spot_img
Homeਮਾਝਾਗੁਰਦਾਸਪੁਰਕਾਦੀਆਂ ਦੇ ਪਿੰਡ ਭੰਗਵਾਂ ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਗੁਰਇਕਬਾਲ ਸਿੰਘ...

ਕਾਦੀਆਂ ਦੇ ਪਿੰਡ ਭੰਗਵਾਂ ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਚ 50 ਪਰਿਵਾਰ ਅਕਾਲੀ ਦਲ ਚ ਸ਼ਾਮਲ

 

ਕਾਦੀਆਂ 25 ਜਨਵਰੀ (ਮੁਨੀਰਾ ਸਲਾਮ ਤਾਰੀ)ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਭੰਗਵਾ ਦੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ 50 ਦੇ ਕਰੀਬ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ਼ ਦੇ ਸਾਂਝੇ ਉਮੀਦਵਾਰ ਕੌਮੀ ਜਥੇਬੰਦਕ ਸਕੱਤਰ ਪੀਏਸੀ ਮੈਂਬਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫਡ਼ਿਆ ।ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਮਾਹਲ ਦੇ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ ।ਅਤੇ ਨਾਲ ਹੀ ਪਾਰਟੀ ਦੀਆਂ ਗਤੀਵਿਧੀਆਂ ਤੋਂ ਪਰਿਵਾਰਾਂ ਨੂੰ ਅਤੇ ਇਲਾਕਾ ਨਿਵਾਸੀਆਂ ਨੂੰ ਜਾਣੂ ਕਰਵਾਇਆ ਗਿਆ।ਇਸ ਮੌਕੇ ਸ਼ਾਮਲ ਹੋਏ ਸਮੂਹ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਅੱਜ ਮਾਹਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।ਅਤੇ ਉਹ ਪਾਰਟੀ ਦੇ ਵਿਚ ਇਸੇ ਤਰ੍ਹਾਂ ਹੀ ਦਿਨ ਰਾਤ ਮਾਹਲ ਦੀ ਅਗਵਾਈ ਵਿੱਚ ਮਿਹਨਤ ਕਰਨਗੇ ਅਤੇ ਮਾਹਲ ਨੂੰ ਇਸ ਵਾਰ ਹਲਕੇ ਤੋਂ ਇਤਿਹਾਸਕ ਜਿੱਤ ਹਾਸਿਲ ਕਰਵਾਉਣਗੇ ।ਇਸ ਦੌਰਾਨ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਕੋਲੋਂ ਲੋਕ ਦੁਖੀ ਹੋ ਕੇ ਧੜਾ ਧੜ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਰਹੇ ਹਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਸੋਚ ਤੇ ਲੋਕ ਪਹਿਰਾ ਦੇਣ ਲਈ ਤਿਆਰ ਬਰ ਤਿਆਰ ਖੜ੍ਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਦੀ ਜਿੱਤ ਨੂੰ ਯਕੀਨੀ ਬਣਾਉਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਕਾਂਗਰਸ ਪਾਰਟੀ ਦੇ ਵੱਲੋਂ ਝੂਠੇ ਵਾਅਦੇ ਅਤੇ ਝੂਠੇ ਐਲਾਨ ਕਰਨ ਤੋਂ ਸਿਵਾ ਕੁਝ ਨਹੀਂ ਹੈ ਤੇ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਜੋ ਕਿ ਗਾਰੰਟੀਆਂ ਅਤੇ ਗਾਰੰਟੀਆਂ ਜਾਰੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤਕ ਜੋ ਕਿਹਾ ਉਹ ਕੀਤਾ ਅਤੇ ਅੱਗੇ ਵੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪੰਜਾਬ ਸਰਦਾਰ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਇਸੇ ਤਰ੍ਹਾਂ ਹੀ ਪੰਜਾਬ ਦੇ ਵਿਕਾਸ ਨੂੰ ਅਤੇ ਪੰਜਾਬ ਦੇ ਯੂਥ ਨੂੰ ਖੁਸ਼ਹਾਲੀ ਦੇ ਰਾਹ ਵੱਲ ਤੋਰਦੇ ਰਹਿਣਗੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚ ਸਿੰਘ ,ਹਰਪਾਲ ਸਿੰਘ, ਸੁਖਚਰਨਜੀਤ ਸਿੰਘ ਪੰਚਾਇਤ ਮੈਂਬਰ, ਚੈਂਚਲ ਸਿੰਘ, ਕੇਵਲ ਸਿੰਘ, ਪਰਜੀਤ ਸਿੰਘ ,ਗੁਰਪ੍ਰੀਤ ਸਿੰਘ, ਕਸ਼ਮੀਰ ਸਿੰਘ, ਰਣਜੀਤ ਸਿੰਘ, ਲਾਡੀ ਸਿੰਘ, ਮੰਗਲ ਸਿੰਘ ਠੇਕੇਦਾਰ ,ਸੂਬੇਦਾਰ ਅਮਰੀਕ ਸਿੰਘ, ਜਸਵੰਤ ਸਿੰਘ ,ਪ੍ਰਗਟ ਸਿੰਘ, ਸਰਬਜੀਤ ਸਿੰਘ ਭੰਗੂ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਨਵਦੀਪ ਸਿੰਘ, ਹੀਰਾ ਸਿੰਘ , ਸਾਧੂ ਸਿੰਘ, ਰਤਨ ਸਿੰਘ, ਬਲਕਾਰ ਸਿੰਘ, ਅਮਰੀਕ ਸਿੰਘ, ਗੁਰਨਾਮ ,ਸੱਤਾ, ਬੰਟੀ, ਕਾਕਾ ,ਰਾਜੂ, ਮਲਕੀਤ ਸਿੰਘ ਸ਼ਾਹ ,ਆਦਿ ਹਾਜ਼ਰ ਸਨ ।

ਫੋਟੋ ਕੈਪਸ਼ਨ ..ਪਿੰਡ ਭੰਗਵਾਂ ਚ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਗੁਰਇਕਬਾਲ ਸਿੰਘ ਮਾਹਲ ਅਤੇ ਨਾਲ ਹੋਰ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments