spot_img
Homeਮਾਝਾਗੁਰਦਾਸਪੁਰਸਰਕਾਰੀ ਪ੍ਰਾਇਮਰੀ ਸਕੂਲ ਅਰਲੀਭੰਨ ਵਿਖੇ ਬਾਲ ਮੇਲਾ ਕਰਵਾਇਆ *

ਸਰਕਾਰੀ ਪ੍ਰਾਇਮਰੀ ਸਕੂਲ ਅਰਲੀਭੰਨ ਵਿਖੇ ਬਾਲ ਮੇਲਾ ਕਰਵਾਇਆ *

 

* ਡੇਰਾ ਬਾਬਾ ਨਾਨਕ 18 ਨਵੰਬਰ (ਮੁਨੀਰਾ ਸਲਾਮ ਤਾਰੀ ) *

* ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਦੀ ਪ੍ਰੇਰਨਾ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਅਰਲੀਭੰਨ ਬਲਾਕ ਡੇਰਾ ਬਾਬਾ ਨਾਨਕ ਵਿਖੇ ਬਾਲ ਮੇਲਾ ਕਰਵਾਇਆ ਗਿਆ ਗਿਆ ਜਿਸ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਅਧਿਆਪਕਾਂ ਤੇ ਬੱਚਿਆਂ ਦੀ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਡੀ.ਓ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿਸ ਦੇ ਸਰਕਾਰੀ ਸਕੂਲਾਂ ਵਿੱਚ ਐਲ.ਕੇ.ਜੀ. ਅਤੇ ਯੂ.ਕੇ.ਜੀ. ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਮਾਤਾ ਪਿਤਾ ਆਪਣੇ 3 ਸਾਲ ਦੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗੀ ਹਦਾਇਤਾਂ ਤੇ ਅਮਲ ਕਰਦਿਆਂ ਪਂਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੇਲੇ ਲਗਾ ਕੇ ਨਵੇਂ ਸ਼ੈਸ਼ਨ ਵਿੱਚ ਬੱਚਿਆ ਦੀ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਸਕੂਲ ਸਟਾਫ਼ ਦੁਆਰਾਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੂਲ ਸਟਾਫ਼ ਵੱਲੋਂ ਆਪਣੇ ਸਕੂਲ ਲਈ ਆਪਣੀ ਤਨਖ਼ਾਹ ਵਿੱਚੋਂ ਹਰ ਮਹੀਨੇ 10 ਪ੍ਰਤੀਸ਼ਤ ਰਾਸ਼ੀ ਖਰਚ ਕੀਤੀ ਜਾਂਦੀ ਹੈ , ਜਿਸ ਲਈ ਉਨ੍ਹਾਂ ਨੂੰ ਅੱਜ ਜਿਲ੍ਹਾਂ ਸਿੱਖਿਆ ਦਫ਼ਤਰ ਵੱਲੋਂ ਸਨਮਾਨ ਪੱਤਰ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸ ਦੌਰਾਨ ਸਟਾਫ਼ ਤੇ ਬੱਚਿਆ ਵੱਲੋਂ ਵੱਖ – ਵੱਖ ਤਰ੍ਹਾਂ ਦੇ ਵਿੱਦਿਅਕ ਸਟਾਲ ਲਗਾ ਕੇ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਸਮਾਜਿਕ ਭਾਈਚਾਰੇ ਤੇ ਬੱਚਿਆ ਦੇ ਮਾਤਾ ਪਿਤਾ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਹੈੱਡ ਟੀਚਰ ਸੰਦੀਪ ਸਿੰਘ , ਬੀ.ਐਮ.ਟੀ . ਜਸ਼ਨਦੀਪ ਸਿੰਘ , ਅਧਿਆਪਕ ਮਨਪ੍ਰੀਤ ਕੌਰ, ਰਵਿੰਦਰ ਕੌਰ , ਹਰਜੀਤ ਸਿੰਘ , ਰਣਜੀਤ ਸਿੰਘ ਆਦਿ ਹਾਜ਼ਰ ਸਨ।*

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments