spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੀਆਂ ਜਾ...

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ

ਕਾਦੀਆਂ, 20 ਜਨਵਰੀ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਆਨਲਾਈਨ ਜੂਮ ਮੀਟਿੰਗ ਰਾਹੀਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਕੋਵਿਡ-19 ਤਹਿਤ ਜਾਰੀ ਕੀਤੀਆਂ ਹਦਾਇਤਾਂ ਤਹਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ। ਇਸ ਮੌਕੇ ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ,ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਦਿ ਮੋਜੂਦ ਸਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮਨਾਇਆ ਜਾਵੇਗਾ ਅਤੇ ਹਰ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਖੱਬੇ ਪਾਸੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ‘ਸ਼ਹੀਦ ਗੈਲਰੀ’ ਸਥਾਪਤ ਕੀਤੀ ਜਾਵੇਗੀ

ਮੀÇੰਟਗ ਦੌਰਾਨ ਪੀ.ਡਬਲਿਊ.ਡੀ ਵਿਭਾਗ ਤੇ ਨਗਰ ਕੋਂਸਲ ਗੁਰਦਾਸਪੁਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਖੇਡ ਸਟੇਡੀਅਮ ਦੀ ਸਫਾਈ ਕੀਤੀ ਗਈ ਹੈ। ਇਸੇ ਤਰਾਂ ਸਿਹਤ ਵਿਭਾਗ, ਪਬਲਿਕ ਹੈਲਥ, ਪਾਵਰਕਾਮ, ਮੰਡੀ ਬੋਰਡ, ਜਿਲਾ ਪ੍ਰੋਗਰਾਮ ਅਫਸਰ, ਜ਼ਿਲ੍ਹਾ ਰੈੱਡ ਕਰਾਸ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ ਗਈ

ਦੱਸਣਯੋਗ ਹੈ ਕਿ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਨੂੰ ਢੁੱਕਵੇਂ ਢੰਗ ਨਾਲ ਮਨਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਵਾਰ ਗਣਤੰਤਰ ਦਿਵਸ ਮੌਕੇ ਸੱਭਿਆਚਾਰਕ ਸਮਾਗਮ ਅਤੇ ਪੀ.ਟੀ.ਸ਼ੋਅ ਨਹੀਂ ਹੋਵੇਗਾ। ਇਸ ਤੋਂ ਇਲਾਵਾ ਰਸਮੀ ਗਤੀਵਿਧੀਆਂ ਸਮੇਤ ਪ੍ਰੇਡ ਆਮ ਵਾਂਗ ਹੀ ਹੋਵੇਗੀ

ਇਸ ਮੌਕੇ ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸ੍ਰੀਮਤੀ ਇਨਾਇਤ ਸਹਾਇਕ ਕਮਿਸ਼ਨਰ (ਜ) ਗੁਰਦਸਾਪੁਰ, ਹਰਜਿੰਦਰ ਸਿੰਘ ਸੰਧੂ ਡੀਡੀਪੀਓ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਹਰਪਾਲ ਸਿੰਘ ਜਿਲਾ ਸਿੱਖਿਆ ਅਫਸਰ (ਸ), ਮਦਨ ਲਾਲ ਜਿਲਾ ਸਿੱਖਿਆ ਅਫਸਰ (ਪ), ਹਰਚਰਨ ਸਿੰਘ ਕੰਗ ਜ਼ਿਲਾ ਭੂਮੀ ਰੱਖਿਆ ਅਫਸਰ, ਰਾਜੀਵ ਸਿੰਘ ਸੈਕਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ,  ਡਾ. ਭਾਰਤ ਭੂਸ਼ਣ ਸਹਾਇਕ ਸਿਵਲ ਸਰਜਨ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments