spot_img
Homeਮਾਝਾਗੁਰਦਾਸਪੁਰਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਵੱਲੋਂ...

ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਵੱਲੋਂ ਕੀਤੀਆਂ ਤਿਆਰੀਆਂ ਦਾ ਐੱਸ.ਡੀ.ਐੱਮ. ਬਟਾਲਾ ਨੇ ਲਿਆ ਜਾਇਜਾ

ਬਟਾਲਾ, 3 ਜਨਵਰੀ (ਮੁਨੀਰਾ ਸਲਾਮ ਤਾਰੀ) – ਕੋਵਿਡ-19 ਦੀ ਤੀਸਰੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੂਰੀ ਤਰਾਂ ਤਿਆਰ ਹਨ ਅਤੇ ਜਨਤਾ ਦੇ ਸਹਿਯੋਗ ਨਾਲ ਇਸ ਤੀਸਰੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਹ ਪ੍ਰਗਟਾਵਾ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਅੱਜ ਸਿਵਲ ਹਸਪਤਾਲ ਬਟਾਲਾ ਵਿਖੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਕੀਤਾ। ਸਿਵਲ ਹਸਪਤਾਲ ਬਟਾਲਾ ਵਿੱਚ ਉਨ੍ਹਾਂ ਨੇ ਕੋਵਿਡ-19 ਦੀ ਟੈਸਟਿੰਗ, ਵੈਕਸੀਨੇਸ਼ਨ ਮੁਹਿੰਮ, ਕੋਵਿਡ ਪਾਜ਼ਟਿਵ ਮਰੀਜ਼ਾਂ ਦੇ ਸਪੈਸ਼ਲ ਵਾਰਡ ਅਤੇ ਆਕਸੀਜਨ ਪਲਾਂਟ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਐੱਸ.ਐੱਮ.ਓ. ਡਾ. ਲਲਿਤ ਮੋਹਨ, ਡਾ. ਹਰਪਾਲ ਸਿੰਘ ਅਤੇ ਹੋਰ ਸਿਹਤ ਅਧਿਕਾਰੀ ਵੀ ਮੌਜੂਦ ਸਨ।

ਸਿਵਲ ਹਸਪਤਾਲ ਦਾ ਮੁਆਇਨਾਂ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਕੋਵਿਡ-19 ਦੇ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ 50 ਬੈੱਡ ਦਾ ਵਿਸ਼ੇਸ਼ ਕੋਵਿਡ ਵਾਰਡ ਤਿਆਰ ਕੀਤਾ ਗਿਆ ਹੈ ਅਤੇ ਹਰ ਬੈੱਡ ’ਤੇ ਆਕਸੀਜਨ ਦੀ ਉਪਲੱਬਧਤਾ ਯਕੀਨੀ ਬਣਾਈ  ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਹੀ ਇੱਕ ਵੱਡਾ ਆਕਸੀਜਨ ਦਾ ਪਲਾਂਟ ਲਗਾਇਆ ਗਿਆ ਹੈ ਜਿਸਦੀ ਇੱਕ ਮਿੰਟ ਵਿੱਚ ਇੱਕ ਹਜ਼ਾਰ ਲੀਟਰ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਕੋਵਿਡ ਦੇ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਨ।

ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਭਾਂਵੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਆਪਣੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਪਰ ਕੋਵਿਡ ਤੋਂ ਬਚਣ ਦਾ ਸਭ ਤੋਂ ਅਸਰਦਾਰ ਤਰੀਕਾ ਲੋਕਾਂ ਵੱਲੋਂ ਸਾਵਧਾਨੀਆਂ ਵਰਤਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਇਆ ਜਾਵੇ, ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ, ਹੱਥਾਂ ਨੂੰ ਬਾਰ-ਬਾਰ ਸਾਬਣ ਨਾਲ ਧੋਇਆ ਜਾਵੇ ਅਤੇ ਸਭ ਤੋਂ ਜਰੂਰੀ ਕੋਵਿਡ-ਵੈਕਸੀਨ ਜਰੂਰ ਲਗਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜੁਕਾਮ, ਬੁਖਾਰ, ਖੰਗ ਆਦਿ ਦੇ ਲੱਛਣ ਹੋਣ ਤਾਂ ਬਿਨ੍ਹਾਂ ਦੇਰੀ ਟੈਸਟ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਪਰੋਕਤ ਸਾਵਧਾਨੀਆਂ ਵਰਤ ਅਤੇ ਵੈਕਸੀਨ ਲਗਵਾ ਕੇ ਕੋਰੋਨਾ ਦੀ ਤੀਸਰੀ ਲਹਿਰ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments