spot_img
Homeਮਾਝਾਗੁਰਦਾਸਪੁਰਰੇਤ ਦੇ ਗੈਰ-ਕਾਨੂੰਨੀ ਖਣਨ ਤੇ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਜਾਣਕਾਰੀ...

ਰੇਤ ਦੇ ਗੈਰ-ਕਾਨੂੰਨੀ ਖਣਨ ਤੇ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਜਾਣਕਾਰੀ ਦਿਓ ਅਤੇ 25000 ਰੁਪਏ ਇਨਾਮ ਪਾਓ

ਬਟਾਲਾ, 14 ਦਸੰਬਰ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਇਹ ਯਕੀਨੀ ਬਣਾਉਣ ਦੇ ਉਦੇਸ ਨਾਲ ਕਿ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਪ੍ਰਭਾਵਸਾਲੀ ਢੰਗ ਨਾਲ ਨੱਥ ਪਾਈ ਜਾ ਸਕੇ ਅਤੇ ਰੇਤ ਦੀਆਂ ਕੀਮਤਾਂ ਸਰਕਾਰ ਵੱਲੋਂ ਨਿਰਧਾਰਤ 5.50 ਪ੍ਰਤੀ ਕਿਊਬਿਕ ਫੁੱਟ ’ਤੇ ਸਥਿਰ ਰਹਿਣ, ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਖਣਨ ਵਾਲੀਆਂ ਥਾਵਾਂ ’ਤੇ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਨਿਯਮਾਂ ਦੀ ਕਿਸੇ ਵੀ ਉਲੰਘਣਾ ਬਾਰੇ ਵੀਡੀਓ ਜਾਂ ਕਿਸੇ ਹੋਰ ਰੂਪ ਵਿੱਚ ਸਬੂਤ ਦੇਣ ਵਾਲੇ ਨੂੰ 25000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀਡੀਓ ਜਾਂ ਜਾਣਕਾਰੀ ਵਟਸਐਪ ਨੰਬਰ 62393-01830 ਉੱਤੇ ਭੇਜ ਸਕਦੇ ਹਨ ਜਾਂ ਪੀ.ਜੀ.ਆਰ.ਐਸ ਵੈੱਬ ਪੋਰਟਲ www.connect.punjab.gov.in ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤਹਿਤ ਰੇਤਾ ਦੇ ਗੈਰ-ਕਾਨੂੰਨੀ ਧੰਦੇ ਵਿਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਸ ਨੂੰ ਜ਼ਿਲ੍ਹੇ ਅੰਦਰ ਇੰਨਬਿਨ ਲਾਗੂ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਜਾਂ ਠੇਕੇਦਾਰ ਨਿਰਧਾਰਤ ਮੁੱਲ ਤੋਂ ਵੱਧ ਰੇਟ ਉੱਤੇ ਰੇਤ ਵੇਚੇਗਾ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਿਰਧਾਰਤ ਕੀਤੀ ਗਈ ਕੀਮਤ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ ਅਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਖਿਲਾਫ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments