spot_img
Homeਮਾਝਾਗੁਰਦਾਸਪੁਰਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ...

ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਪੰਚਾਇਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਗੁਰਦਾਸਪੁਰ, 22 ਦਸੰਬਰ  (ਮੁਨੀਰਾ ਸਲਾਮ ਤਾਰੀ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਨੂੰ ਵਧਾਵਾ ਦੇਣ ਲਈ ਵਿਭਾਗ ਵੱਲੋਂ ਭੇਜੀ ਗਈ ਪ੍ਰਚਾਰ ਵੈਨ ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਵੈਕਸੀਨੇਸ਼ਨ ਲਈ ਜਾਗਰੂਕ ਕੀਤਾ । ਇਸ ਤੋਂ ਪਹਿਲਾ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਵਿਜੇ ਬੈਂਸ ਨੇ ਵੈਨ ਨੁੰ ਝੰਡੀ ਦੇ ਕੇ ਫੀਲਡ ਲਈ ਰਵਾਨਾ ਕੀਤਾ 

ਸ਼ਹਿਰ ਨੇ ਸ਼ਹਿਜਾਦਾ ਨੰਗਲ ਖੇਤਰ ਵਿੱਚ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਵਿਜੇ ਬੈਂਸ ਨੇ ਲੋਕਾ ਨੂੰ ਖੁਦ ਟੀਕੇ ਲਗਾ ਕੇ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ, ਉਥੇ ਕੋਰੋਨਾ ਵੈਕਸੀਨੇਸ਼ਨ ਕਰ ਰਿਹੇ ਸਟਾਫ਼ ਦੀ ਹੋਸਲਾ-ਅਫਜਾਈ ਕੀਤੀ । ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਜਾਰੀ ਹੈ । ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਪ੍ਰਚਾਰ ਵੈਨ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰੇਗੀ । ਜ਼ਿਲ੍ਹਾ ਟੀਕਕਰਨ ਅਫ਼ਸਰ ਡਾਕਟਰ ਅਰਵਿੰਦ ਮਨਚੰਦਾ ਨੇ ਲੋਕਾਂ ਨੂੰ ਖੁਦ ਟੀਕੇ ਲਗਾਏ । ਉਨ੍ਹਾਂ ਕਿਹਾ ਕਿ ਜੋ ਲੋਕ ਕੋਰੋਨਾ ਵੈਕਸੀਨੇਸ਼ਨ ਨਹੀਂ ਕਰਵਾ ਰਹੇ ਹਨ, ਉਹ ਕੋਰੋਨਾ ਦੀ ਤੀਜੀ ਲਹਿਰ ਆਉਣ  ਤੇ ਆਪਣਾ ਅਤੇ ਹੋਰ ਲੋਕਾਂ ਦਾ ਵੱਡਾ ਨੁਕਸਾਨ ਕਰਨਗੇ । ਇਨ੍ਹਾਂ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ  ਕਿ ਉਹ ਵੈਕਸੀਨ ਜ਼ਰੂਰ ਲਗਵਾਉਣ । ਉਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਵਿੱਚ ਬਣਦਾ ਸਹਿਯੋਗ ਕਰਨ ਦੀ ਅਪੀਲ ਕੀਤੀ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments