spot_img
Homeਮਾਝਾਗੁਰਦਾਸਪੁਰਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਖਾਦਾਂ ਤੇ ਸਪਰੇਅ ਦੀ ਸੁਚੱਜੀ ਵਰਤੋਂ ਕਰਨ...

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਖਾਦਾਂ ਤੇ ਸਪਰੇਅ ਦੀ ਸੁਚੱਜੀ ਵਰਤੋਂ ਕਰਨ ਲਈ ਜਾਗਰੂਕਤਾ ਸਮਾਗਮ

ਗੁਰਦਾਸਪੁਰ, 26 ਨਵੰਬਰ (ਮੁਨੀਰਾ ਸਲਾਮ ਤਾਰੀ ) ਕਿਸਾਨਾਂ ਨੂੰ ਖਾਦਾਂ ਤੇ ਸਪਰੇਅ ਦੀ ਸੁਚੱਜੀ ਵਰਤੋਂ ਕਰਨ ਲਈ ਪਿੰਡ ਨੂੰਨ, ਬਲਾਕ ਕਾਹਨੂੰਵਾਨ, ਗੁਰਦਾਸਪੁਰ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਤੇ ਇਸ ਦੇ ਨਾਲ 27 ਨਵੰਬਰ ਨੂੰ ਕਲਾਨੋਰ ਵਿਖੇ ਲੱਗ ਰਹੇ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਪੁਹੰਚਣ ਲਈ ਅਪੀਲ ਕੀਤੀ ਗਈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖੇਤੀਬਾੜੀ ਅਫਸਰ ਡਾ. ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਖੇਤੀ ਦੇ ਆਧੁਨਿਕ ਸੰਦਾਂ ਰਾਹੀ ਖੇਤੀ ਕਰਨ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਇਸ ਮੌਕੇ ਰਣਧੀਰ ਠਾਕੁਰ, ਖੇਤੀਬਾੜੀ ਅਫਸਰ ਗੁਰਦਾਸਪੁਰ ਵੀ ਮੋਜੂਦ ਸਨ।

 ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਸੁਯੋਗ ਅਗਵਾਈ ਹੇਠ ਪਿੰਡਾਂ ਅੰਦਰ ਖੇਤੀਬਾੜੀ ਵਿਭਾਗ ਦੀਆਂ ਮਾਹਿਰ ਟੀਮਾਂ ਵਲੋਂ ਕਿਸਾਨਾਂ ਨੂੰ ਜਿਥੇ ਖੇਤੀਬਾੜੀ ਵਿਭਾਗ ਦੇ ਅਤਿ ਆਧੁਨਿਕ ਸੰਦਾਂ ਦੀ ਵਰਤੋਂ ਕਰਨ ਲਈ ਜੋਰ ਦਿੱਤਾ ਜਾ ਰਿਹਾ ਹੈ, ਉਸਦੇ ਨਾਲ ਫਸਲ ਸਾੜਨ ਦੇ ਕੀ ਨੁਕਸਾਨ ਹਨ ਅਤੇ ਫਸਲ ਨਾ ਸਾੜਨ ਦੇ ਕੀ-ਕੀ ਲਾਭ ਹਨ, ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਕਣਕ ਦੀ ਫਸਲ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਜ਼ਿਲੇ ਅੰਦਰ ਅਗਾਂਹਵਧੂ ਕਿਸਾਨਾਂ ਵਲੋਂ ਹੈਪੀਸੀਡਰ ਅਤੇ ਸੁਪਰਸੀਡਰ ਨਾਲ ਫਸਲ ਦੀ ਬਿਜਾਈ ਕੀਤੀ ਜਾ ਰਹੀ ਹੈ, ਜਿਸ ਨਾਲ ਜਿਥੇ ਉਨਾਂ ਦੀ ਫਸਲ ਦੇ ਝਾੜ ਵਿਚ ਵਾਧਾ ਹੋਇਆ ਹੈ, ਉਸਦੇ ਨਾਲ ਖੇਤੀ ਦੇ ਖਰਚੇ ਵੀ ਘਟੇ ਹਨ।

ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਈ ਜਾਵੇ। ਵਾਤਾਵਰਣ ਪ੍ਰਦਸ਼ਿੂਤ ਹੋਣ ਨਾਲ ਵੱਖ-ਵੱਖ ਬਿਮਾਰੀਆਂ ਵਿਚ ਵਾਧਾ ਹੁੰਦਾ ਹੈ ਅਤੇ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments