spot_img
Homeਮਾਝਾਗੁਰਦਾਸਪੁਰਕਾਲਜ ਅਧਿਆਪਕਾਂ ਵਲੋਂ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਅਣਮਿੱਥੇ ਸਮੇਂ ਦੀ ਹਡ਼ਤਾਲ ਨੌਵੇਂ...

ਕਾਲਜ ਅਧਿਆਪਕਾਂ ਵਲੋਂ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਅਣਮਿੱਥੇ ਸਮੇਂ ਦੀ ਹਡ਼ਤਾਲ ਨੌਵੇਂ ਦਿਨ ਚ ਪੁੱਜੀ

ਕਾਦੀਆਂ 9 ਦਸੰਬਰ (ਤਾਰਿਕ ਅਹਿਮਦ) ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਅਤੇ ਪੰਜਾਬ ਫ਼ੈਡਰੇਸ਼ਨ ਆਫ਼ ਯੂਨੀਵਰਸਿਟੀ ਕਾਲਜ ਟੀਚਰ ਅਾਰਗੇਨਾਈਜ਼ੇਸ਼ਨ ਦੇ ਸੱਦੇ ਤੇ ਪੰਜਾਬ ਦੇ ਸਰਕਾਰੀ ਅਤੇ ਏਡਿਡ ਕਾਲਜਾਂ ਦੇ ਪ੍ਰੋਫੈਸਰਾਂ ਵਲੋਂ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਸਮੇਤ ਹੋਰ ਮੰਗਾਂ ਲਈ ਆਰੰਭ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ ਨੌਵੇਂ ਦਿਨ ਵੀ ਜਾਰੀ ਰਹੀ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਲੋਕਲ ਯੂਨਿਟ ਵੱਲੋਂ ਜਥੇਬੰਦੀਆਂ ਦਾ ਸਾਥ ਦਿੰਦਿਆਂ ਅੱਜ ਕਲਾਸਾਂ ਦਾ ਬਾਈਕਾਟ ਕੀਤਾ ਤੇ ਰੋਜ਼ਾਨਾ ਦੀ ਤਰ੍ਹਾਂ ਪ੍ਰਿੰਸੀਪਲ ਦਫਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਇਸ ਮੌਕੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਕਿ ਯੂਨਿਟ ਦੇ ਪ੍ਰਧਾਨ ਪ੍ਰੋ ਕੁਲਵਿੰਦਰ ਸਿੰਘ ਅਤੇ ਸਕੱਤਰ ਪ੍ਰੋ ਰਾਕੇਸ਼ ਕੁਮਾਰ ਨੇ ਇਸ ਮੌਕੇ ਰੋਸ ਧਰਨੇ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਯੂਜੀਸੀ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਕਾਲਜ ਅਧਿਆਪਕਾਂ ਦੇ ਹੱਕ ਖੋਹ ਰਹੀ ਹੈ ਸੱਤਵੇਂ ਪੇ ਕਮਿਸ਼ਨ ਦੀ ਇਹ ਮੰਗ ਪੂਰੀ ਕਰ ਕੇ ਅਧਿਆਪਕ ਵਰਗ ਨਾਲ ਇਨਸਾਫ ਕੀਤਾ ਜਾਵੇ ਉੱਧਰ ਪਿਛਲੇ ਦਿਨਾਂ ਤੋਂ ਕਲਾਸਾਂ ਨਾ ਲੱਗਣ ਕਾਰਨ ਵਿਦਿਆਰਥੀ ਪ੍ਰੇਸ਼ਾਨ ਹਨ ਅਤੇ ਸਮੈਸਟਰ ਪ੍ਰੀਖਿਆਵਾਂ ਸਿਰ ਤੇ ਹਨ ਅੱਜ ਦੇ ਰੋਸ ਧਰਨੇ ਦੇ ਪ੍ਰਧਾਨ ਪ੍ਰੋ ਕੁਲਵਿੰਦਰ ਸਿੰਘ ਸਕੱਤਰ ਪ੍ਰੋ ਰਾਕੇਸ਼ ਕੁਮਾਰ ਪ੍ਰੋ ਸੁਖਪਾਲ ਕੌਰ ਪ੍ਰੋ ਗੁਰਿੰਦਰ ਸਿੰਘ ਪ੍ਰੋ ਗੁਰਦੀਪ ਸਿੰਘ ਪ੍ਰੋ ਕੌਸ਼ਲ ਕੁਮਾਰ ਵਿੱਤ ਸਕੱਤਰ ਪ੍ਰੋ ਸਿਮਰਤਪਾਲ ਸਿੰਘ ਪ੍ਰੋ ਹਰਜਿੰਦਰ ਸਿੰਘ ਹਾਜ਼ਰ ਸਨ ਫੋਟੋ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪ੍ਰੋਫ਼ੈਸਰ ਨੌਵੇਂ ਦਿਨ ਦੀ ਹੜਤਾਲ ਮੌਕੇ ਰੋਸ ਪ੍ਰਦਰਸ਼ਨ ਕਰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments