spot_img
Homeਮਾਝਾਗੁਰਦਾਸਪੁਰਸ਼ਹੀਦਾਂ ਨੂੰ ਯਾਦ ਰੱਖਣ ਵਾਲੀਆਂ ਕੋਮਾਂ ਕਦੇ ਨਹੀਂ ਮਰਦੀਆਂ-ਰੰਧਾਵਾ

ਸ਼ਹੀਦਾਂ ਨੂੰ ਯਾਦ ਰੱਖਣ ਵਾਲੀਆਂ ਕੋਮਾਂ ਕਦੇ ਨਹੀਂ ਮਰਦੀਆਂ-ਰੰਧਾਵਾ

ਗੁਰਦਾਸਪੁਰ, 16 ਜੂਨ ( ਸਲਾਮ ਤਾਰੀ ) ਸ਼ਹੀਦਾਂ ਨੂੰ ਯਾਦ ਰੱਖਣ ਵਾਲੀਆਂ ਕੋਮਾਂ ਕਦੇ ਨਹੀਂ ਮਰਦੀਆਂ ਅਤੇ ਸਹੀਦਾਂ ਨੂੰ ਯਾਦ ਰੱਖਣਾ ਹੀ ਉਨਾਂ ਨੂੰ ਸੱਚੀ ਸ਼ਰਧਾਂਜਲੀ ਹੈ। ਇਹ ਪ੍ਰਗਟਾਵਾ ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਦੇ ਸਪੁੱਤਰ ਸ. ਊਦੈਵੀਰ ਸਿੰਘ ਰੰਧਾਵਾ ਨੇ ਪਿਲਛੇ ਸਾਲ 16 ਜੂਨ 2020 ਨੂੰ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸ਼ਹੀਦ ਸਤਨਾਮ ਸਿੰਘ ਦੀ ਪਹਿਲੀ ਬਰਸੀ ਮੋਕੇ ਉਨਾਂ ਦੇ ਜੱਦੀ ਪਿੰਡ ਭੋਜਰਾਜ ਵਿਖੇ ਕਰਵਾਏ ਸਰਧਾਂਜਲੀ ਸਮਾਗਮ ਦੌਰਾਨ ਪ੍ਰਗਟ ਕੀਤੇ।

ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਦੀ ਤਰਫੋਂ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸ. ਊਦੈਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਹੀਦਾਂ ਦੀ ਬਦੋਲਤ ਹੀ ਅਸੀਂ ਸੁਰੱਖਿਅਤ ਹਾਂ, ਜਿਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਪੰਜਾਬ ਸ਼ਹੀਦ ਸਤਨਾਮ ਸਿੰਘ ਵਲੋਂ ਦਿੱਤੇ ਬਲੀਦਾਨ ਦਾ ਮੁੱਲ ਨਹੀਂ ਮੋੜ ਸਕਦੀ ਅਤੇ ਦੇਸ਼ ਦੀ ਖਾਤਰ ਜਾਨ ਨਿਛਵਾਰ ਕਰਨ ਵਾਲੇ ਯੋਧੇ ਦੇ ਪਰਿਵਾਰ ਦੇ ਦੁੱਖ ਵਿਚ ਸ਼ਾਮਲ ਹੈ। ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ਼ ਗਰੇਸ਼ੀਆ ਗਰਾਂਟ ਦਿੱਤੀ ਗਈ ਹੈ ਅਤੇ ਸ਼ਹੀਦ ਸਤਨਾਮ ਸਿੰਘ ਦਾ ਪੁੱਤਰ, ਬੀ.ਏ ਦੀ ਪੜ੍ਹਾਈ ਕਰ ਰਿਹਾ ਹੈ, ਪੜ੍ਹਾਈ ਕਰਨ ਉਪਰੰਤ ਉਸਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪਿੰਡ ਦੇ ਸਰਕਾਰੀ ਸਕੂਲ ਦਾ ਨਾਂਅ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਤੇ ਰੱਖਿਆ ਗਿਆ ਹੈ। ਸ਼ਹੀਦ ਸਤਨਾਮ ਸਿੰਘ ਦੀ ਯਾਦ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ ਉਸਾਰਿਆ ਗਿਆ ਹੈ ਅਤੇ 21 ਲੱਖ ਰੁਪਏ ਦੀ ਲਾਗਤ ਨਾਲ ਸ਼ਹੀਦ ਨਾਇਕ ਸੂਬੇਦਾਰ ਦੇ ਨਾਂਅ ਤੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਤਰਫ ਤੋਂ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਐਸ.ਡੀ.ਐਮ ਦੀਨਾਨਗਰ ਸ਼ਿਵਰਾਜ ਸਿੰਘ ਬੱਲ ਨੇ ਜਿਲਾ ਪ੍ਰਸ਼ਾਸਨ ਪਰਿਵਾਰ ਨਾਲ ਹਰ ਦੁੱਖ ਦੀ ਘੜੀ ਵਿਚ ਉਨਾਂ ਦੇ ਨਾਲ ਹੈ ਅਤੇ ਸ਼ਹੀਦ ਸਤਨਾਮ ਸਿੰਘ ਦੀ ਸ਼ਹਾਦਤ  ਸਿਜਦਾ ਕਰਦਾ ਹੈ। ਇਸ ਮੌਕੇ ਉਨਾਂ ਡਿਪਟੀ ਕਮਿਸ਼ਨਰ ਵਲੋਂ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੀ ਪੁੱਤਰੀ ਸੰਦੀਪ ਕੋਰ  ਦੇ ਨਾਂਅ ਤੇ ਬਣਾਈ ਗਈ 21 ਹਜ਼ਾਰ ਰੁਪਏ ਦੀ ਐਫ.ਡੀ ਵੀ ਸੌਪੀ ਤੇ ਕਿਹਾ ਕਿ ਪ੍ਰਸ਼ਾਸਨ ਹਰ ਸਮੇਂ ਪਰਿਵਾਰ ਦੇ ਨਾਲ ਖੜ੍ਹਾ ਹੈ।

ਇਸ ਮੌਕੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਮਹਾਂਸੱਚਵ ਕੁੰਵਰ ਰਵਿੰਦਰ ਵਿੱਕੀ,  ਸੂਬੇਦਾਰ ਸੁਖਚੈਨ ਸਿੰਘ, ਗੁਰਜੀਤ ਸਿੰਘ ਬੀ.ਡੀ.ਪੀ.ਓ, ਸੱਤਪਾਲ ਸਿੰਘ ਮੈਂਬਰ ਜਿਲਾ ਪ੍ਰੀਸ਼ਦ, ਗੁਰਵਿੰਦਰ ਸਿੰਘ , ਅਮਰਜੀਤ ਕੋਰ ਸਰਪੰਚ, ਕੈਪਟਨ ਜੋਗਿੰਦਰ ਸਿੰਘ, ਨਰੇਸ਼ ਕੁਮਾਰ ਐਸ.ਡੀ.ਓ, ਰਾਜੀਵ ਕੁਮਾਰ ਸੈਕਰਟਰੀ ਜਿਲਾ ਰੈੱਡ ਕਰਾਸ ਸੁਸਾਇਟੀ, ਸੁਖਦੇਵ ਸਿੰਘ ਭੋਜਰਾਜ ਆਦਿ ਮੋਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments