ਸ੍ਰੀ ਨਾਮਦੇਵ ਦਰਬਾਰ (ਰਜਿ:) ਦੇ ਪ੍ਰਧਾਨ, ਸਰਪੰਚ ਘੁਮਾਣ ਨਰਿੰਦਰ ਸਿੰਘ ਨਿੰਦੀ, ਹਰਵਿੰਦਰ ਸਿੰਘ ਹੈਰੀ, ਸੁਖਜਿੰਦਰ ਸਿੰਘ ਲਾਲੀ, ਚ ਹਾਊਸਫੈੱਡ ਪੰਜਾਬ ਦੇ ਚੇਅਰਮੈਨ ਸਾਹਿਬ ਸਿੰਘ ਮੰਡ  ,ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ  ,ਨਾਇਬ ਤਹਿਸੀਲਦਾਰ ਰਤਨਜੀਤ ਖੁੱਲਰ ਸ੍ਰੀ ਹਰਗੋਬਿੰਦਪੁਰ,  ਐਸ ਡੀ ਓ ਅਮਰਜੀਤ ਸਿੰਘ ਲੋਕ ਨਿਰਮਾਣ ਵਿਭਾਗ  ,ਕੁਲਦੀਪ ਸਿੰਘ ਬੀ ਡੀ ਪੀ ਓ  ,ਸ੍ਰੀ ਨਾਮਦੇਵ ਦਰਬਾਰ (ਰਜਿ:) ਦੇ ਪ੍ਰਧਾਨ ਤਰਸੇਮ ਸਿੰਘ ਬਾਵਾ ,ਸਕੱਤਰ ਸੁਖਜਿੰਦਰ ਸਿੰਘ ਲਾਲੀ  , ਸਰਪੰਚ ਘੁਮਾਣ ਨਰਿੰਦਰ ਸਿੰਘ ਨਿੰਦੀ, ਚੇਅਰਮੈਨ ਅਜਮੇਰ ਪਾਲ ਸਿੰਘ ਚਾਹਲ  ,ਜਗਦੇਵ ਸਿੰਘ ਬਿੱਟੂ ਰੇਂਜ ਅਫ਼ਸਰ ,ਡੀ ਪੀ ਆਰ ਓ  ਇੰਦਰਜੀਤ ਸਿੰਘ ਬਾਜਵਾ,ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ  ਜੇ ਐਸ ਧਾਲੀਵਾਲ ,  ਸੀ ਡੀ ਪੀ ਓ ਮਧੁ ਰਾਧਾ ਕਾਹਨੂੰਵਾਨ, ਹਰਪ੍ਰੀਤ ਸਿੰਘ ਐੱਸ ਡੀ ਓ ਹਾਰਟੀਕਲਚਰ ਵਿਭਾਗ  , ਡਾ ਸੁਰਭੀ ਬਾਵਾ  ,ਜੇ ਈ   ਕੰਵਲਜੀਤ ਸਿੰਘ , ਸੰਤੋਖ ਸਿੰਘ ਸ਼ਾਹ,ਮਨਜਿੰਦਰ ਸਿੰਘ ਬਿੱਟੂ  , ਇੰਸਪੈਕਟਰ ਪਵਿੱਤਰ ਸਿੰਘ ਭਿੰਡਰ ,ਸਰਤਾਜ ਸਿੰਘ ਬੇਦੀ , ਸੁਖਬੀਰ ਸਿੰਘ ਟਿੰਮੀ  ,ਬਾਬਾ ਨਰਿੰਦਰ ਸਿੰਘ ,ਰਣਜੀਤ ਸਿੰਘ ਬਾਵਾ, ਪੀ ਏ ਰਾਜਦੇਵ ਸਿੰਘ ,ਮੋਹਨ ਲਾਲ ਕਾਲੀਆ   ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ  ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments