spot_img
Homeਮਾਝਾਗੁਰਦਾਸਪੁਰ80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ ਵਿਅਕਤੀਆਂ, ਕੋਵਿਡ ਮਰੀਜਾਂ ਨੂੰ...

80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ ਵਿਅਕਤੀਆਂ, ਕੋਵਿਡ ਮਰੀਜਾਂ ਨੂੰ ਵੋਟ ਪਾਉਣ ਲਈ ਉਤਸਾਹਿਤ ਕਰਨ ਲਈ ਦਿੱਤੀ ਜਾਵੇਗੀ ਪੋਸਟਲ ਬੈਲਟ ਸਹੂਲਤ – ਜ਼ਿਲ੍ਹਾ ਚੋਣ ਅਧਿਕਾਰੀ

ਬਟਾਲਾ, 14 ਦਸੰਬਰ ( ਮੁਨੀਰਾ ਸਲਾਮ ਤਾਰੀ) – ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸਾਹਿਤ ਕਰਨ ਲਈ, ਭਾਰਤੀ ਚੋਣ ਕਮਿਸਨ (ਈਸੀਆਈ) ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗਾਂ (40 ਫ਼ੀਸਦੀ ਤੋਂ ਵੱਧ) ਅਤੇ ਕੋਵਿਡ-19 ਪਾਜੇਟਿਵ ਮਰੀਜਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਵਿਅਕਤੀਆਂ ਅਤੇ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਪੋਲਿੰਗ ਸਟੇਸਨਾਂ ‘ਤੇ ਆ ਕੇ ਆਪਣੀ ਵੋਟ ਪਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਜੇਕਰ ਉਹ ਆਪਣੀ ਸਿਹਤ ਸਥਿਤੀ ਕਾਰਨ ਪੋਲਿੰਗ ਸਟੇਸਨ ’ਤੇ ਆ ਕੇ ਵੋਟ ਪਾਉਣ ਤੋਂ ਅਸੱਮਰਥ ਹਨ ਤਾਂ ਭਾਰਤੀ ਚੋਣ ਕਮਿਸ਼ਨ ਨੇ ਇਹਨਾਂ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਹੈ। ਉਹਨਾਂ ਅੱਗੇ ਕਿਹਾ ਕਿ ਦਿਵਿਆਂਗ ਵਿਅਕਤੀ ਪੋਲਿੰਗ ਬੂਥਾਂ ’ਤੇ ਪਹੁੰਚਣ ਲਈ ਪਿਕ ਐਂਡ ਡਰਾਪ ਸਹੂਲਤ ਵੀ ਪ੍ਰਾਪਤ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਪਾਸਪੋਰਟ ਰੱਖਣ ਵਾਲੇ ਐਨ.ਆਰ.ਆਈ. ਵੋਟਰਾਂ ਨੂੰ ਉਤਸਾਹਿਤ ਕਰਨ ਲਈ ਵੋਟਿੰਗ ਤਰਜੀਹ ਆਦਿ ਸਮੇਤ ਵਿਸੇਸ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਉਹ ਬਿਨਾਂ ਕਿਸੇ ਮੁਸਕਲ ਦੇ ਆਪਣੀ ਵੋਟ ਪਾ ਸਕਣ। ਉਨਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਐਨਐਸਐਸ, ਐਨਸੀਸੀ ਅਤੇ ਭਾਰਤ ਸਕਾਊਟਸ ਐਂਡ ਗਾਈਡਾਂ ਵਲੰਟੀਅਰਜ਼ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਨਾਂ ਕਿਹਾ ਕਿ ਟਰਾਂਸਜੈਂਡਰ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਤ ਕਰਨ ਲਈ “ਮਹਿਲਾ, ਪੁਰਸ ਅਤੇ ਟਰਾਂਸਜੈਂਡਰ, ਲੋਕਤੰਤਰ ਵਿੱਚ ਸਭ ਬਰਾਬਰ” ਦੇ ਨਾਅਰੇ ਤਹਿਤ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments