spot_img
Homeਮਾਝਾਗੁਰਦਾਸਪੁਰਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਘੁਮਾਣ ਵਿਖੇ ਦਿਵਿਆਂਗਜਨਾਂ ਨੂੰ ਮੁਫ਼ਤ ਮੋਟਰਾਇਜ਼ਡ...

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਘੁਮਾਣ ਵਿਖੇ ਦਿਵਿਆਂਗਜਨਾਂ ਨੂੰ ਮੁਫ਼ਤ ਮੋਟਰਾਇਜ਼ਡ ਟ੍ਰਾਈਸਾਇਕਲ ਵੰਡੇ ਗਏ

ਬਟਾਲਾ, 6 ਜਨਵਰੀ (ਮੁਨੀਰਾ ਸਲਾਮ ਤਾਰੀ ) – ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ, ਭਾਰਤ ਸਰਕਾਰ, ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਵੱਲੋਂ ਅੱਜ ਘੁਮਾਣ ਵਿਖੇ ਐਡਿੱਪ ਅਤੇ ਐਮ.ਪੀ.ਲੈਡ ਯੋਜਨਾ ਦੇ ਅੰਤਰਗਤ ਮੁਫ਼ਤ ਮੋਟਰਾਇਜ਼ਡ ਟ੍ਰਾਈਸਾਇਕਲ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਧਰਮਪਤਨੀ ਸ੍ਰੀਮਤੀ ਅਨੀਤਾ ਸੋਮਪ੍ਰਕਾਸ਼ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਰਾਜ ਸਿੰਘ, ਸ. ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਨਾਇਬ ਤਹਿਸੀਲਦਾਰ ਸ੍ਰੀ ਰਤਨਜੀਤ ਖੁੱਲਰ, ਰਾਜੀਵ ਠਾਕੁਰ, ਸਕੱਤਰ ਰੈਡ ਕਰਾਸ ਸੁਸਾਇਟੀ ਗੁਰਦਾਸਪੁਰ, ਸੀ.ਡੀ.ਪੀ.ਓ. ਕੰਵਲਜੀਤ ਕੌਰ, ਸਾਬਕਾ ਮੇਅਰ ਫਗਵਾੜਾ ਸ੍ਰੀ ਅਰੁਨ ਖੋਸਲਾ, ਜਤਿੰਦਰ ਕਲਿਆਣ, ਅਵਤਾਰ ਸਿੰਘ ਮੰਡ, ਬਲਜਿੰਦਰ ਸਿੰਘ ਦਕੋਹਾ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜ਼ਰ ਸਨ।

ਅੱਜ ਦੇ ਇਸ ਕੈਂਪ ਵਿੱਚ ਐਮ.ਪੀ.ਲੈਡ ਯੋਜਨਾ ਦੇ ਅੰਤਰਗਤ 7 ਲੱਖ ਰੁਪਏ ਦੀ ਰਾਸ਼ੀ ਨਾਲ ਲੋੜਵੰਦਾਂ ਨੂੰ ਮੁਫ਼ਤ ਮੋਟਰਾਇਜ਼ਡ ਟ੍ਰਾਈਸਾਇਕਲ, ਵੀਲ੍ਹ ਚੇਅਰ ਅਤੇ ਸੁਣਨ ਵਾਲੀਆਂ ਮਸ਼ੀਨਾਂ ਵੰਡੀਆਂ ਗਈਆਂ। ਕੈਂਪ ਦੌਰਾਨ ਦਿਵਿਆਂਗਜਨਾਂ ਨੂੰ ਮੁਫ਼ਤ ਸਹਾਇਕ ਉਪਕਰਣ ਦੇਣ ਮੌਕੇ ਸ੍ਰੀਮਤੀ ਅਨੀਤਾ ਸੋਮਪ੍ਰਕਾਸ਼ ਨੇ ਕਿਹਾ ਕਿ ਸਰਕਾਰ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਵਿਸ਼ੇਸ਼ ਲੋੜਾਂ ਵਾਲਾ ਵਿਅਕਤੀ ਅਜਿਹੇ ਉਪਕਰਣ ਤੋਂ ਵਾਂਝਾ ਨਾ ਰਹੇ, ਜਿਸ ਨਾਲ ਉਸ ਦੀ ਜ਼ਿੰਦਗੀ ਕੁਝ ਸੁਖਾਲੀ ਹੋ ਸਕਦੀ ਹੋਵੇ। ਉਨਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਇਹ ਸਾਰੇ ਉਪਕਰਣ ਮੁਫ਼ਤ ਦਿੱਤੇ ਜਾ ਰਹੇ ਹਨ। ਸ੍ਰੀਮਤੀ ਅਨੀਤਾ ਸੋਮਪ੍ਰਕਾਸ਼ ਨੇ ਕਿਹਾ ਕਿ ਸਮਾਜ ਨੂੰ ਵੀ ਦਿਵਿਆਂਗਜਨਾਂ ਨੂੰ ਸਤਿਕਾਰ, ਆਦਰ ਭਾਵ ਅਤੇ ਅੱਗੇ ਵੱਧਣ ਦੇ ਮੌਕੇ ਦੇਣੇ ਚਾਹੀਦੇ ਹਨ ਤਾਂ ਜੋ ਕੋਈ ਵੀ ਦਿਵਿਆਂਗ ਆਪਣੇ ਆਪ ਨੂੰ ਘੱਟ ਨਾ ਸਮਝੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments