spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗਣ ਦੇਣ...

ਡਿਪਟੀ ਕਮਿਸ਼ਨਰ ਵਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗਣ ਦੇਣ ਸਬੰਧੀ ਅਧਿਕਾਰੀਆਂ ਨੂੰ ਦਿਤੇ ਸਖ਼ਤ ਨਿਰਦੇਸ਼

ਗੁਰਦਾਸਪੁਰ, 16 ਨਵੰਬਰ  ( ਮੁਨੀਰਾ ਸਲਾਮ ਤਾਰੀ)  ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲੇ ਅੰਦਰ ਫਸਲ ਦੀ ਰਹਿੰਦ-ਖੂੰਹਦ ਅੱਗ ਨਾ ਲੱਗਣ ਦੇਣ ਸਬੰਧੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨਾਂ ਵਸਲੋਂ ਜ਼ਿਲੇ ਭਰ ਅੰਦਰ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ-ਵੱਖ ਪੱਧਰ ’ਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਵਲੋਂ ਵੀਡੀਓ ਕਾਨਫਰੰਸ ਜ਼ਰੀਏ ਸਮੂਹ ਕਮੇਟੀਆਂ ਦੇ ਨੋਲ ਅਫਸਰਾਂ ਤੇ ਮੈਬਰਾਂ ਨਾਲ ਮੀਟਿੰਗ ਕਰਦਿਆਂ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਜ਼ਿਲੇ ਅੰਦਰ ਨਾੜ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਅੱਗ ਨਾ ਲੱਗਣ ਨੂੰ ਯਕੀਨੀ ਬਣਾਉਣ

ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿੂਨਲ, ਨਵੀ ਦਿੱਲੀ ਵੱਲੋ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਫਸਲ ਦੀ ਰਹਿੰਦ-ਖੁੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਗਈ ਹੈ। ਪ੍ਰੰਤੂ ਫਿਰ ਵੀ ਕਈ ਕਿਸਾਨਾਂ ਵੱਲੋ ਅਜੇ ਵੀ ਨਾੜ ਨੂੰ ਅੱਗ ਲਗਾਈ ਜਾਦੀ ਹੈ, ਜਿਸ ਨਾਲ ਨਾ ਸਿਰਫ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਦਾ ਹੈ, ਸਗੋ ਜ਼ਮੀਨ ਦੀ ਉਪਜਾਊ ਸਕਤੀ ਤੇ ਵੀ ਮਾੜਾ ਅਸਰ ਪੈਦਾ ਹੈ। ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਦਿਆ ਹੋਇਆ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋ ਜ਼ਿਲ੍ਹੇ ਵਿੱਚ ਨਾੜ ਸਾੜਨ ਵਾਲਿਆ ਘਟਨਾਂਵਾ ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ

ਉਨਾਂ ਦੱਸਿਆ ਕਿ ਜਿਲੇ ਭਰ ਅੰਦਰ ਕਿਸਾਨ ਵੀਰਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਗਈ ਹੈ ਅਤੇ ਜਿਲੇ ਅੰਦਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਨਾੜ ਨੂੰ ਅੱਗ ਨਾ ਲਾਉਣ। ਅੱਗ ਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਸ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ

ਜ਼ਿਲ੍ਹਾ ਲੋਕ ਸੰਪਰਕ ਦਫਤਰ, ਗੁਰਦਾਸਪੁਰ

ਤੀਬਾੜੀ ਵਿਭਾਗ ਗੁਰਦਾਸਪੁਰ, ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਨਾ ਸਾੜਣ ਸਬੰਧੀ ਜਾਗਰੂਕ ਕਰਨ ਦੇ ਨਾਲ ਖੇਤਾਂ ਵਿਚ ਅੱਗ ਬੁਝਾਉਣ ਲਈ ਆਇਆ ਅੱਗੇ

ਉਪਜਾਊ ਸ਼ਕਤੀ ਵੀ ਬਰਕਰਾਰ ਨਹੀਂ ਰਹਿੰਦੀ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments