spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕੀਤੀਆਂ ਜਾਣਗੀਆਂ...

ਪੰਜਾਬ ਸਰਕਾਰ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕੀਤੀਆਂ ਜਾਣਗੀਆਂ – ਚੇਅਰਮੈਨ ਬਾਜਵਾ

ਬਟਾਲਾ,  (ਮੁਨੀਰਾ ਸਲਾਮ ਤਾਰੀ) – ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਪ੍ਰਾਇਮਰੀ ਸਕੂਲਾਂ ਵਿੱਚ 2000 ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਨ ਦੇ ਵੀ ਨਿਰਦੇਸ ਦਿੱਤੇ ਹਨ ਤਾਂ ਜੋ ਅਕਾਦਮਿਕ ਪਹਿਲੂ ’ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਦੀ ਨਰੋਈ ਸਿਹਤ ਨੂੰ ਵੀ ਯਕੀਨੀ ਬਣਾਇਆ ਜਾ ਸਕੇ।

ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਦੂਰ ਹੋਣ ਦੇ ਨਾਲ ਸਿੱਖਿਆ ਦਾ ਪੱਧਰ ਹੋਰ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਵਿੱਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜਬੂਤ ਕੀਤਾ ਜਾ ਸਕੇ।

ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਵੱਡੇ ਫੈਸਲੇ ਲੈ ਕੇ ਸੂਬਾ ਵਾਸੀਆਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਹਨ ਅਤੇ ਇਹੀ ਕਾਰਨ ਹੈ ਕਿ ਅੱਜ ਪੰਜਾਬ ਦੇ ਘਰ-ਘਰ ਵਿੱਚ ਪੰਜਾਬ ਸਰਕਾਰ ਵੱਲੋਂ ਲਏ ਫੈਸਲਿਆਂ ਦੀ ਚਰਚਾ ਹੋ ਰਹੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments