spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪਰਫੁੱਲਤ ਕਰਨ ਲਈ ਲਿਆ ਵੱਡਾ ਫੈਸਲਾ...

ਪੰਜਾਬ ਸਰਕਾਰ ਵੱਲੋਂ ਉਦਯੋਗਿਕ ਇਕਾਈਆਂ ਨੂੰ ਪਰਫੁੱਲਤ ਕਰਨ ਲਈ ਲਿਆ ਵੱਡਾ ਫੈਸਲਾ – ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ

ਬਟਾਲਾ, 17 ਨਵੰਬਰ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਤਿਹਾਸਕ ਤੇ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਵਾਨਿਤ ਜ਼ੋਨਾਂ ਵਿੱਚ ਹਰੀ, ਸੰਤਰੀ ਅਤੇ ਲਾਲ ਸ਼੍ਰੇਣੀ ਦੀਆਂ ਇਕੱਲੀਆਂ ਉਦਯੋਗਿਕ ਇਕਾਈਆਂ (ਸਟੈਂਡਅਲੋਨ ਉਦਯੋਗਾਂ) ਸਥਾਪਤ ਕਰਨ ਲਈ ਚੇਂਜ ਆਫ਼ ਲੈਂਡ ਯੂਜ਼ (ਸੀਐਲਯੂ) ਦੀ ਪ੍ਰਵਾਨਗੀ ਲੈਣ ਸਬੰਧੀ ਸ਼ਰਤਾਂ ਵਿੱਚ ਛੋਟ ਦੇ ਦਿੱਤੀ ਹੈ।



ਇਹ ਜਾਣਕਾਰੀ ਦਿੰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਨੇ ਦੱਸਿਆ ਕਿ ਪਹਿਲਾਂ ਉਦਯੋਗਪਤੀਆਂ ਨੂੰ ਵਿਭਾਗ ਤੋਂ ਸੀ.ਐਲ.ਯੂ. ਪ੍ਰਾਪਤ ਕਰਨ ਦੀ ਜ਼ਰੂਰਤ ਹੁੰਦੀ ਸੀ ਅਤੇ ਫਿਰ ਬਿਲਡਿੰਗ ਪਲਾਨ ਲਈ ਪ੍ਰਵਾਨਗੀ ਲੈਣੀ ਪੈਂਦੀ ਸੀ। ਊਨ੍ਹਾਂ ਦੱਸਿਆ ਕਿ ਉਦਯੋਗਪਤੀਆਂ ਲਈ ਆਪਣੇ ਪ੍ਰੋਜੈਕਟ ਸ਼ੁਰੂ ਕਰਨ ਲਈ ਇਹ ਪ੍ਰਕਿਰਿਆ ਕਾਫੀ ਮੁਸ਼ਕਲ ਭਰੀ ਅਤੇ ਸਮਾਂ ਖਪਾਊ ਸੀ। ਸੀ.ਐਲ.ਯੂ. ਪ੍ਰਾਪਤ ਕਰਨ ਵਿੱਚ ਛੋਟ ਨਾਲ ਹੁਣ ਉਦਯੋਗ ਸਥਾਪਿਤ ਕਰਨ ਵਿੱਚ ਉਤਸ਼ਾਹ ਮਿਲੇਗਾ ਕਿਉਂਕਿ ਇਹ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ ਕਰੇਗਾ ਅਤੇ ਇਸ ਵਿੱਚ ਲੱਗਣ ਵਾਲੇ ਸਮੇਂ ਨੂੰ ਘਟਾ ਦੇਵੇਗਾ। ਉਨਾਂ ਅੱਗੇ ਕਿਹਾ ਕਿ ਹੁਣ ਉਦਯੋਗਪਤੀ ਆਪਣੇ ਬਿਲਡਿੰਗ ਪਲਾਨ ਵਿਭਾਗ ਤੋਂ ਸਿੱਧੇ ਤੌਰ ’ਤੇ ਮਨਜ਼ੂਰ ਕਰਵਾ ਸਕਦੇ ਹਨ।

ਚੇਅਰਮੈਨ ਸ੍ਰੀ ਸੇਠ ਨੇ ਕਿਹਾ ਕਿ ਬਿਲਡਿੰਗ ਪਲਾਨ ਦੀ ਮਨਜੂਰੀ ਉਦਯੋਗਾਂ ਲਈ ਸਥਾਨ ਦੀ ਚੋਣ ਸਬੰਧੀ ਦਿਸ਼ਾ-ਨਿਰਦੇਸਾਂ ਅਤੇ ਵਿਭਾਗ ਦੇ ਬਿਲਡਿੰਗ ਉਪ-ਨਿਯਮਾਂ ਨੂੰ ਪੂਰਾ ਕਰਨ ’ਤੇ ਹੀ ਮਿਲੇਗੀ ਅਤੇ ਬਿਨੈਕਾਰਾਂ ਲਈ ਇਨਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ।

ਜ਼ਿਕਰਯੋਗ ਹੈ ਕਿ ਵੱਖ-ਵੱਖ ਉਦਯੋਗਿਕ ਐਸੋਸੀਏਸਨਾਂ ਲੰਬੇ ਸਮੇਂ ਤੋਂ ਉਦਯੋਗ ਸਥਾਪਿਤ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਅਤੇ ਸਿੰਗਲ ਸਟੈਪ ਕਲੀਅਰੈਂਸ ਦੀ ਮੰਗ ਕਰ ਰਹੀਆਂ ਸਨ। ਇਨਾਂ ਐਸੋਸੀਏਸ਼ਨਾਂ ਦਾ ਵਿਚਾਰ ਸੀ ਕਿ ਸੂਬੇ ਵਿੱਚ ਬਹੁਤ ਸਾਰੇ ਉੱਦਮੀ ਉਦਯੋਗ ਸਥਾਪਿਤ ਕਰਨ ਲਈ ਤਿਆਰ ਹਨ ਪਰ ਸੀ.ਐਲ.ਯੂ. ਸਮੇਤ ਹੋਰ ਪ੍ਰਵਾਨਗੀਆਂ ਲੈਣ ਲਈ ਲੰਮੀਆਂ ਪ੍ਰਕਿਰਿਆਵਾਂ ਉਨਾਂ ਦੇ ਰਾਹ ਵਿੱਚ ਰੁਕਾਵਟ ਬਣ ਰਹੀਆਂ ਹਨ।

ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਹ ਫੈਸਲਾ ਉਦਯੋਗਿਕ ਐਸੋਸੀਏਸ਼ਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਬਦਲਦੇ ਹਾਲਾਤ ਜਿਨਾਂ ਵਿੱਚ ਸੂਬੇ ਨੂੰ ਖੇਤੀਬਾੜੀ ’ਤੇ ਆਪਣੀ ਨਿਰਭਰਤਾ ਘਟਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਹੋਰ ਤਰੀਕਿਆਂ ਦੀ ਪੜਚੋਲ ਕਰਨ ਦੀ ਜ਼ਰੂਰਤ ਹੈ, ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments