spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਕੀਤਾ ਰਿਹਾ ਉਤਸ਼ਾਹਤ

ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਕੀਤਾ ਰਿਹਾ ਉਤਸ਼ਾਹਤ

ਬਟਾਲਾ, 15 ਦਸੰਬਰ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀ ਦੇ ਨਾਲ ਸਹਾਇਕ ਕਿੱਤਿਆਂ ਨੂੰ ਅਪਨਾਉਣ ਲਈ ਲਗਾਤਾਰ ਯਤਨ ਜਾਰੀ ਹਨ। ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਮੱਛੀ ਪਾਲਣ ਵਿਭਾਗ ਕਿਸਾਨਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਿਹਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਿਤ ਇਲਾਕਿਆ ਵਿੱਚ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਾਫੀ ਉੱਧਮ ਕੀਤਾ ਜਾ ਰਿਹਾ ਹੈ। ਇਨਾਂ ਇਲਾਕਿਆ ਵਿੱਚ ਝੀਂਗਾ ਪਾਲਣ ਨੂੰ ਖਾਸ ਤੌਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨ 1 ਏਕੜ ਰਕਬੇ ਵਿੱਚੋਂ 3 ਲੱਖ ਰਪੁਏ ਦੀ ਸੁੱਧ ਆਮਦਨੀ ਪ੍ਰਾਪਤ ਕਰ ਰਹੇ ਹਨ।

ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਾਲ 850 ਏਕੜ ਰਕਬਾ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ ਹੈ ਅਤੇ ਆਉਣ ਵਾਲੇ 5 ਸਾਲਾਂ ਦੌਰਾਨ ਝੀਂਗਾ ਪਾਲਣ ਨੂੰ 5000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕੀਤਾ ਜਾਵੇਗਾ। ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾਖੇੜਾ, ਬਲਾਕ ਮਲੋਟ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਟ੍ਰੇਨਿੰਗ-ਕਮ-ਡੈਮੋਸਟ੍ਰੇਸ਼ਨ ਯੂਨਿਟ ਸਥਾਪਿਤ ਕਰਵਾਇਆ ਗਿਆ ਹੈ। ਇਸ ਸੈਂਟਰ ਵਿਖੇ ਝੀਂਗਾ ਕਿਸਾਨਾਂ ਨੂੰ ਮੁਫਤ ਟ੍ਰੇਨਿੰਗ ਅਤੇ ਮਿੱਟੀ-ਪਾਣੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

ਸ. ਬਾਜਵਾ ਨੇ ਦੱਸਿਆ ਕਿ ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾ ਤੇ ਕਿਸਾਨਾਂ ਨੂੰ ਪ੍ਰਦਾਨ ਕਰਨ ਲਈ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਅਲੀਸ਼ੇਰ ਖੁਰਦ, ਜ਼ਿਲ੍ਹਾ ਮਾਨਸਾ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸੇ ਤਰਜ ਤੇ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਕਿੱਲਿਆ ਵਾਲੀ, ਜ਼ਿਲ੍ਹਾ ਫਾਜਿਲਕਾ ਵਿਖੇ ਸਥਾਪਿਤ ਕਰਵਾਇਆ ਜਾ ਰਿਹਾ ਹੈ, ਇਹ ਮੱਛੀ ਪੂੰਗ ਫਾਰਮ ਆਉਣ ਵਾਲੇ ਸਾਲ 2022 ਵਿੱਚ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਪੀ.ਐੱਮ.ਐੱਮ.ਐੱਸ.ਵਾਈ ਸਕੀਮ ਅਧੀਨ 45.82 ਕਰੋੜ ਰੁਪਏ ਅਲੱਗ-ਅਲੱਗ ਪ੍ਰੋਜੈਕਟ ਮੱਛੀ ਪਾਲਣ ਸੈਕਟਰ ਅਧੀਨ ਸਥਾਪਿਤ ਕਰਵਾਏ ਜਾ ਰਹੇ ਹਨ। ਜਿਸ ਨਾਲ ਰਾਜ ਵਿੱਚ ਮੱਛੀ ਪਾਲਣ ਨੂੰ ਬਹੁਤ ਹੁੰਗਾਰਾ ਮਿਲੇਗਾ। ਮੱਛੀ ਦੀ ਵਧੀਆ ਮੰਡੀਕਰਣ ਲਈ 1 ਹੋਰ ਨਵੀਂ ਥੋਕ-ਕਮ-ਰਿਟੇਲ ਮੱਛੀ ਮਾਰਕਿਟ ਪਟਿਆਲਾ ਵਿਖੇ ਸਥਾਪਿਤ ਕੀਤੀ ਜਾ ਰਹੀ ਹੈ। ਮੱਛੀ ਕਿਸਾਨਾਂ ਨੂੰ ਮਿੱਟੀ ਪਰਖ ਸਹੂਲਤ ਪ੍ਰਦਾਨ ਕਰਵਾਉਣ ਲਈ 6 ਅਤਿ ਆਧੁਨਿਕ ਲੈਬਾਂ ਸਥਾਪਿਤ ਕਰਵਾਈਆ ਗਈਆ ਹਨ।

ਕੈਬਨਿਟ ਮੰਤਰੀ ਸ. ਬਾਜਵਾ ਨੇ ਅੱਗੇ ਦੱਸਿਆ ਕਿ ਰੋਜ਼ਗਾਰ ਦੇ ਸਾਧਨ ਉਤਪੰਨ ਕਰਨ ਵਾਸਤੇ ਪੰਜਾਬ ਵਿੱਚ ਪਹਿਲੀ ਵਾਰ ਮੱਛੀ ਦੀ ਢੋਆ-ਢਵਾਈ ਵਾਸਤੇ ਟ੍ਰਾਂਸਪੋਰਟ ਵਹੀਕਲ ਜਿਵੇਂ ਕਿ ਸਾਇਕਲ, ਮੋਟਰ-ਸਾਇਕਲ,ਆਟੋ ਰਿਕਸ਼ਾ, ਇੰਨਸੁਲੇਟਡ ਤੇ ਰੀਫਰ ਗੱਡੀਆਂ ਸਬਸਿਡੀ ਤੇ ਨੋਜਵਾਨਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੱਛੀ ਪਾਲਣ ਦੀਆਂ ਉਨੱਤ ਤਕਨੀਕਾਂ ਜਿਵੇਕਿ ਰੀ-ਸਰਕੁਲੈਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਅਤੇ ਬਾਇਓ ਫਲਾਕ ਟੈਕਨਾਲੋਜੀ ਨੂੰ ਪੰਜਾਬ ਵਿੱਚ ਲਿਆਂਦਾ ਗਿਆ ਹੈ। ਇਨਾਂ ਤਕਨੀਕਾਂ ਦੀ ਮੱਦਦ ਨਾਲ ਬਹੁਤ ਘੱਟ ਰਕਬੇ ਵਿੱਚ ਮੱਛੀ ਉਤਪਾਦਨ ਕੀਤਾ ਜਾ ਸਕਦਾ ਹੈ। ਇਨਾਂ ਤਕਨੀਕਾਂ ਨੂੰ ਅਪਣਾਉਣ ਵਾਸਤੇ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments