spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ...

ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇਣਾ ਸ਼ਲਾਘਾਯੋਗ ਫੈਸਲਾ – ਚੇਅਰਮੈਨ ਬਾਜਵਾ

ਬਟਾਲਾ, 2 ਦਸੰਬਰ (ਮੁਨੀਰਾ ਸਲਾਮ ਤਾਰੀ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਉਚੇਰੀ ਸਿੱਖਿਆ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਦੀ ਪ੍ਰਵਾਨਗੀ ਦੇ ਕੇ ਇੱਕ ਹੋਰ ਸ਼ਲਾਘਾਯੋਗ ਫੈਸਲਾ ਕੀਤਾ ਹੈ। ਇਸ ਸਕੀਮ ਨਾਲ ਜਿੱਥੇ ਗਰੀਬ ਵਿਦਿਆਰਥੀਆਂ ਖਾਸ ਕਰਕੇ ਜਨਰਲ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਦਦ ਮਿਲੇਗੀ, ਉਥੇ ਹੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਕੁਲ ਦਾਖਲਾ ਅਨੁਪਾਤ (ਜੀ.ਈ.ਆਰ.) ਨੂੰ ਬਿਹਤਰ ਬਣਾਉਣ ਵਿਚ ਵੀ ਸਹਾਇਤਾ ਮਿਲੇਗੀ। ਇਸ ਸਕੀਮ ਨਾਲ ਸਾਲਾਨਾ 36.05 ਕਰੋੜ ਰੁਪਏ ਦਾ ਵਿੱਤੀ ਖਰਚਾ ਆਵੇਗਾ।

ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਇਹ ਸਕੀਮ ਸਿਰਫ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ। ਵਜ਼ੀਫੇ ਦੀ ਰਾਸ਼ੀ ਇਕਸਾਰ ਹੋਵੇਗੀ ਅਤੇ ਯੂਨੀਵਰਸਿਟੀ ਵੱਲੋਂ ਵਸੂਲੀ ਕੀਤੀ ਜਾਂਦੀ ਫੀਸ ਦੇ ਅਨੁਪਾਤ ਮੁਤਾਬਕ ਹੋਵੇਗੀ। ਜੇਕਰ ਵਿਦਿਆਰਥੀ 60 ਫੀਸਦੀ ਤੋਂ ਵੱਧ ਅਤੇ 70 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਦਾ ਹੈ ਤਾਂ ਉਸ ਨੂੰ ਯੂਨੀਵਰਸਿਟੀ ਦੀ ਫੀਸ ਵਿਚ 70 ਫੀਸਦੀ ਰਿਆਇਤ ਦਿੱਤੀ ਜਾਵੇਗੀ। ਇਸੇ ਤਰਾਂ 70 ਫੀਸਦੀ ਤੋਂ ਵੱਧ ਅਤੇ 80 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਫੀਸ ਵਿਚ 80 ਫੀਸਦੀ ਰਿਆਇਤ ਮਿਲੇਗੀ। ਉਨ੍ਹਾਂ ਦੱਸਿਆ ਕਿ 80 ਫੀਸਦੀ ਤੋਂ ਵੱਧ ਅਤੇ 90 ਫੀਸਦੀ ਤੋਂ ਘੱਟ ਅੰਕ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 90 ਫੀਸਦੀ ਰਿਆਇਤ ਜਦਕਿ 90 ਫੀਸਦੀ ਤੋਂ ਵੱਧ ਅਤੇ 100 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 100 ਫੀਸਦੀ ਰਿਆਇਤ ਮਿਲੇਗੀ।

ਚੇਅਰਮੈਨ ਬਾਜਵਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵਜ਼ੀਫਾ ਤਾਂ ਹੀ ਦਿੱਤਾ ਜਾਵੇਗਾ, ਜੇਕਰ ਉਨਾਂ ਨੂੰ ਕੋਈ ਹੋਰ ਵਜ਼ੀਫਾ ਨਾ ਮਿਲਦਾ ਹੋਵੇ। ਜੇਕਰ ਵਿਦਿਆਰਥੀ ਸੂਬਾ ਸਰਕਾਰ ਜਾਂ ਕੇਂਦਰ ਸਰਕਾਰ ਦੀ ਕਿਸੇ ਸਕੀਮ ਅਧੀਨ ਕੋਈ ਵਜ਼ੀਫਾ ਪ੍ਰਾਪਤ ਕਰ ਰਿਹਾ ਹੋਵੇ ਅਤੇ ਇਸ ਨਵੀਂ ਸਕੀਮ ਅਧੀਨ ਮਿਲਣ ਵਾਲਾ ਲਾਭ ਉਸ ਨਾਲੋਂ ਵੱਧ ਬਣਦਾ ਹੋਵੇ ਤਾਂ ਉਸ ਨੂੰ ਇਸ ਨਵੀਂ ਸਕੀਮ ਅਧੀਨ ਮਿਲਣ ਵਾਲੇ ਵਜ਼ੀਫੇ ਅਤੇ ਪਹਿਲਾਂ ਮਿਲਦੇ ਵਜ਼ੀਫੇ ਦੇ ਅੰਤਰ ਵਾਲੀ ਰਾਸ਼ੀ ਹੀ ਅਦਾਇਗੀਯੋਗ ਹੋਵੇਗੀ। ਚੇਅਰਮੈਨ ਬਾਜਵਾ ਨੇ ਇਹ ਵੀ ਦੱਸਿਆ ਕਿ ਇਹ ਸਕੀਮ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਉਤੇ ਲਾਗੂ ਹੋਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments