spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਅੰਦਰ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਜ਼ਿਲ੍ਹੇ ਅੰਦਰ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਗੁਰਦਾਸਪੁਰ, 7 ਦਸੰਬਰ (ਮੁਨੀਰਾ ਸਲਾਮ ਤਾਰੀ) ਜ਼ਿਲ੍ਹੇ ਅੰਦਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਯੋਗ ਵੋਟਰਾਂ ਨੂੰ ਵੋਟ ਬਣਾਉਣ ਲਈ ਸਵੀਪ ਮੁਹਿੰਮ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲੇ ਭਰ ਅੰਦਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ

ਉਨਾਂ ਅੱਗੇ ਦੱਸਿਆ ਕਿ ਕਿ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਵੋਟਰ ਜਾਗਰੂਕਤਾ ਵਧਾਉਣ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹਾਇਤਾ ਨਾਲ ਰੈਲੀ ਆਦਿ ਕਰਕੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਜਿਥੇ ਵੋਟ ਬਣਾਉਣੀ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ। ਲੋਕਤੰਤਰ ਦੀ ਮਜ਼ਬੂਤ ਲਈ ਯੋਗ ਵੋਟਰਾਂ ਨੂੰ ਆਪਣੀ ਵੋਟ ਜਲਦ ਤੋਂ ਜਲਦ ਬਣਵਾ ਲੈਣੀ ਚਾਹੀਦੀ ਹੈ ਤਾਂ ਜੋ ਉਹ ਚੋਣਾਂ ਦੌਰਾਨ ਆਪਣੇ ਮੱਤਦਾਨ ਦੀ ਵਰਤੋਂ ਕਰ ਸਕਣ। ਉਨਾਂ ਅੱਗੇ ਦੱਸਿਆ ਕਿ ਜਿਲੇ ਅੰਦਰ ਜਿਨਾਂ ਪੋਲਿੰਗ ਸਟੇਸ਼ਨਾਂ ’ਤੇ ਪਿਛਲੀਆਂ ਚੋਣਾਂ ਵਿਚ ਪੋਲਿੰਗ ਘੱਟ ਹੋਈ ਸੀ, ਉਨਾਂ ਪੋਲਿੰਗ ਸਟੇਸ਼ਨਾਂ ਵਿਚ ਵਿਸ਼ੇਸ ਤੌਰ ’ਤੇ ਸਵੀਪ ਗਤੀਵਿਧੀਆਂ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਉਸ ਖੇਤਰ ਵਿੱਚ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ

ਸਵੀਪ ਗਤੀਵਿਧੀਆਂ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਜਿਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੱਬੜ, ਸਮਾਰਟ ਸਕੂਲ ਅਲੀਵਾਲ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਜਾਗਰੂਕਤਾ ਸਮਾਗਮ ਤੇ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments