spot_img
Homeਮਾਝਾਗੁਰਦਾਸਪੁਰਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੀ.ਡਬਲਿਊ.ਡੀ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ...

ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੀ.ਡਬਲਿਊ.ਡੀ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਗੁਰਦਾਸਪੁਰ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 ਨਵੰਬਰ ( ਮੁਨੀਰਾ ਸਲਾਮ ਤਾਰੀ) ਸ. ਸੁਖਜਿੰਦਰ ਸਿੰਘ ਰੰਧਵਾ, ਉੱਪ ਮੁੱਖ ਮੰਤਰੀ ਪੰਜਾਬ ਅਤੇ ਵਿਜੈ ਇੰਦਰ ਸਿੰਗਲਾ, ਪੀ.ਡਬਲਿਊ.ਡੀ ਮੰਤਰੀ ਪੰਜਾਬ ਵਲੋਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦੀ ਖੇਤਰਾਂ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਜਿਨਾਂ ਵਿਚ ਸੜਕ, ਹੈਰੀਟੇਜ ਸਟਰੀਟ, ਫਲਾਈ ਓਵਰ ਦੀਨਾਨਗਰ ਆਦਿ ਸ਼ਾਮਲ ਹਨ, ਦਾ ਰੀਵਿਊ ਕੀਤਾ ਗਿਆ। ਇਸ ਸਬੰਧੀ ਉਨਾਂ ਵਲੋਂ ਡੇਰਾ ਬਾਬਾ ਨਾਨਕ ਦੇ ਪੀ.ਡਬਲਿਊ.ਡੀ ਦੇ ਰੈਸਟ ਹਾਊਸ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀÇੰਟਗ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਰਾਮ ਸਿੰਘ ਐਸ.ਡੀ.ਐਮ ਬਟਾਲਾ, ਸ੍ਰੀ ਭੁਪਿੰਦਰ ਸਿੰਘ ਤੁਲੀ ਚੀਫ ਇੰਜੀਨਅਰ, ਅਰੁਣ ਕੁਮਾਰ ਚੀਫ ਇੰਜੀਨਅਰ, ਬਰਿੰਦਰ ਕੁਮਾਰ, ਐਕਸੀਅਨ ਹਰਜੋਤ ਸਿੰਘ, ਸੁਖਦੀਪ ਸਿੰਘ ਤੇ ਪਰਵਿੰਦਰ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ, ਜਗਦੀਪ ਸਿੰਘ ਜੇਈ ਤੇ ਰਕੇਸ ਕੁਮਾਰ ਜੇਈ ਵੀ ਮੋਜੂਦ ਸਨ

                 ਮੀÇੰਟਗ ਕਰਨ ਉਪਰੰਤ ਉੱਪ ਮੁੱਖ ਮੰਤਰੀ ਸ, ਰੰਧਾਵਾ ਅਤੇ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਵਲੋਂ ਕਰਤਾਰਪੁਰ ਕੋਰੀਡੋਰ ਵਿਖੇ ਵੀ ਪੁਹੰਚੇ ਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ

                         ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਜਲਦ ਤੋਂ ਜਲਦ ਕਰਤਾਰਪੁਰ ਕੋਰੀਡੋਰ ਨੂੰ ਖੋਲ੍ਹਣਾ ਚਾਹੀਦਾ ਹੈ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਉਨਾਂ ਕਿਹਾ ਕਿ ਕਰੋੜਾਂ ਸੰਗਤਾਂ ਦੀਆਂ ਭਾਵਨਾਵਾਂ ਗੁਰੂਘਰ ਨਾਲ ਜੁੜੀਆਂ ਹੋਈਆਂ ਹਨ ਅਤੇ ਕਰਤਾਰਪੁਰ ਲਾਂਘੇ ਨੂੰ ਬਿਨਾਂ ਦੇਰੀ ਤੋਂ ਖੋਲ੍ਹ ਦੇਣਾ ਚਾਹੀਦਾ ਹੈ

                          ਇਸ ਮੌਕੇ ਪੀ.ਡਬਲਿਊ.ਡੀ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਮੰਤਵ ਨਾਲ ਹੀ ਅੱਜ ਉਨਾਂ ਵਲੋ ਸਰਹੱਦੀ ਜ਼ਿਲਿ੍ਹਆਂ ਦਾ ਦੌਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਅੱਜ ਸਵੇਰੇ ਉਨਾਂ ਸ੍ਰੀ ਅੰਮ੍ਰਿਤਸਰ, ਖੇਮਕਰਨ ਤੇ ਅਜਨਾਲਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ, ਉਪਰੰਤ ਗੁਰਦਾਸਪੁਰ ਜ਼ਿਲੇ ਅੰਦਰ ਅੰਦਰ ਪੀ.ਡਬਲਿਊ.ਡੀ ਵਿਭਾਗ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ ਗਿਆ

                    ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਗੁਰਦਾਸਪੁਰ ਜਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦੱਸਿਆ  ਕਿ 28 ਕਰੋੜ ਰੁਪਏ ਦੀ ਲਾਗਤ ਨਾਲ ਫਤਹਿਗੜ੍ਹ ਚੂੜੀਆਂ ਤੋਂ ਡੇਰਾ ਬਾਬਾ ਨਾਨਕ ਰੋਡ, ਫਤਿਹਗੜ੍ਹ ਚੂੜੀਆਂ ਤੋਂ ਸ੍ਰੀ ਅੰਮਿ੍ਰਸਤਸਰ ਵਾਇਆ ਸੋਹੀਆਂ 28 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸੜਕ, 2 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਡੇਰਾ ਬਾਬਾ ਨਾਨਕ ਹੈਰੀਟੇਜ ਸਟਰੀਟ ਅਤੇ ਦੀਨਾਨਗਰ ਵਿਖੇ ਫਲਾਈ ਓਵਰ ਜਿਸ ਉੱਪਰ 42 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਸਬੰਧੀ ਵਿਕਾਸ ਕਾਰਜਾਂ ਦਾ ਰਿਵੀਊ ਕੀਤਾ ਗਿਆ ਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਲਾਭ ਜਲਦ ਮਿਲ ਸਕੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments