spot_img
Homeਮਾਝਾਗੁਰਦਾਸਪੁਰਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ 23 ਜਨਵਰੀ ਨੂੰ ਹੋਵੇਗੀ

ਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ 23 ਜਨਵਰੀ ਨੂੰ ਹੋਵੇਗੀ

ਗੁਰਦਾਸਪੁਰ, 21 ਜਨਵਰੀ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ 23 ਜਨਵਰੀ 2022 ਨੂੰ ਕਰਵਾਈ ਜਾ ਰਹੀ ਹੈ

ਉਨਾਂ ਅੱਗੇ ਦੱਸਿਆ ਕਿ ਪੋਲਿੰਗ ਸਟਾਫ ਦੀ ਰਿਹਰਸਲ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ , ਇੰਜੀਨਰਿੰਗ, ਵਿੰਗ, ਰੂਮ ਨੰਬਰ 101,104, ਗਰਾਊਂਡ ਫਲੋਰ, ਗੇਟ ਨੰਬਰ 3 ਵਿਖੇ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਮਕੈਨੀਕਲ ਇੰਜੀਨਰਿੰਗ, ਕਮਰਾ ਨੰਬਰ 1 ਤੇ 2 ਵਿਖੇ, ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ , ਪੋਲੀਟੈਕਨਿਕ ਵਿੰਗ, ਰੂਮ ਨੰਬਰ 205, 206, ਪਹਿਲੀ ਮੰਜਿਲ, ਗੇਟ ਨੰਬਰ 1 ਵਿਖੇ,  ਬੇਰਿੰਗ ਕ੍ਰਿਸ਼ਚੀਅਨ ਕਾਲਜ ਬਟਾਲਾ, ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ (ਘੁਮਾਣ) ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਫਤਹਿਗੜ੍ਹ ਚੂੜੀਆਂ ਵਿਖੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਚ ਹੋਵੇਗੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments