spot_img
Homeਮਾਝਾਗੁਰਦਾਸਪੁਰਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖ਼ਰਚਿਆਂ ’ਤੇ ਤਿੱਖੀ ਨਜ਼ਰ : ਜ਼ਿਲਾ...

ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖ਼ਰਚਿਆਂ ’ਤੇ ਤਿੱਖੀ ਨਜ਼ਰ : ਜ਼ਿਲਾ ਚੋਣ ਅਫਸਰ

ਬਟਾਲਾ, 25 ਜਨਵਰੀ (ਮੁਨੀਰਾ ਸਲਾਮ ਤਾਰੀ) – ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ’ਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖ਼ਰਚ ਕਰ ਸਕੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਬੇਹਤਾਸ਼ਾ ਖ਼ਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਉਮੀਦਵਾਰ ਵੱਲੋਂ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ ਉੱਤੇ ਕੀਤੇ ਜਾਣ ਵਾਲੇ ਸਾਰੇ ਖ਼ਰਚੇ ਦਾ ਹਿਸਾਬ ਰੱਖਿਆ ਜਾਵੇਗਾ। ਇਸ ਲਈ ਊਮੀਦਵਾਰ ਨੂੰ ਆਪਣੇ ਨਾਮ ਉੱਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁਲਵਾਉਣਾ ਪਵੇਗਾ। ਉਮੀਦਵਾਰ ਸਾਰਾ ਚੋਣ ਖ਼ਰਚਾ ਇਸੇ ਖਾਤੇ ਵਿੱਚੋਂ ਕਰ ਸਕਣਗੇ। 10 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ, ਜਦਕਿ ਇਸ ਤੋਂ ਵੱਧ ਰਾਸ਼ੀ ਚੈੱਕ ਰਾਹੀਂ ਕਰਨੀ ਪਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣ ਲੜਨ ਜਾ ਰਹੇ ਸੰਭਾਵੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲੈਣ ਲਈ ਗ਼ੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗ਼ਦੀ ਦੀ ਵੰਡ, ਤੋਹਫ਼ਿਆਂ ਦੀ ਵੰਡ ਆਦਿ ਬਿਲਕੁਲ ਨਾ ਕੀਤੀ ਜਾਵੇ। ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖ਼ਰਚੇ ’ਤੇ ਨਿਗਰਾਨੀ ਰੱਖਣ ਲਈ ਜਿੱਥੇ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਖਰਚਾ ਨਿਗਰਾਨ ਭੇਜੇ ਜਾਣਗੇ, ਉਥੇ ਹੀ ਸਥਾਨਕ ਪੱਧਰ ਉੱਤੇ ਵੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਮੀਦਵਾਰਾਂ ਵੱਲੋਂ ਜੋ ਵੀ ਖ਼ਰਚਾ ਕੀਤਾ ਜਾਵੇਗਾ, ਉਸ ਦਾ ਵੇਰਵਾ ਰੋਜ਼ਾਨਾ ਖ਼ਰਚਾ ਰਜਿਸਟਰ ਵਿੱਚ ਦਰਜ ਕਰਨਾ ਹੋਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਸ਼ੈਡੋ ਰਜਿਸਟਰ ਵਿੱਚ ਵੀ ਇਹੀ ਖ਼ਰਚਾ ਦਰਜ ਕੀਤਾ ਜਾਵੇਗਾ। ਦੋਵੇਂ ਰਜਿਸਟਰਾਂ ਦਾ ਖ਼ਰਚਾ ਆਪਸ ਵਿੱਚ ਮੇਲ ਖਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਨਤੀਜੇ ਆਉਣ ਤੱਕ ਦੇ ਸਾਰੇ ਖ਼ਰਚੇ ਦੇ ਬਿੱਲ ਅਤੇ ਵਾਊਚਰ ਸੰਭਾਲ ਕੇ ਰੱਖਣੇ ਪੈਣਗੇ।

ਉਨਾਂ ਕਿਹਾ ਕਿ ਸਾਰਾ ਖ਼ਰਚਾ ਚੋਣ ਕਮਿਸ਼ਨ ਵੱਲੋਂ ਤੈਅ ਰੇਟਾਂ ਮੁਤਾਬਿਕ ਹੀ ਬੁੱਕ ਕੀਤਾ ਜਾਵੇਗਾ। ਖ਼ਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿਆ ਦੌਰਾਨ ਖ਼ੁਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖ਼ਰਚਾ ਰਜਿਸਟਰ ਚੈੱਕ ਕਰਨਗੇ। ਉਨਾਂ ਸਮੂਹ ਪਾਰਟੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਤ, ਧਰਮ, ਰੰਗ ਤੇ ਲਾਲਚ ਦੇ ਸਿਰ ਉੱਤੇ ਵੋਟਾਂ ਨਹੀਂ ਮੰਗੀਆਂ ਜਾ ਸਕਣਗੀਆਂ। ਹਰੇਕ ਰਾਜਸੀ ਸਰਗਰਮੀ ਲਈ ਅਗਾਊਂ ਪ੍ਰਵਾਨਗੀ ਲੈਣੀ ਪਾਵੇਗੀ। ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਜਾਣਾ ਚਾਹੀਦਾ, ਜਿਸ ਨਾਲ ਸਮਾਜਿਕ ਭਾਈਚਾਰਾ ਅਤੇ ਸਦਭਾਵਨਾ ਦਾ ਮਾਹੌਲ ਖ਼ਰਾਬ ਹੋਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments