spot_img
Homeਮਾਝਾਗੁਰਦਾਸਪੁਰਜਨਾਬ ਮੁਹੰਮਦ ਇਸ਼ਫਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ...

ਜਨਾਬ ਮੁਹੰਮਦ ਇਸ਼ਫਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

ਗੁਰਦਾਸਪੁਰ, 16 ਜਨਵਰੀ (ਮੁਨੀਰਾ ਸਲਾਮ ਤਾਰੀ) ਜਨਾਬ ਮੁਹੰਮਦ ਇਸ਼ਫਾਕ, ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ 15 ਜਨਵਰੀ 2022 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ 25 ਜਨਵਰੀ 2022 ਤਕ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ

ਇਸ ਤੋਂ ਪਹਿਲਾਂ ਜ਼ਿਲਾ ਮੈਜਿਸਟਰੇਟ ਵਲੋਂ ਅੰਡਰ ਸੈਕਸ਼ਨ 144 ਸੀ.ਆਰ.ਪੀ.ਸੀ ਤਹਿਤ ਜਿਲੇ ਅੰਦਰ ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ 4-1-2022 ਨੂੰ ਰੋਕਾਂ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ। ਇਸ ਲਈ ਜ਼ਿਲਾ ਮੈਜਿਸਟੇਟ ਗੁਰਦਾਸਪੁਰ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ਤਹਿਤ ਕੋਵਿਡ-19 ਬਿਮਾਰੀ ਨੂੰ ਰੋਕਣ ਨੂੰ ਮੁੱਖ ਰੱਖਦਿਆਂ 25 ਜਨਵਰੀ 2022 ਤਕ ਜ਼ਿਲ੍ਹੇ ਦੀ ਹਦੂਦ ਅੰਦਰ ਹੇਠ ਲਿਖੇ ਹੁਕਮ ਜਾਰੀ ਕੀਤੇ ਗਏ ਹਨ

1.         ਸ਼ੋਸਲ ਡਿਸਟੈਸਿੰਗ ਅਤੇ ਮਾਸਕ ਪਾਉਣਾ :

1.ਪਬਲਿਕ ਸਥਾਨਾਂ, ਕੰਮ ਕਰਨ ਵਾਲੀਆਂ ਜਗ੍ਹਾ ’ਤੇ ਸਾਰੇ ਵਿਅਕਤੀਆਂ ਨੂੰ ਮਾਸਕ ਪਾ ਕੇ ਰੱਖਣਾ ਲਾਜ਼ਮੀ ਹੋਵੇਗਾ। ਇਸ ਨੂੰ ਪੂਰੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ

2. ਸ਼ੋਸਲ ਡਿਸਟੈਸਿੰਗ ਤਹਿਤ ਕਿਸੇ ਵੀ ਗਤੀਵਿਧੀ ਲਈ ਘੱਟੋ ਘੱਟ 6 ਫੁੱਟ ਦੀ ਦੂਰੀ (ਦੋ ਗਜ਼ ਦੀ ਦੂਰੀ) ਲਾਜ਼ਮੀ ਹੋਵੇਗੀ

 

2.         ਲੋਕਾਂ ਦੀ ਆਵਾਜਾਈ : ਰਾਤ ਦਾ ਕਰਫਿਊ (ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ)

1.      ਜਿਲੇ ਦੇ ਟਾਊਨ ਅਤੇ ਸਿਟੀਜ਼ ਵਿਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਸਾਰੀਆਂ ਗੈਰ-ਜਰੂਰੀ ਗਤੀਵਿਧੀਆਂ ’ਤੇ ਪਾਬੰਦੀ ਰਹੇਗੀ

2.         ਜਰੂਰੀ ਗਤੀਵਿਧੀਆਂ ਵਿਚ ਇੰਡਸਟਰੀ ਨੂੰ ਚਲਾਉਣ ਲਈ ਸ਼ਿਫਟਾਂ, ਦਫਤਰਾਂ ਆਦਿ (ਸਰਕਾਰੀ ਤੇ ਪ੍ਰਾਈਵੇਟ ਦੋਵੇਂ), ਰਾਸ਼ਟਰੀ ਤੇ ਸਟੇਟ ਹਾਈਵੇ ਤੇ ਵਿਅਕਤੀਆਂ ਅਤੇ ਵਸਤਾਂ ਦੀ ਢੋਆ ਢੁਆਈ, ਕਾਰਗੋ ਤੇ ਅਪਲੋਡਿੰਗ ਅਤੇ ਬੱਸਾਂ, ਰੇਲਗੱਡੀਆਂ ਜਾਂ ਹਵਾਈ ਜਹਾਜ਼ ਦਾ ਸਫਰ ਕਰਨ ਵਾਲੇ ਵਿਅਕਤੀਆਂ ਨੂੰ ਆਗਿਆ ਹੋਵੇਗੀ

3.         ਆਨਲਾਈਨ ਟੀਚਿੰਗ/ਡਿਸਟੈਂਸ ਲਰਨਿੰਗ ਨੂੰ ਉਤਸ਼ਾਹਤ ਕਰਨਾ :

1.      ਸਾਰੀਆਂ ਵਿੱਦਿਅਕ ਸੰਸਥਾਵਾਂ ਜਿਵੇਂ ਸਕੂਲ, ਕਾਲਜ, ਯੂਨੀਵਰਸਿਟੀ, ਕੋਚਿੰਗ ਸੰਸਥਾਵਾਂ ਆਦਿ ਬੰਦ ਰਹਿਣਗੀਆਂ। ਵਿੱਦਿਅਕ ਸੰਸਥਾਵਾਂ ਅਕੈਡਮਿਕ ਸਡਿਊਲ ਅਨੁਸਾਰ ਆਨਲਾਈਨ ਟੀਚਿੰਗ ਕਰਵਾ ਸਕਣਗੀਆਂ। ਮੈਡੀਕਲ ਅਤੇ ਨਰਸਿੰਗ ਕਾਲਜਿਜ ਕੰਮ ਕਰਦੇ ਰਹਿਣਗੇ

4.         ਮਨਾਹੀ/ਗਤਵਿਧੀਆਂ ’ਤੇ ਰੋਕਾਂ (Prohibited/ Restricted activities) :

1.      ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲਜ਼, ਰੈਸਟੋਰੇਂਟ, ਮਸਾਜ ਕੇਂਦਰ, ਮਿਊਜੀਅਮ, ਜੂ ਆਦਿ 50 ਫੀਸਦ ਕਪੈਸਟੀ ਨਾਲ ਖੁੱਲਣਗੇ ਅਤੇ ਸਟਾਫ ਨੂੰ ਕੋਵਿਡ ਵਿਰੋਧੀ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ

2.         ਸਾਰੇ ਸਪੋਰਟਸ ਕੰਪਲੈਕਸ, ਸਟੇਡੀਅਮ, ਸਵਿੰਮਗ ਪੂਲ, ਜਿੰੰਮ ਬੰਦੇ ਰਹਿਣਗੇ । (ਪਰ ਨੈਸ਼ਨਲ ਅਤੇ ਅੰਤਰਰਾਸ਼ਟਰੀ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀ, ਇਨਾਂ ਦੀ ਸਿਖਲਾਈ ਵਜੋ ਵਰਤੋਂ ਕਰ ਸਕਣਗੇ)। ਕੋਈ ਵੀ ਦਰਸ਼ਕ ਜਾਂ ਵਿਜ਼ਿਟਰ ਨੂੰ ਆਉਣ ਦੀ ਆਗਿਆ ਨਹੀਂ ਹੋਵੇਗੀ

3.         ਏ.ਸੀ ਬੱਸਾਂ 50 ਫੀਸਦ ਦੀ ਕਪੈਸਟੀ ਨਾਲ ਚੱਲਣਗੀਆਂ

 

5.. ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਜਿਵੇਂ ਕੰਮ ਵਾਲੇ ਸਥਾਨ, ਫੈਕਟੀਰਜ਼ ਤੇ ਇੰਡਸਟਰੀ ਆਦਿ ਵਿਚ ਕੋਵਿਡ ਵਿਰੋਧੀ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਗਵਾ ਚੁੱਕਾ ਸਟਾਫ ਹੀ ਕੰਮ ਕਰ ਸਕੇਗਾ

6. ਨੋ ਮਾਸਕ ਨੋ ਸਰਵਿਸ ਨਿਯਮ (Principle of No Mask-No Service) :

1. ਸਰਕਾਰੀ ਜਾਂ ਪ੍ਰਾਈਵੇਟ ਦਫਤਰਾਂ ਵਿਚ ਜਿਸ ਵਿਅਕਤੀ ਨੇ ਮਾਸਕ ਸਹੀ ਢੰਗ ਨਾਲ (ਨੱਕ ਤੱਕ ਮੂੰਹ ਢੱਕ ਕੇ) ਨਹੀਂ ਪਹਿਨਿਆ ਹੋਵੇਗਾ, ਉਸਨੂੰ ਸਰਵਿਸ ਨਹੀਂ ਦਿੱਤੀ ਜਾਵੇਗੀ , ਦਾ ਨਿਯਮ ਲਾਗੂ ਹੋਵੇਗਾ

1.         ਕੋਵਿਡ-19 ਮਹਾਂਮਾਰੀ ਸਾਰੇ ਲਈ ਵੱਡੀ ਚੁਣੋਤੀ ਬਣੀ ਹੋਈ ਹੈ ਅਤੇ ਹਰ ਵਿਅਕਤੀ ਨੂੰ ਇਸ ਨੇ ਪ੍ਰਭਾਵਿਤ ਕੀਤਾ ਹੈ। ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਦਾ ਨਵਾਂ ਰੂਪ ਸਾਹਮਣੇ ਆਇਆ ਹੈ। ਜਿਸ ਵਿਅਕਤੀ ਨੇ ਕੋਵਿਡ ਵਿਰੋਧੀ ਦੋਵੋਂ ਡੋਜਾਂ ਨਹੀਂ ਲਈਆਂ ਹਨ, ਉਸਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ। ਸਾਰੇ ਬਾਲਗ ਵਿਅਕਤੀ ਜਿਨਾਂ ਵਲੋਂ ਅਜੇ ਤਕ ਦੋਵੇਂ ਡੋਜ਼ਾ ਨਹੀਂ ਲਈਆਂ ਗਈਆਂ ਹਨ, ਉਹ ਘਰੇ ਰਹਿਣ ਅਤੇ ਉਹ ਪਬਲਿਕ ਸਥਾਨਾਂ/ਬਜਾਰਾਂ /ਫੰਕਸ਼ਨ/ ਪਬਲਿਕ ਟਰਾਂਸਪੋਰਟ ਤੇ ਧਾਰਮਿਕ ਸਥਾਨਾਂ ਆਦਿ ਦੀ ਵਿਜ਼ਟ ਨਾ ਕਰਨ

2.         ਪਬਲਿਕ ਸਥਾਨਾਂ ਜਿਵੇਂ ਸਬਜ਼ੀ ਮੰਡੀ, ਦਾਣਾ ਮੰਡੀ, ਪਬਲਿਕ ਟਰਾਂਸਪੋਰਟ, ਪਾਰਕਾਂ, ਧਾਰਮਿਕ ਸਥਾਨਾਂ, ਮਾਲਜ਼, ਸ਼ਾਪਿਗ ਕੰਪਲੈਕਸ, ਹੱਟਸ, ਲੋਕਲ ਮਾਰਕਿਟ ਅਤੇ ਹੋਰ ਅਜਿਹੀਆਂ ਥਾਵਾਂ ’ਤੇ ਜਾਣ ਲਈ ਪੂਰੀਆਂ ਡੋਜ਼ਾਂ (ਦੋਵੇਂ ਡੋਜ਼ਾਂ), ਲੱਗਣ ਵਾਲੇ ਬਾਲਗ ਵਿਅਕਤੀਆਂ ਨੂੰ ਆਗਿਆ ਹੋਵੇਗੀ ਜਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਜਿਸ ਵਿਅਕਤੀ ਦੀ ਦੂਸਰੀ ਡੋਜ਼ ਡਿਊ ਨਹੀਂ ਹੈ, ਨੂੰ ਆਗਿਆ ਹੋਵੇਗੀ

3.         ਜ਼ਿਲੇ ਗੁਰਦਾਸਪੁਰ ਦੇ ਸਾਰੇ ਸਰਕਾਰੀ/ਬੋਰਡ/ਕਾਰਪੋਰੇਸ਼ਨ ਦਫਤਰਾਂ ਵਿਚ ਕੇਵਲ ਦੋਵੇਂ ਕੋਵਿਡ ਵਿਰੋਧੀ ਵੈਕਸੀਨ ਦੀਆਂ ਡੋਜ਼ਾਂ ਲੱਗਣ ਵਾਲੇ ਬਾਲਗ ਵਿਅਕਤੀਆਂ (ਸਮੇਤ ਉਨਾਂ ਦੇ ਸਰਕਾਰੀ ਕਰਮਚਾਰੀ) ਨੂੰ ਆਉਣ ਦੀ ਆਗਿਆ ਹੋਵੇਗੀ ਜਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਜਿਸ ਵਿਅਕਤੀ ਦੀ ਦੂਸਰੀ ਡੋਜ਼ ਡਿਊ ਨਹੀਂ ਹੈ, ਨੂੰ ਆਗਿਆ ਹੋਵੇਗੀ

4.         ਹੋਟਲ, ਬਾਰ, ਰੈਸਟੋਰੈਂਟ, ਮਾਲ ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ, ਜਿੰਮ , ਫਿੱਟਨੈਸ ਕੇਂਦਰਾਂ ਵਿਚ ਕੇਵਲ ਦੋਵੇਂ ਕੋਵਿਡ ਵਿਰੋਧੀ ਵੈਕਸੀਨ ਦੀਆਂ ਡੋਜ਼ਾਂ ਲੱਗਣ ਵਾਲੇ ਬਾਲਗ ਵਿਅਕਤੀਆਂ (ਸਮੇਤ ਉਨਾਂ ਦੇ ਸਰਕਾਰੀ ਕਰਮਚਾਰੀ) ਨੂੰ ਆਉਣ ਦੀ ਆਗਿਆ ਹੋਵੇਗੀ ਜਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਜਿਸ ਵਿਅਕਤੀ ਦੀ ਦੂਸਰੀ ਡੋਜ਼ ਡਿਊ ਨਹੀਂ ਹੈ, ਨੂੰ ਆਗਿਆ ਹੋਵੇਗੀ

5.         ਸਰਕਾਰੀ ਤੇ ਪ੍ਰਾਈਵੇਟ ਸੈਕਟਰ ਦੇ ਬੈਂਕ, ਦੋਵੇਂ ਕੋਵਿਡ ਵਿਰੋਧੀ ਵੈਕਸੀਨ ਦੀਆਂ ਡੋਜ਼ਾਂ ਲੱਗਣ ਵਾਲੇ ਬਾਲਗ ਵਿਅਕਤੀਆਂ (ਸਮੇਤ ਉਨਾਂ ਦੇ ਸਰਕਾਰੀ ਕਰਮਚਾਰੀ) ਨੂੰ ਆਉਣ ਦੀ ਆਗਿਆ ਹੋਵੇਗੀ ਜਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਜਿਸ ਵਿਅਕਤੀ ਦੀ ਦੂਸਰੀ ਡੋਜ਼ ਡਿਊ ਨਹੀਂ ਹੈ, ਨੂੰ ਆਗਿਆ ਹੋਵੇਗੀ

2….ਵੈਕੀਸਨੇਸ਼ਨ ਸਟੇਟਸ ਚੈੱਕ ਕਰਨ ਲਈ ਹੇਠ ਲਿਖੇ ਕੰਮ ਕੀਤੇ ਜਾ ਸਕਦੇ ਹਨ। ( ਜਿਸ ਵਿਅਕਤੀ ਨੇ ਕੋਵੀਸ਼ੀਲਡ ਦੀ ਪਹਿਲੀ ਡੋਜ਼ ਲੈ ਲਈ ਹੈ, ਦੂਸਰੀ ਡੋਜ਼ 84 ਦਿਨ ਬਾਅਦ ਲਗਾਉਣ ਲਈ ਯੋਗ ਹੁੰਦਾ ਹੈ। ਇਸੇ ਤਰਾਂ ਜਿਸ ਵਿਅਕਤੀ ਨੇ ਕੋਵੈਕਸ਼ੀਨ ਦੀ ਪਹਿਲੀ ਡੋਜ਼ ਲੈ ਲਈ ਹੈ, ਉਹ ਦੂਸਰੀ ਡੋਜ਼ 28 ਦਿਨ ਬਾਅਦ ਲਗਾਉਣ ਦੇ ਯੋਗ ਹੁੰਦਾ ਹੈ)

   1. ਦੂਸਰੀ ਡੋਜ਼ ਦੀ (ਹਾਰਡ ਜਾਂ ਸਾਫਟ ਕਾਪੀ) ਸਰਟੀਫਿਕੇਟ ਡਾਊਨਲੋਡ ਕੀਤਾ ਜਾਵੇ

   2. ਪਹਿਲਾ ਸਰਟੀਫਿਕੇਟ ਚੈੱਕ ਕੀਤਾ ਜਾਵੇ, ਜੇਕਰ ਦੂਸਰੀ ਡੋਜ਼ ਲੱਗਣੀ ਵਾਲੀ ਹੈ

   3. ਜਿਸ ਵਿਅਕਤੀ ਕੋਲ ਸਮਾਰਟ ਫੋਨ ਨਹੀਂ ਹੈ, ਕੋਵਿਨ ਪੋਰਟਲ ਵਲੋਂ ਵੈਕਸੀਨ ਲੱਗਣ ਉਪੰਰਤ ਜੋ ਮੈਸੇਜ ਭੇਜਿਆ ਜਾਂਦਾ ਹੈ , ਉਸਨੂੰ ਮੰਨ ਲਿਆ ਜਾਵੇ

  4. ਅਰੋਗਆ ਸੇਤੂ ਐਪ ਰਾਹੀਂ ਵੀ ਵੈਕੀਨੇਸ਼ਨ ਦਾ ਸਟੇਟਸ ਚੈੱਕ ਕੀਤਾ ਜਾ ਸਕਦਾ ਹੈ

 

3..ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਸਿਵਲ ਸਰਜਨ ਗੁਰਦਾਸਪੁਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਤੇ ਬਟਾਲਾ ਵਲੋਂ ਵੱਧ ਤੋਂ ਵੱਧ ਪਬਲੀਸਿਟੀ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਬਾਲਗ ਵਿਅਕਤੀ ਵੈਕਸੀਨੇਸ਼ਨ ਕਰਵਾਉਣ ਤੋਂ ਵਾਂਝਾ ਨਾ ਰਹੇ

4..ਜਿਸ ਵੀ ਦਫਤਰ ਵਲੋਂ ਜਿਥੇ ਤੇ ਜਦੋਂ ਵੀ ਵੈਕਸੀਨੇਸ਼ਨ ਕਰਵਾਉਣ ਲਈ, ਵੈਕਸੀਨੇਸ਼ਨ ਟੀਮਾਂ ਨੂੰ ਕਿਹਾ ਜਾਂਦਾ ਹੈ, ਉਹ ਵੈਕਸ਼ੀਨੇਸ਼ਨ ਕਰਨ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਸਿਹਤ ਵਿਭਾਗ, ਇਕੱਠ ਵਾਲੇ ਸਥਾਨਾਂ’ ਤੇ ਰੈਗੂਲਰ ਵੈਕਸ਼ੀਨੇਸ਼ਨ ਕੈਂਪ ਲਗਾਉਣ ਨੂੰ ਯਕੀਨੀ ਬਣਾਉਣ

ਪੁਲਿਸ ਅਥਾਰਟੀ, ਮਨਿਸਟਰੀ ਆਫ ਹੋਮ ਅਫੇਅਰਜ਼/ਰਾਜ ਸਰਕਾਰ ਵਲੋਂ ਕੋਵਿਡ-19 ਵਿਰੁੱਧ ਜਾਰੀ ਗਾਈਡਲਾਈਨਜ਼ ਅਤੇ ਸ਼ੋਸਲ ਡਿਸਟੈਸਿੰਗ, ਮਾਸਕ ਪਹਿਨਣ ਆਦਿ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪਾਬੰਦ ਹੋਵੇਗੀ

Penal provisions

ਉਪਰੋਕਤ ਦਿੱਤੀਆਂ ਗਾਈਡਲਾਈਨਜ਼ ਦੀ ਉਲੰਘਣਾ ਕਰਨ ’ਤੇ ਉੁਸ ਵਿਰੁੱਧ The disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ

   ਇਹ ਹੁਕਮ 16 ਜਨਵਰੀ 2022 ਤੋਂ 25 ਜਨਵਰੀ 2022 ਤਕ ਲਾਗੂ ਹੋਵੇਗਾ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments