spot_img
Homeਮਾਝਾਗੁਰਦਾਸਪੁਰਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਬਟਾਲਾ, 17 ਦਸੰਬਰ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਵੋਟਰਾਂ/ਨਾਗਰਿਕਾਂ ਨੂੰ ਵੋਟਿੰਗ ਮਸ਼ੀਨਾਂ ਅਤੇ ਵੀਵੀਪੈਟ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਚੋਣ ਹਲਕੇ ਵਿੱਚ ਵਿਸ਼ੇਸ਼ ਜਾਗਰੂਕਤਾ ਵੈਨਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਰਾਹੀਂ ਪੋਲਿੰਗ ਬੂਥਾਂ ਉੱਪਰ ਜਾ ਕੇ ਵੋਟਰਾਂ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਬਾਰੇ ਦੱਸਿਆ ਜਾ ਰਿਹਾ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਇਹ ਵਿਸ਼ੇਸ਼ ਜਾਗਰੂਕਤਾ ਮੁਹਿੰਮ 1 ਦਸੰਬਰ ਤੋਂ ਸ਼ੁਰੂ ਕੀਤੀ ਗਈ ਸੀ ਤਾਂ ਜੋ ਵੋਟਰਾਂ ਤੱਕ ਸਿੱਧੀ ਪਹੁੰਚ ਕਰਕੇ ਉਨਾਂ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਬਾਰੇ ਦੱਸਿਆ ਜਾ ਸਕੇ। ਉਨਾਂ ਦੱਸਿਆ ਕਿ ਸੈਕਟਰ ਅਫ਼ਸਰਾਂ ਅਤੇ ਬੀ.ਐੱਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਉੱਪਰ ਈ.ਵੀ.ਐੱਮ. ਅਤੇ ਵੀਵੀਪੈਟ ਨੂੰ ਦਿਖਾਇਆ ਜਾ ਰਿਹਾ ਹੈ ਅਤੇ ਨਾਲ ਹੀ ਪ੍ਰੈਕਟੀਕਲੀ ਇਸਦੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਜ਼ਿਲ੍ਹੇ ਭਰ ਵਿੱਚ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਜਾਗਰੂਕਤਾ ਵੈਨ ਵਿੱਚ ਲੋਕਾਂ ਨੂੰ ਦਿਖਾਉਣ ਲਈ ਵੋਟਰ ਵੈਰੀਫਾਈਏਬਲ ਪੇਪਰ ਆਡਿਟ (ਵੀ.ਵੀ.ਪੀ.ਏ.ਟੀ), ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਨਾਲ ਜੁੜੀ ਇਕ ਮਸ਼ੀਨ ਰੱਖੀ ਗਈ ਹੈ, ਜਿਸ ਦੇ ਰਾਹੀਂ ਵੋਟਰਾਂ ਆਪਣੀ ਵੋਟ ਤਸਦੀਕ ਕਰਨ ਬਾਰੇ ਦੱਸਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਵੀਵੀਪੈਟ ਮਸ਼ੀਨ ਰਾਹੀਂ ਵੋਟਰ ਲਗਭਗ 7 ਸੈਕਿੰਡ ਲਈ ਉਸ ਉਮੀਦਵਾਰ ਦਾ ਲੜੀ ਨੰਬਰ, ਨਾਂ ਅਤੇ ਚੋਣ ਨਿਸ਼ਾਨ ਦੇਖ ਸਕਦੇ ਹਨ, ਜਿਨਾਂ ਨੂੰ ਉਨਾਂ ਨੇ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਵੋਟਰ ਨੂੰ ਵੋਟ ਪਾਉਣ ਲਈ ਈ.ਵੀ.ਐਮ ਦੇ ਬੈਲਟ ਯੂਨਿਟ ’ਤੇ ਨੀਲਾ ਬਟਨ ਦਬਾਉਣ ਦੇ ਨਾਲ ਹੀ ਵੀ.ਵੀ.ਪੀ.ਏ.ਟੀ ’ਤੇ ਛਪੀ ਹੋਈ ਪਰਚੀ ਦੀ ਜਾਂਚ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੌਰਾਨ ਵੋਟਰ ਖੁਦ ਈ.ਵੀ.ਐੱਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਕਰਕੇ ਦੇਖ ਰਹੇ ਹਨ ਅਤੇ ਉਨ੍ਹਾਂ ਦੇ ਜੋ ਵੀ ਤੌਖਲੇ ਹਨ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments