spot_img
Homeਦੋਆਬਾਕਪੂਰਥਲਾ-ਫਗਵਾੜਾਗਠਜੋੜ ਹੋਣ ’ਤੇ ਅਕਾਲੀ-ਬਸਪਾ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ

ਗਠਜੋੜ ਹੋਣ ’ਤੇ ਅਕਾਲੀ-ਬਸਪਾ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ

 

ਕਪੂਰਥਲਾ, 12 ਜੂਨ ( ਅਸ਼ੋਕ ਸਡਾਨਾ )

-ਜਿਵੇਂ-ਜਿਵੇਂ 2022 ਦੀਆਂ ਚੋਣਾਂ ਨੇੜੇ ਆਉਂਦੀਆਂ ਜਾਂਦੀਆਂ ਹਨ ਤਾਂ ਰਾਜਨੀਤਕ ਪਾਰਟੀਆਂ ਵਿੱਚ ਉਥਲ ਪੁਥਲ ਹੋਣੀ ਸ਼ੁਰੂ ਹੋ ਗਈ ਹੈ।ਅੱਜ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਲੱਗਪਗ 26 ਸਾਲਾਂ ਬਾਅਦ ਮੁੜ ਹੋਏ ਗੱਠਜੋੜ ਤੇ ਹਲਕਾ ਕਪੂਰਥਲਾ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ।ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਪੰਮਾ ,ਜ਼ਿਲ੍ਹਾ ਪ੍ਰਧਾਨ ਦਿਹਾਤੀ ਜਥੇਦਾਰ ਦਵਿੰਦਰ ਸਿੰਘ ਢਪੱਈ,ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਥੇਦਾਰ ਹਰਜੀਤ ਸਿੰਘ ਵਾਲੀਆ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਪਾਰਟੀ ਦਫ਼ਤਰ ਦੇ ਬਾਹਰ ਲੱਡੂ ਵੰਡੇ ਗਏ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਹੋਣ ਦੀ ਖੁਸ਼ੀ ਮਨਾਈ ਗਈ।ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ ਪੰਮਾ,ਜ਼ਿਲ੍ਹਾ ਪ੍ਰਧਾਨ ਦਿਹਾਤੀ ਜਥੇਦਾਰ ਦਵਿੰਦਰ ਸਿੰਘ ਢਪੱਈ,ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਥੇਦਾਰ ਹਰਜੀਤ ਸਿੰਘ ਵਾਲੀਆ ਨੇ ਗਠਜੋੜ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੋਹਾਂ ਦੀ ਵਿਚਾਰਧਾਰਾ ਇਕ ਹੈ ਤੇ ਦੋਵੇਂ ਕਿਸਾਨਾਂ,ਦਲਿਤਾਂ,ਗਰੀਬਾਂ ਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕਰਦੇ ਹਨ।ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੁੰ ਹਰ ਸਹੂਲਤ ਦਿੱਤੀ ਹੈ ਭਾਵੇਂ ਉਹ ਆਟਾ ਦਾਲ,ਬੁਢਾਪਾ ਪੈਨਸ਼ਨ ਜਾਂ ਸ਼ਗਨ ਸਕੀਮ ਹੋਵੇ।ਉਹਨਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਪਾਰਟੀ ਨੇ ਕਮਜ਼ੋਰ ਵਰਗਾਂ ਲਈ ਇਕ ਵੀ ਸਕੀਮ ਸ਼ੁਰੂ ਨਹੀਂ ਕੀਤੀ ਤੇ ਇਹ ਐਸ ਸੀ ਸਕਾਲਰਸ਼ਿਪ ਸਕੀਮ ਵਰਗੀਆਂ ਸਕੀਮਾਂ ਬੰਦ ਕਰਨ ਲਈ ਜ਼ਿੰਮੇਵਾਰ ਹੈ।ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਕਾਲੀ ਦਲ ਤੇ ਬਸਪਾ ਦੇ ਜ਼ਮੀਨੀ ਪੱਧਰ ਦੇ ਵਰਕਰ ਸਾਂਝਾ ਮੁਹਾਜ਼ ਬਣਾਉਣ ਦੀ ਮੰਗ ਕਰ ਰਹੇ ਸਨ।ਉਹਨਾਂ ਨੇ ਬਸਪਾ ਦੇ ਪ੍ਰਧਾਨ ਮਾਇਆਵਤੀ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਅਕਾਲੀ ਦਲ ਨਾਲ ਰਲ ਕੇ ਕਾਂਗਰਸ ਪਾਰਟੀ ਨੂੰ ਸੂਬੇ ਵਿਚੋਂ ਖਤਮ ਕਰਨ ਦਾ ਸਪਸ਼ਟ ਫੈਸਲਾ ਲਿਆ ਹੈ।ਕਿਹਾ ਕਿ ਪਾਰਟੀ ਹਾਈ ਕਮਾਨ ਦੇ ਨਿਰਦੇਸ਼ਾਂ ਤਹਿਤ ਬਸਪਾ ਨਾਲ ਇਕਜੁੱਟ ਹੋ ਕੇ ਪੰਜਾਬ ਮਿਸ਼ਨ 2022 ਨੂੰ ਫਤਿਹ ਕਰਨ ਲਈ ਭਰਪੂਰ ਮਿਹਨਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਗਠਜੋੜ ਹੋਣ ਨਾਲ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਬਹੁਤ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ 2022 ਵਿੱਚ ਅਕਾਲੀ ਦਲ ਤੇ ਬਸਪਾ ਦੀ ਰਲ ਕੇ ਸਰਕਾਰ ਬਣਾਵਾਂਗੇ।ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਇਤਿਹਾਸ ਵਿਚ ਬਹੁਤ ਵੱਡਾ ਦਿਨ ਹੈ ਜਦੋਂ ਬਸਪਾ ਨੇ ਪੰਜਾਬ ਦੀ ਸਭ ਤੋਂ ਮਜ਼ਬੂਤ ਪਾਰਟੀ ਨਾਲ ਗਠਜੋੜ ਕੀਤਾ ਹੈ।ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ 25 ਸਾਲ ਬਾਅਦ ਮੁੜ ਇਕੱਠੀਆਂ ਹੋਈਆਂ ਹਨ ਅਤੇ ਪਿਛਲੀ ਵਾਰ ਜਦੋਂ ਦੋਵਾਂ ਪਾਰਟੀਆਂ ਨੇ ਰਲ ਕੇ 1996 ਦੀਆਂ ਚੋਣਾਂ ਲੜੀਆਂ ਸਨ ਤਾਂ ਲੋਕ ਸਭਾ ਦੀਆਂ 13 ਵਿਚੋਂ 11 ਸੀਟਾਂ ਤੇ ਜਿੱਤ ਹਾਸਲ ਕੀਤੀ ਸੀ।ਇਸ ਮੌਕੇ ’ਤੇ ਦਰਸ਼ਨ ਸਿੰਘ ਕੋਟ ਪ੍ਰਧਾਨ ਦੋਆਬਾ ਜ਼ੋਨ ਐਸ.ਸੀ. ਵਿੰਗ, ਸੁੱਚਾ ਸਿੰਘ ਮਾਨ ਬਸਪਾ, ਤਰਸੇਮ ਸਿੰਘ ਡੋਲਾ ਜ਼ੋਨ ਇੰਚਾਰਜ ਖਡੂਰ ਸਾਹਿਬ ਬਸਪਾ, ਤਰਸੇਮ ਥਾਪਰ ਬਸਪਾ, ਹਰਿੰਦਰ ਸ਼ੀਤਲ ਹਲਕਾ ਇੰਚਾਰਜ ਕਪੂਰਥਲਾ ਬਸਪਾ, ਹਰਬੰਸ ਸਿੰਘ ਵਾਲੀਆ ਸਾਬਕਾ ਕੌਂਸਲਰ, ਅਜੈ ਬਬਲਾ, ਰਾਕੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਬਸਪਾ, ਜਸਵਿੰਦਰ ਬਿੱਟਾ ਹਲਕਾ ਪ੍ਰਧਾਨ ਕਪੂਰਥਲਾ ਬਸਪਾ, ਉਂਕਾਰ ਸਿੰਘ ਜਨਰਲ ਸਕੱਤਰ ਹਲਕਾ ਕਪੂਰਥਲਾ ਬਸਪਾ, ਅਸ਼ੋਕ ਭਗਤ ਕੌਂਸਲਰ, ਪ੍ਰਦੀਪ ਕੁਮਾਰ ਲਵੀ ਕੌਂਸਲਰ, ਹਰੀਸ਼ ਕੁਮਾਰ ਕੌਂਸਲਰ, ਜਰਨੈਲ ਸਿੰਘ ਬਾਜਵਾ ਸਰਕਲ ਪ੍ਰਧਾਨ, ਇੰਦਰਜੀਤ ਸਿੰਘ ਮਾਨ ਸਰਕਲ ਪ੍ਰਧਾਨ, ਕ੍ਰਿਸ਼ਨ ਕੁਮਾਰ ਟੰਡਨ ਚੀਫ ਮੀਡੀਆ ਸਲਾਹਕਾਰ, ਕਰਨੈਲ ਸਿੰਘ ਹਲਕਾ ਇੰਚਾਰਜ ਭੁਲੱਥ ਬਸਪਾ, ਕੁਲਦੀਪ ਸਿੰਘ ਜਨਰਲ ਸਕੱਤਰ ਭੁਲੱਥ ਬਸਪਾ, ਸੁਰਜੀਤ ਸਿੰਘ ਰਾਣਾ ਸਾਬਕਾ ਕੌਂਸਲਰ, ਅਵੀ ਰਾਜਪੂਤ ਯੂਥ ਆਗੂ, ਜਗਤਾਰ ਸਿੰਘ ਜੱਗਾ, ਰਣਜੀਤ ਕੌਰ ਰੇਨੂੰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬਸਪਾ, ਰਾਜ ਰਾਣੀ ਹਲਕਾ ਪ੍ਰਧਾਨ ਕਪੂਰਥਲਾ ਬਸਪਾ, ਸੇਵਾ ਸਿੰਘ ਮੁਲਤਾਨੀ, ਸੁਖਜਿੰਦਰ ਸਿੰਘ ਬੱਬਰ, ਵਿਕਾਸ ਸਿੱਧੀ, ਜਥੇਦਾਰ ਜਗਜੀਤ ਸਿੰਘ ਸ਼ੰਮੀ, ਪੰਜਾਬ ਸਿੰਘ, ਮੁਲਖ ਰਾਜ ਸ਼ੇਰਗਿੱਲ ਸਕੱਤਰ ਬਸਪਾ, ਗੁਰਪ੍ਰੀਤ ਸਿੰਘ ਸੋਨਾ, ਜੋਗਿੰਦਰ ਸਿੰਘ ਫੌਜੀ ਵਾਇਸ ਪ੍ਰਧਾਨ ਹਲਕਾ ਕਪੂਰਥਲਾ ਬਸਪਾ, ਰਾਕੇਸ਼ ਗੁਪਤਾ, ਗੋਪਾਲ ਗੁਪਤਾ, ਗੁਰਪ੍ਰੀਤ ਸਿੰਘ ਚੀਮਾ, ਨੀਰਜ ਸ਼ਰਮਾ, ਹੰਸ ਰਾਜ ਦਬੁਰਜੀ, ਹਰਜੀਤ ਸਿੰਘ ਅਰਨੇਜਾ, ਪਰਮਿੰਦਰ ਬੌਬੀ, ਗੁਰਨਾਮ ਸਿੰਘ ਕਾਦੂਪੁਰ, ਮਨਿੰਦਰ ਸਿੰਘ ਵਾਲੀਆ ਆਦਿ ਹਾਜ਼ਰ ਸਨ।

RELATED ARTICLES
- Advertisment -spot_img

Most Popular

Recent Comments