spot_img
Homeਮਾਝਾਗੁਰਦਾਸਪੁਰਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਵਿੱਚ ਵੋਟਰ ਜਾਗਰੂਕਤਾ ਲਈ ਹਸਤਾਖਰ ਮੁਹਿੰਮ ਵਿੱਢੀ

ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਵਿੱਚ ਵੋਟਰ ਜਾਗਰੂਕਤਾ ਲਈ ਹਸਤਾਖਰ ਮੁਹਿੰਮ ਵਿੱਢੀ

ਬਟਾਲਾ, 7 ਜਨਵਰੀ (ਮੁਨੀਰਾ ਸਲਾਮ ਤਾਰੀ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਚੋਣ ਅਮਲੇ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਗਤੀਵਿਧੀਆਂ ਕਰਕੇ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਪੋਲਿੰਗ ਬੂਥਾਂ ਉੱਪਰ ਵਿਸ਼ੇਸ਼ ਹਸਤਾਖਰ ਮੁਹਿੰਮ ਚਲਾਈ ਗਈ ਜਿਸ ਦੌਰਾਨ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।

ਸਵੀਪ ਦੇ ਨੋਡਲ ਅਫ਼ਸਰ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜਿਥੇ ਉਨ੍ਹਾਂ ਨੂੰ ਵੋਟ ਦੇ ਹੱਕ ਇਸਤੇਮਾਲ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ ਓਥੇ ਉਨ੍ਹਾਂ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।

ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਜਿਥੇ ਪੂਰੇ ਜ਼ਿਲ੍ਹੇ ਵਿੱਚ ਸਵੀਪ ਤਹਿਤ ਜਾਗਰੂਕਤਾ ਗਤੀਵਿਧੀਆਂ ਚੱਲ ਰਹੀਆਂ ਹਨ ਓਥੇ ਅੱਜ ਸਵੀਪ ਟੀਮ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਵੋਟਰਾਂ ਨੂੰ ਜਾਗਰੂਕ ਕਰਦਿਆਂ ਵਿਸ਼ੇਸ਼ ਹਸਤਾਖਰ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਦਾ ਪ੍ਰਣ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਸਵੀਪ ਦਾ ਪ੍ਰੋਗਰਾਮ ਅੱਗੇ ਵੀ ਜਾਰੀ ਰਹੇਗਾ ਅਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਨਾਲ ਜੋੜ ਕੇ ਘਰ-ਘਰ ਇਹ ਜਾਗਰੂਕਤਾ ਫੈਲਾਈ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments